05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਖੁਸ਼ਹਾਲ ਪੰਜਾਬ ਲਈ ਭਾਜਪਾ ਦੀ ਡਬਲ ਇੰਜਣ ਸਰਕਾਰ ਬਣਾਓ-ਸੋਨੂੰ ਭਾਟੀਆ

ਬਲਾਚੌਰ, 4 ਨਵੰਬਰ (ਦੀਦਾਰ ਸਿੰਘ ਬਲਾਚੌਰੀਆ)-ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਪੰਜਾਬ ਦੀ ਹਾਲਤ ਇਸ ਵੇਲੇ ਲੜਖੜਾ ਰਹੀ ਹੈ, ਦਿਨ ਦਿਹਾੜੇ ਕਤਲ ਹੋ ਰਹੇ ਹਨ, ਗੈਂਗਸਟਰਾਂ ਵਲੋਂ ਫਿਰੌਤੀ ਲਈ ਧਮਕੀਆਂ ਤੇ ਫਿਰੌਤੀ ਨਾ ਦੇਣ ਦੀ ਹਾਲਤ ਵਿੱਚ ਜਾਨੋਂ ਮਾਰਨ ਦੀਆਂ ਧਮਕੀਆਂ, ਆਏ ਦਿਨ ਚਿੱਟੇ ਨਾਲ ਹੋ ਰਹੀਆਂ ਮੌਤਾਂ ਅਤੇ ਨਸ਼ਿਆਂ ਖਿਲਾਫ ਆਵਾਜ਼ ਉਠਾਉਣ ਵਾਲੇ ਸੁਹਿਰਦ ਲੋਕਾਂ ਨੂੰ ਨਸ਼ੇ ਦੇ ਸੌਦਾਗਰਾਂ ਵਲੋਂ ਮੌਤ ਦੇ ਘਾਟ ਉਤਾਰ ਦੇਣ ਦੀਆਂ ਘਟਨਾਵਾਂ ਕਾਰਨ ਅੱਜ ਆਮ ਲੋਕਾਂ ਵਿੱਚ ਡਰ ਦਾ ਮਹੌਲ ਬਣ ਚੁੱਕਾ ਹੈ, ਇਸ ਲਈ ਖੁਸ਼ਹਾਲ ਪੰਜਾਬ ਅਤੇ ਬਿਹਤਰ ਸਹੂਲਤਾਂ ਲਈ ਭਾਰਤੀ ਜਨਤਾ ਪਾਰਟੀ ਦੀ ਡਬਲ ਇੰਜਣ ਸਰਕਾਰ ਬਣਾਉਣ ਦੀ ਜ਼ਰੂਰਤ ਹੈ ਅਤੇ ਪੰਜਾਬ ਵਾਸੀਆਂ ਦੀ ਇੱਛਾਂ ਵੀ ਇਹੀ ਹੈ। ਇਹ ਪ੍ਰਗਟਾਵਾ ਓ.

ਅਜੀਤ ਡੈਸਕ 05-11-2026
ਬਲਾਚੌਰ, 4 ਨਵੰਬਰ (ਦੀਦਾਰ ਸਿੰਘ ਬਲਾਚੌਰੀਆ)-ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਪੰਜਾਬ ਦੀ ਹਾਲਤ ਇਸ ਵੇਲੇ ਲੜਖੜਾ ਰਹੀ ਹੈ, ਦਿਨ ਦਿਹਾੜੇ ਕਤਲ ਹੋ ਰਹੇ ਹਨ, ਗੈਂਗਸਟਰਾਂ ਵਲੋਂ ਫਿਰੌਤੀ ਲਈ ਧਮਕੀਆਂ ਤੇ ਫਿਰੌਤੀ ਨਾ ਦੇਣ ਦੀ ਹਾਲਤ ਵਿੱਚ ਜਾਨੋਂ ਮਾਰਨ ਦੀਆਂ ਧਮਕੀਆਂ, ਆਏ ਦਿਨ ਚਿੱਟੇ ਨਾਲ ਹੋ ਰਹੀਆਂ ਮੌਤਾਂ ਅਤੇ ਨਸ਼ਿਆਂ ਖਿਲਾਫ ਆਵਾਜ਼ ਉਠਾਉਣ ਵਾਲੇ ਸੁਹਿਰਦ ਲੋਕਾਂ ਨੂੰ ਨਸ਼ੇ ਦੇ ਸੌਦਾਗਰਾਂ ਵਲੋਂ ਮੌਤ ਦੇ ਘਾਟ ਉਤਾਰ ਦੇਣ ਦੀਆਂ ਘਟਨਾਵਾਂ ਕਾਰਨ ਅੱਜ ਆਮ ਲੋਕਾਂ ਵਿੱਚ ਡਰ ਦਾ ਮਹੌਲ ਬਣ ਚੁੱਕਾ ਹੈ, ਇਸ ਲਈ ਖੁਸ਼ਹਾਲ ਪੰਜਾਬ ਅਤੇ ਬਿਹਤਰ ਸਹੂਲਤਾਂ ਲਈ ਭਾਰਤੀ ਜਨਤਾ ਪਾਰਟੀ ਦੀ ਡਬਲ ਇੰਜਣ ਸਰਕਾਰ ਬਣਾਉਣ ਦੀ ਜ਼ਰੂਰਤ ਹੈ ਅਤੇ ਪੰਜਾਬ ਵਾਸੀਆਂ ਦੀ ਇੱਛਾਂ ਵੀ ਇਹੀ ਹੈ। ਇਹ ਪ੍ਰਗਟਾਵਾ ਓ.ਬੀ.ਸੀ ਮੋਰਚਾ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਉੱਪ ਪ੍ਰਧਾਨ ਸੰਦੀਪ ਕੁਮਾਰ ਸੋਨੂੰ ਭਾਟੀਆ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਜਿਸ ਤਰਾਂ ਆਮ ਆਦਮੀ ਪਾਰਟੀ ਵਲੋਂ 2027 ਦੀਆਂ ਚੋਣਾਂ ਲਈ ਜਿਹੜੀ ਪਹਿਲੀ 40 ਉਮੀਦਵਾਰਾਂ ਦੀ ਸੂਚੀ ਦਾ ਐਲਾਨ ਕੀਤਾ, ਉਸ ਉਪਰੰਤ ਤਿੰਨ ਮੌਜੂਦਾ ਵਿਧਾਇਕਾ ਵੱਲੋਂ ਅਸਤੀਫੇ ਦੇ ਕੇ ਭਾਰਤੀ ਜਨਤਾ ਪਾਰਟੀ ਦਾ ਪੱਲਾ ਫੜ ਲਿਆ ਹੈ, ਉਨ੍ਹਾ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ‘ਆਪ’ ਨਾਲ ਸੰਬੰਧਤ ਆਹਲਾ ਆਗੂਆਂ ਅਤੇ ਵਿਧਾਇਕ, ਚੇਅਰਮੈਨ ਵੀ ਭਾਜਪਾ ਵਿੱਚ ਆਉਣ ਲਈ ਤਤਪਰ ਹਨ।
ਪਿਛਲੀ ਖ਼ਬਰ ਭਾਸ਼ਾ ਵਿਭਾਗ ਵਲੋਂ ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਨਾਟਕ ਦਾ ਮੰਚਨ ਅਗਲੀ ਖ਼ਬਰ ਪਿੰਡ ਰਾਏਪੁਰ ਡੱਬਾ ਵਿਖੇ ਨੈਸ਼ਨਲ ਜੇਤੂ ਪਹਿਲਵਾਨ ਸ਼ੁਬਮ ਜੱਸੀ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।