08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਸਪਰਿੰਗਡੇਲਜ਼ ਪਬਲਿਕ ਸਕੂਲ ਗਾਲੜੀਆਂ (ਮੁਕੇਰੀਆਂ) ਵਿਚ ਦੀਵਾਲੀ ਦਾ ਤਿਉਹਾਰ ਮਨਾਇਆ

ਮੁਕੇਰੀਆਂ, 7 ਨਵੰਬਰ (ਰਾਮਗੜ੍ਹੀਆ)-ਸਪਰਿੰਗਡੇਲਜ਼ ਪਬਲਿਕ ਸਕੂਲ ਗਾਲੜੀਆਂ (ਮੁਕੇਰੀਆਂ) ’ਚ ਦੀਵਾਲੀ ਦਾ ਤਿਉਹਾਰ ਸਕੂਲ ਦੇ ਚੇਅਰਮੈਨ ਡਾ. ਜੇ.

ਅਜੀਤ ਡੈਸਕ 08-11-2026
ਮੁਕੇਰੀਆਂ, 7 ਨਵੰਬਰ (ਰਾਮਗੜ੍ਹੀਆ)-ਸਪਰਿੰਗਡੇਲਜ਼ ਪਬਲਿਕ ਸਕੂਲ ਗਾਲੜੀਆਂ (ਮੁਕੇਰੀਆਂ) ’ਚ ਦੀਵਾਲੀ ਦਾ ਤਿਉਹਾਰ ਸਕੂਲ ਦੇ ਚੇਅਰਮੈਨ ਡਾ. ਜੇ. ਐਸ. ਮਿਨਹਾਸ ਤੇ ਪ੍ਰਿੰਸੀਪਲ ਰੇਨੂੰ ਬਾਲਾ ਦੀ ਅਗਵਾਈ ਹੇਠ ਮਨਾਇਆ ਗਿਆ। ਇਸ ਮੌਕੇ ਸਕੂਲ ਵਿਚ ਪਹਿਲੀ ਤੇ ਦੂਸਰੀ ਜਮਾਤ ਦਾ ਕਾਰਡ ਮੇਕਿੰਗ, ਤੀਸਰੀ ਤੋਂ ਛੇਵੀਂ ਜਮਾਤ ਤੱਕ ਕੈਂਡਲ ਡੈਕੋਰੇਸ਼ਨ ਤੇ ਅੱਠਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੀਵਾ ਡੈਕੋਰੇਸ਼ਨ ਤੇ ਸਕੂਲ ਦੇ ਚਾਰ ਹਾਊਸਾਂ ਵਿਚਕਾਰ ਰੰਗੋਲੀ ਪ੍ਰਤੀਯੋਗਤਾ ਕਰਵਾਈ ਗਈ ਜਿਸ ਵਿਚ ਗਾਂਧੀ ਹਾਊਸ, ਆਰ. ਕੇ. ਹਾਊਸ, ਟੈਗੋਰ ਹਾਊਸ ਤੇ ਨਹਿਰੂ ਹਾਊਸ ਦੇ ਵਿਦਿਆਰਥੀਆਂ ਨੇ ਵਧ ਚੜ੍ਹ ਕੇ ਹਿੱਸਾ ਲਿਆ। ਬੱਚਿਆਂ ਨੇ ਬਹੁਤ ਸੁੰਦਰ ਰੰਗੋਲੀਆਂ ਬਣਾ ਕੇ ਸਕੂਲ ਦਾ ਕੋਨਾ-ਕੋਨਾ ਸਜਾਇਆ। ਰੰਗੋਲੀ ਪ੍ਰਤੀਯੋਗਤਾ ਵਿਚ ਗਾਂਧੀ ਹਾਊਸ, ਨਹਿਰੂ ਹਾਊਸ ਨੇ ਪਹਿਲਾ ਸਥਾਨ, ਆਰ. ਕੇ. ਹਾਊਸ ਨੇ ਦੂਸਰਾ ਸਥਾਨ ਤੇ ਟੈਗੋਰ ਹਾਊਸ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਜੇਤੂ ਵਿਦਿਆਰਥੀਆਂ ਨੂੰ ਚੇਅਰਮੈਨ ਸਰ ਤੇ ਪ੍ਰਿੰਸੀਪਲ ਮੈਡਮ ਵਲੋਂ ਵਧਾਈ ਦਿੱਤੀ ਗਈ।
ਪਿਛਲੀ ਖ਼ਬਰ ਸਰਕਾਰੀ ਮਿਡਲ ਸਮਾਰਟ ਸਕੂਲ ਓਟਪੁਰ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਸਰ ਮਾਰਸ਼ਲ ਕਾਨਵੈਂਟ ਸਕੂਲ ਨੈਣੋਵਾਲ ਵੈਦ ’ਚ ਦੀਵਾਲੀ ਤੇ ਬੰਦੀ ਛੋੜ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।