04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਪੰਜਾਬ ਪੱਧਰੀ ਗੁਰਮਤਿ ਤੇ ਸੰਗੀਤਕ ਮੁਕਾਬਲਿਆਂ ’ਚ ਰਾਜਾ ਸਾਹਿਬ ਪਬਲਿਕ ਸਕੂਲ ਝਿੰਗੜਾਂ ਦੇ ਬੱਚਿਆਂ ਨੇ ਮੱਲਾਂ ਮਾਰੀਆਂ

ਔੜ/ਝਿੰਗੜਾਂ, 3 ਨਵੰਬਰ (ਕੁਲਦੀਪ ਸਿੰਘ ਝਿੰਗੜ)-ਅਕਾਦਮਿਕ ਤੇ ਗੁਣਾਤਮਿਕ ਅਤੇ ਖੇਡਾਂ ’ਚ ਸ਼ਾਨਦਾਰ ਪ੍ਰਾਪਤੀਆਂ ਕਰਨ ਵਾਲੇ ਰਾਜਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੀ. ਬੀ.

ਅਜੀਤ ਡੈਸਕ 04-11-2026
ਔੜ/ਝਿੰਗੜਾਂ, 3 ਨਵੰਬਰ (ਕੁਲਦੀਪ ਸਿੰਘ ਝਿੰਗੜ)-ਅਕਾਦਮਿਕ ਤੇ ਗੁਣਾਤਮਿਕ ਅਤੇ ਖੇਡਾਂ ’ਚ ਸ਼ਾਨਦਾਰ ਪ੍ਰਾਪਤੀਆਂ ਕਰਨ ਵਾਲੇ ਰਾਜਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੀ.ਬੀ.ਐਸ.ਈ ਝਿੰਗੜਾਂ ਦੇ ਹੋਣਹਾਰ ਬੱਚਿਆਂ ਨੇ ਮਿਸ਼ਨਰੀ ਕਾਲਜ ਲੁਧਿਆਣਾ ਵਿਖੇ ਹੋਏ ਪੰਜਾਬ ਪੱਧਰੀ ਗੁਰਮਤਿ ਤੇ ਸੰਗੀਤਕ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਕਰਕੇ ਆਪਣੇ ਸਕੂਲ ਦਾ ਨਾਮ ਚਮਕਾਇਆ। ਪ੍ਰਿੰਸੀਪਲ ਤਰਜੀਵਨ ਸਿੰਘ ਗਰਚਾ ਨੇ ਦੱਸਿਆ ਕਿ ਗੁਰਮਤਿ ਤੇ ਸੰਗੀਤਕ ਮੁਕਾਬਲਿਆਂ ਵਿੱਚ ਪੰਜਾਬ ਭਰ ਦੇ ਵੱਖ ਵੱਖ ਸਕੂਲਾਂ ਦੇ ਹਜ਼ਾਰਾਂ ਵਿਦਿਆਰਥੀਆਂ ਨੇ ਭਾਗ ਲਿਆ। ਜਿਸ ਵਿੱਚ ਸਕੂਲ ਦੀ ਵਿਦਿਆਰਥਣ ਗੁਰਲੀਨ ਕੌਰ ਮੁਕੰਦਪੁਰ ਨੇ ਸਵਾਲ ਜਵਾਬ ਮੁਕਾਬਲੇ ’ ਚ ਪੰਜਾਬ ’ਚੋਂ ਪਹਿਲਾ ਸਥਾਨ ਅਤੇ ਅਸ਼ਵਿੰਦਰ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਕਵੀਸ਼ਰੀ ਮੁਕਾਬਲੇ ਵਿੱਚ ਸੁਖਤਾਜ ਸਿੰਘ ਤੇ ਸਾਥੀਆਂ ਅਤੇ ਕਥਾ ਮੁਬਾਕਲੇ ਵਿੱਚ ਸਾਹਿਬ ਜੋਤ ਸਿੰਘ ਨੇ ਤੀਜਾ ਸਥਾਨ ਹਾਸਲ ਕਰਕੇ ਆਪਣੇ ਸਕੂਲ ਦੀਆਂ ਪ੍ਰਾਪਤੀਆਂ ’ਚ ਹੋਰ ਵਾਧਾ ਕੀਤਾ। ਮੈਨੇਜਰ ਕਮਲਜੀਤ ਸਿੰਘ ਗਰਚਾ ਨੇ ਜੇਤੂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਤੇ ਬੱਚਿਆਂ ਨੂੰ ਹੋਰ ਵੀ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਤਰਜੀਵਨ ਸਿੰਘ ਗਰਚਾ ਨੇ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਨਕਦ ਰਾਸ਼ੀ ਤੇ ਸ਼ਾਨਦਾਰ ਟਰਾਫੀਆਂ ਦੇ ਕੇ ਸਨਮਾਨਿਤ ਕਰਦਿਆਂ ਬੱਚਿਆਂ ਦੀ ਹੌਂਸਲਾ ਅਫਜ਼ਾਈ ਕੀਤੀ। ਉਨ੍ਹਾਂ ਇਸ ਪ੍ਰਾਪਤੀ ਦਾ ਸਿਹਰਾ ਸਕੂਲ ਦੇ ਮਿਹਨਤੀ ਸੰਗੀਤਕ ਤੇ ਗੁਰਮਤਿ ਅਧਿਆਪਕਾ ਵਲੋਂ ਕਰਵਾਈ ਸਖਤ ਮਿਹਨਤ ਦਾ ਨਤੀਜਾ ਹੈ। ਉਨ੍ਹਾਂ ਬੱਚਿਆਂ ਅਤੇ ਸਕੂਲ ਸਟਾਫ ਨੂੰ ਵਧਾਈ ਦਿੱਤੀ। ਇਸ ਮੌਕੇ ਸੰਗੀਤ ਅਧਿਆਪਕ ਪਰਮਿੰਦਰ ਸਿੰਘ, ਗੁਰਮਤਿ ਅਧਿਆਪਕ ਕੁਲਵੀਰ ਕੌਰ, ਮਨੀਸ਼ਾ, ਕ੍ਰਿਸ਼ਨਾ ਕੌਰ, ਸੀਮਾ ਰਾਣੀ, ਨਰਿੰਦਰ ਪਾਲ ਸਿੰਘ, ਇਕਬਾਲ ਕੌਰ, ਰੂਬੀ, ਮੇਨਕਾ ,ਐਸ਼ਵਰਿਆ, ਰਾਜਵਿੰਦਰ ਕੌਰ ,ਜਸਵਿੰਦਰ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ 84 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜਾਵਾਂ ਅਤੇ ਪੀੜਤਾਂ ਨੂੰ ਇਨਸਾਫ ਦਵਾਉਣ ਲਈ ਰੋਸ ਪ੍ਰਗਟ ਅਗਲੀ ਖ਼ਬਰ ਵਰਿਆਮ ਨੇ ਬੰਸੀ ਲਾਲ ਗੁੱਜਰ ਨਾਲ ਮੁਲਾਕਾਤ ਕਰਕੇ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।