ਲਾਇਨਜ਼ ਕਲੱਬ ਮੁਕੰਦਪੁਰ ਵੱਲੋਂ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਲਈ 11000 ਰੁਪਏ ਦੀ ਰਾਸ਼ੀ ਭੇਟ
ਮੁਕੰਦਪੁਰ, 9 ਨਵੰਬਰ (ਅਮਰੀਕ ਸਿੰਘ ਢਿਡਸਾ)-ਲਾਇਨਜ਼ ਕਲੱਬ ਮੁਕੰਦਪੁਰ ਦੇ ਪ੍ਰਧਾਨ ਰਾਜ ਕੁਮਾਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਜੋ ਕਿ ਬੰਗਾ ਬਲਾਕ ਦੇ ਪਿੰਡ ਢਾਹਾਂ ਕਲੇਰਾਂ ਵਿਖੇ ਕਰਵਾਈਆਂ ਗਈਆਂ ਲਈ 11 ਹਜ਼ਾਰ ਰੁਪਏ ਦੀ ਰਾਸ਼ੀ ਜ਼ਿਲ੍ਹਾ ਖੇਡ ਕਮੇਟੀ ਨੂੰ ਭੇਟ ਕੀਤੀ ਗਈ। ਇਸ ਮੌਕੇ ਕਲੱਬ ਪ੍ਰਧਾਨ ਰਾਜ ਕੁਮਾਰ ਅਤੇ ਕਲੱਬ ਦੇ ਜੁਆਇੰਟ ਸਕੱਤਰ ਧਰਿੰਦਰ ਬੱਧਣ ਨੇ ਦੱਸਿਆ ਕਿ ਸਰਕਾਰ ਵਲੋਂ ਪ੍ਰਾਇਮਰੀ ਸਕੂਲ ਖੇਡਾਂ ਲਈ ਬਹੁਤ ਘੱਟ ਫੰਡ ਜਾਰੀ ਕੀਤਾ ਜਾਂਦਾ ਹੈ ਪਰ ਖਰਚ ਕਈ ਗੁਣਾਂ ਵੱਧ ਆਉਂਦਾ ਹੈ।
ਅਜੀਤ ਡੈਸਕ
10-11-2026