ਝਿੰਗੜਾਂ ਵਿਖੇ ਵਿਸ਼ਵਕਰਮਾ ਦਿਵਸ ਨੂੰ ਸਮਰਪਿਤ 3 ਦਿਨਾ ਧਾਰਮਿਕ ਸਮਾਗਮ ਸਮਾਪਤ
ਔੜ/ਝਿੰਗੜਾਂ, 10 ਨਵੰਬਰ (ਕੁਲਦੀਪ ਸਿੰਘ ਝਿੰਗੜ) - ਇਤਿਹਾਸਕ ਪਿੰਡ ਝਿੰਗੜਾਂ ਵਿਖੇ ਵਿਸ਼ਵਕਰਮਾ ਧਾਰਮਿਕ ਅਸਥਾਨ ਪ੍ਰਬੰਧਕ ਕਮੇਟੀ ਦਮਦਮਾ ਵਲੋਂ ਦੇਸ਼ ਵਿਦੇਸ਼ ਵਿੱਚ ਵਸਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਭਗਵਾਨ ਵਿਸ਼ਵਕਰਮਾ ਦਿਵਸ ਨੂੰ ਸਮਰਪਿਤ ਕਰਵਾਇਆ ਤਿੰਨ ਦਿਨਾ ਧਾਰਮਿਕ ਸਮਾਗਮ ਸਮਾਪਤ ਹੋ ਗਿਆ। ਇਸ ਚੱਲੇ ਤਿੰਨ ਦਿਨਾ ਧਾਰਮਿਕ ਸਮਾਗਮ ਦੇ ਪਹਿਲੇ ਦਿਨ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ।
ਔੜ/ਝਿੰਗੜਾਂ, 10 ਨਵੰਬਰ (ਕੁਲਦੀਪ ਸਿੰਘ ਝਿੰਗੜ) - ਇਤਿਹਾਸਕ ਪਿੰਡ ਝਿੰਗੜਾਂ ਵਿਖੇ ਵਿਸ਼ਵਕਰਮਾ ਧਾਰਮਿਕ ਅਸਥਾਨ ਪ੍ਰਬੰਧਕ ਕਮੇਟੀ ਦਮਦਮਾ ਵਲੋਂ ਦੇਸ਼ ਵਿਦੇਸ਼ ਵਿੱਚ ਵਸਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਭਗਵਾਨ ਵਿਸ਼ਵਕਰਮਾ ਦਿਵਸ ਨੂੰ ਸਮਰਪਿਤ ਕਰਵਾਇਆ ਤਿੰਨ ਦਿਨਾ ਧਾਰਮਿਕ ਸਮਾਗਮ ਸਮਾਪਤ ਹੋ ਗਿਆ। ਇਸ ਚੱਲੇ ਤਿੰਨ ਦਿਨਾ ਧਾਰਮਿਕ ਸਮਾਗਮ ਦੇ ਪਹਿਲੇ ਦਿਨ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ। ਤੀਜੇ ਤੇ ਆਖ਼ਰੀ ਦਿਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਉਪਰੰਤ ਪੰਡਿਤ ਕਮਲ ਔਜਲਾ ਵਲੋਂ ਹਵਨ ਪੂਜਾ ਦੀ ਰਸਮ ਕਰਵਾਉਂਦਿਆਂ ਉਨ੍ਹਾਂ ਸਮੂਹ ਕਿਰਤੀ ਕਾਮਿਆਂ ਦੇ ਕੰਮਾਂਕਾਰਾਂ ਤੇ ਚੰਗੀ ਸਿਹਤ ਦੀ ਭਗਵਾਨ ਵਿਸ਼ਵਕਰਮਾ ਜੀ ਦੇ ਚਰਨਾਂ ਵਿੱਚ ਅਰਦਾਸ ਬੇਨਤੀ ਕੀਤੀ। ਇਸ ਮੌਕੇ ਸਜਾਏ ਧਾਰਮਿਕ ਦੀਵਾਨ ਵਿੱਚ ਨਾਮਵਰ ਗਾਇਕ ਬਲਵੀਰ ਲਹਿਰੀ ਐਂਡ ਪਾਰਟੀ ਵਲੋਂ ਬਾਬਾ ਵਿਸ਼ਵਕਰਮਾ ਦੀ ਉਪਮਾ ਦਾ ਗੁਣਗਾਨ ਕਰਕੇ ਸੰਗਤਾਂ ਨੂੰ ਬਾਬਾ ਵਿਸ਼ਵਕਰਮਾ ਦੇ ਚਰਨਾਂ ਨਾਲ ਜੋੜਿਆ। ਸਟੇਜ ਸਕੱਤਰ ਜਥੇਦਾਰ ਰਣਜੀਤ ਸਿੰਘ ਝਿੰਗੜ ਨੇ ਸਮਾਗਮ ਵਿੱਚ ਪੁੱਜੀਆਂ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ। ਉਨ੍ਹਾਂ ਆਪਣੇ ਸਾਥੀ ਪ੍ਰਬੰਧਕਾਂ ਨਾਲ ਮਹਾਰਾਜ ਪ੍ਰੀਤਮ ਦਾਸ ਜੀ ਦੀ ਸਪੁੱਤਰੀ ਸੁਖਵੰਤ ਕੌਰ ਯੂ. ਐਸ. ਏ ਅਤੇ ਹੋਰ ਦਾਨੀ ਸੇਵਾਦਾਰਾਂ ਨੂੰ ਗੁਰੂ ਜੀ ਦੀ ਬਖਸ਼ਿਸ਼ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਬਾਬਾ ਸੁਖਵਿੰਦਰ ਸਿੰਘ ਮੰਗਾ, ਠੇਕੇਦਾਰ ਪਰਸ ਰਾਮ, ਤਰਲੋਚਨ ਸਿੰਘ ਲੱਲ੍ਹ, ਨਿਰਮਲ ਸਿੰਘ ਢੰਡਾ, ਬੁੱਧ ਸਿੰਘ ਗ੍ਰੰਥੀ, ਸੰਦੀਪ ਸਿੰਘ ਸ਼ੇਰਗਿੱਲ, ਨਿਰਮਲ ਸਿੰਘ ਮਹਿਮੀ, ਸਮਸ਼ੇਰ ਸਿੰਘ ਜੈਕਸਨ, ਕਮਲਜੀਤ ਸਿੰਘ ਕੈਰੋਂ, ਸੀਤਲ ਰਾਮ ਲੰਗੜੋਆ, ਜਸਵਿੰਦਰ ਸਿੰਘ ਢੰਡਾ, ਅਸ਼ੋਕ ਕੁਮਾਰ, ਅਵਤਾਰ ਸਿੰਘ ਸ਼ੇਰਗਿੱਲ ਯੂ. ਕੇ, ਕ੍ਰਿਸ਼ਨ ਕੁਮਾਰ, ਗੁਰਵਿੰਦਰ ਸਿੰਘ ਮਿੰਟੂ, ਨੰਬਰਦਾਰ ਸਰਬਣ ਸਿੰਘ, ਅਜੈਬ ਸਿੰਘ, ਬਲਵੀਰ ਰਾਮ, ਡਾ. ਰਣਜੀਤ ਸਿੰਘ, ਕੁਲਦੀਪ ਸਿੰਘ, ਹਰਭਜਨ ਰਾਮ, ਸੁਰਜੀਤ ਸਿੰਘ ਸ਼ੇਰਗਿੱਲ, ਸੁਰੇਸ ਕੁਮਾਰ, ਜੋਗਾ ਰਾਮ, ਗੁਰਮੇਲ ਰਾਮ ਇਟਲੀ, ਅਵਤਾਰ ਸਿੰਘ ਏ. ਐਸ. ਆਈ, ਜਸਕਰਨ ਸਿੰਘ, ਮਲਕੀਤ ਸਿੰਘ, ਵਿੱਕੀ, ਮਦਨ ਸਿੰਘ, ਲਵਪ੍ਰੀਤ ਸਿੰਘ, ਰਵੀ, ਲਖਵਿੰਦਰ ਸਿੰਘ, ਜੱਸੀ ਸ਼ੇਰਗਿੱਲ, ਸੁਰਿੰਦਰ ਸਿੰਘ, ਪਿੰਦੂ ਸ਼ੇਰਗਿੱਲ, ਜਗਤਾਰ ਸਿੰਘ, ਜਸਵੀਰ ਸਿੰਘ, ਅਮਰੀਕ ਸਿੰਘ ਢੰਡਾ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।