08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 11 ਲੱਖ 65 ਹਜ਼ਾਰ ਦੀ ਠੱਗੀ ਮਾਰਨ ਵਾਲੇ ਖ਼ਿਲਾਫ਼ ਮਾਮਲਾ ਦਰਜ

ਟਾਂਡਾ ਉੜਮੁੜ, 7 ਨਵੰਬਰ (ਭਗਵਾਨ ਸਿੰਘ ਸੈਣੀ)-ਸਰ ਮਾਰਸ਼ਲ ਸਕੂਲ ਬੈਂਸ ਅਵਾਨ ਵਿਖੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦਾ ਪਵਿੱਤਰ ਤਿਉਹਾਰ ਮਨਾਇਆ ਗਿਆ। ਸਕੂਲ ਦੇ ਚੇਅਰਮੈਨ ਰਜਿੰਦਰ ਸਿੰਘ ਦੇ ਕੁਸ਼ਲ ਦਿਸ਼ਾ-ਨਿਰਦੇਸ਼ਾਂ ਤੇ ਪ੍ਰਿੰਸੀਪਲ ਕੁਲਵੀਰ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ ਇਸ ਸਮਾਗਮ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ’ਚ ਭਾਗ ਲੈ ਕੇ ਆਪਣੀ ਕਲਾ ਅਤੇ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਸਰ ਮਾਰਕਸ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਉਂਦੇ ਹੋਏ ਵਿਦਿਆਰਥੀ। ਤਸਵੀਰ : ਭਗਵਾਨ ਸਿੰਘ ਸੈਣੀ 08-11-2026
ਟਾਂਡਾ ਉੜਮੁੜ, 7 ਨਵੰਬਰ (ਭਗਵਾਨ ਸਿੰਘ ਸੈਣੀ)-ਸਰ ਮਾਰਸ਼ਲ ਸਕੂਲ ਬੈਂਸ ਅਵਾਨ ਵਿਖੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦਾ ਪਵਿੱਤਰ ਤਿਉਹਾਰ ਮਨਾਇਆ ਗਿਆ। ਸਕੂਲ ਦੇ ਚੇਅਰਮੈਨ ਰਜਿੰਦਰ ਸਿੰਘ ਦੇ ਕੁਸ਼ਲ ਦਿਸ਼ਾ-ਨਿਰਦੇਸ਼ਾਂ ਤੇ ਪ੍ਰਿੰਸੀਪਲ ਕੁਲਵੀਰ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ ਇਸ ਸਮਾਗਮ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ’ਚ ਭਾਗ ਲੈ ਕੇ ਆਪਣੀ ਕਲਾ ਅਤੇ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਮਾਗਮ ਦੌਰਾਨ ਵਿਦਿਆਰਥੀਆਂ ਦੀ ਅੰਦਰੂਨੀ ਪ੍ਰਤਿਭਾ ਅਤੇ ਰਚਨਾਤਮਿਕਤਾ ਨੂੰ ਉਭਾਰਨ ਲਈ ਵੱਖ-ਵੱਖ ਇੰਟਰ-ਹਾਊਸ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਵਿਦਿਆਰਥੀਆਂ ਨੇ ਰੰਗ-ਬਿਰੰਗੇ ਰੰਗਾਂ, ਫੁੱਲਾਂ ਅਤੇ ਰਵਾਇਤੀ ਡਿਜ਼ਾਈਨਾਂ ਦੀ ਵਰਤੋਂ ਕਰਕੇ ਬੇਹੱਦ ਆਕਰਸ਼ਕ ਰੰਗੋਲੀਆਂ ਤਿਆਰ ਕੀਤੀਆਂ। ਇਸੇ ਤਰ੍ਹਾਂ ਬੱਚਿਆਂ ਨੇ ਮਿੱਟੀ ਦੇ ਦੀਵਿਆਂ ਨੂੰ ਰੰਗਾਂ, ਗੋਟਿਆਂ ਅਤੇ ਨਗਾਂ ਨਾਲ ਸਜਾ ਕੇ ਆਪਣੀ ਕਲਾਤਮਕ ਪ੍ਰਤਿਭਾ ਦਾ ਸ਼ਾਨਦਾਰ ਨਮੂਨਾ ਪੇਸ਼ ਕੀਤਾ। ਵਾਤਾਵਰਣ ਦੀ ਸੰਭਾਲ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਵਿਦਿਆਰਥੀਆਂ ਨੇ ਪ੍ਰਦੂਸ਼ਣ ਮੁਕਤ ਅਤੇ ਗਰੀਨ ਦੀਵਾਲੀ ਮਨਾਉਣ ਦਾ ਦ੍ਰਿੜ੍ਹ ਸੰਕਲਪ ਲਿਆ। ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਸਾਂਝੇ ਤੌਰ ’ਤੇ ਸਕੂਲ ਕੰਪਲੈਕਸ ਵਿਚ ਪੌਦੇ ਲਗਾਏ ਗਏ। ਉਨ੍ਹਾਂ ਨੇ ਪਟਾਕਿਆਂ ਦੀ ਵਰਤੋਂ ਤੋਂ ਦੂਰ ਰਹਿ ਕੇ ਹਰਿਆਵਲ ਭਰਪੂਰ ਅਤੇ ਵਾਤਾਵਰਣ ਪੱਖੀ ਦੀਵਾਲੀ ਮਨਾਉਣ ਦਾ ਸੰਦੇਸ਼ ਦਿੱਤਾ । ਬੰਦੀ ਛੋੜ ਦਿਵਸ ਦੇ ਇਤਿਹਾਸਕ ਅਤੇ ਧਾਰਮਿਕ ਮਹੱਤਵ ਤੋਂ ਵਿਦਿਆਰਥੀਆਂ ਨੂੰ ਜਾਣੂੰ ਕਰਵਾਉਣ ਲਈ ਸਕੂਲ ਵਿਚ ਵਿਸ਼ੇਸ਼ ਡਾਕੂਮੈਂਟਰੀ ਫ਼ਿਲਮ ਵੀ ਦਿਖਾਈ ਗਈ। ਵੱਖ-ਵੱਖ ਮੁਕਾਬਲਿਆਂ ਵਿਚ ਬਿਹਤਰੀਨ ਪ੍ਰਦਰਸ਼ਨ ਕਰਨ ਵਾਲੇ ਜੇਤੂ ਵਿਦਿਆਰਥੀਆਂ ਨੂੰ ਸਕੂਲ ਪ੍ਰਬੰਧਕਾਂ ਵਲੋਂ ਟਰਾਫ਼ੀਆਂ ਅਤੇ ਪ੍ਰਸ਼ੰਸਾ ਪੱਤਰ ਦੇ ਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਕੁਲਵੀਰ ਸਿੰਘ ਨੇ ਸਮੂਹ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਕੋਆਰਡੀਨੇਟਰ ਬਲਦੇਵ ਸਿੰਘ, ਈ.ਓ. ਕਮਲਪ੍ਰੀਤ ਸਿੰਘ, ਓਂਕਾਰ ਸਿੰਘ, ਮਨੀਸ਼ ਸਿੰਘ, ਪਰਮਜੀਤ ਕੌਰ, ਪ੍ਰਿਅੰਕਾ, ਮਨਪ੍ਰੀਤ, ਚਰਨਜੀਤ ਕੌਰ, ਮਨਦੀਪ ਕੌਰ, ਟੀਨਾ ਸ਼ਰਮਾ, ਅੰਮ੍ਰਿਤ ਕੌਰ, ਪ੍ਰਵੀਨ, ਕੋਮਲ, ਸੁਮਨ ਅਤੇ ਰਜਿੰਦਰ ਕੌਰ ਸਮੇਤ ਸਮੂਹ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਹਾਜ਼ਰ ਸੀ।
ਪਿਛਲੀ ਖ਼ਬਰ ਸਿਲਵਰ ਓਕ ਸਕੂਲ ਵਿਖੇ ਧੂਮ-ਧਾਮ ਨਾਲ ਗਰੀਨ ਦੀਵਾਲੀ ਮਨਾਈ ਅਗਲੀ ਖ਼ਬਰ ਦੇਨੋਵਾਲ ਕਲਾਂ ਵਿਖੇ ਸਾਲਾਨਾ ਛਿੰਝ ਮੇਲਾ 10 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।