11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਹਰਿਆਣਾ ਦੇ ਕੈਬਨਿਟ ਮੰਤਰੀ ਪਹੁੰਚੇ ਭਾਜਪਾ ਆਗੂ ਕਮਲਜੀਤ ਸਿੰਘ ਰਾਣਾ ਦੇ ਨਵਾਂਸ਼ਹਿਰ ਦਫ਼ਤਰ ਨਵੇਂ ਸਮਰਥਕਾਂ ਨੂੰ ਕੀਤਾ ਪਾਰਟੀ ’ਚ ਸ਼ਾਮਿਲ

ਨਵਾਂਸ਼ਹਿਰ, 10 ਨਵੰਬਰ (ਜਸਬੀਰ ਸਿੰਘ ਨੂਰਪੁਰ)-ਹਰਿਆਣਾ ਦੇ ਭਾਜਪਾ ਕੈਬਨਿਟ ਮੰਤਰੀ ਰਣਬੀਰ ਸਿੰਘ ਗੰਗਵਾ ਵਿਸ਼ੇਸ਼ ਤੌਰ ’ਤੇ ਨਵਾਂਸ਼ਹਿਰ ਤੋਂ ਭਾਜਪਾ ਆਗੂ ਕਮਲਜੀਤ ਸਿੰਘ ਰਾਣਾ ਨਾਲ ਮੁਲਾਕਾਤ ਕਰਨ ਲਈ ਉਨ੍ਹਾਂ ਦੇ ਦਫ਼ਤਰ ਵਿਖੇ ਪਹੁੰਚੇ। ਉਨ੍ਹਾਂ ਦੇ ਪਹੁੰਚਣ ’ਤੇ ਕਮਲਜੀਤ ਸਿੰਘ ਰਾਣਾ ਅਤੇ ਉਨ੍ਹਾਂ ਦੇ ਸਮਰਥਕਾਂ ਵਲੋਂ ਵੱਡੀ ਗਿਣਤੀ ’ਚ ਇਕੱਠੇ ਹੋ ਕੇ ਨਿੱਘਾ ਸਵਾਗਤ ਕੀਤਾ ਗਿਆ।

ਨਵਾਂਸ਼ਹਿਰ ਵਿਖੇ ਹਰਿਆਣਾ ਦੇ ਕੈਬਨਿਟ ਮੰਤਰੀ ਰਣਬੀਰ ਸਿੰਘ ਗੰਗਵਾ ਭਾਜਪਾ ਆਗੂ ਕਮਲਜੀਤ ਸਿੰਘ ਰਾਣਾ ਨਾਲ ਮੁਲਾਕਾਤ ਕਰਨ ਅਤੇ ਸਮਰਥਕਾਂ ਨੂੰ ਪਾਰਟੀ ’ਚ ਸ਼ਾਮਿਲ ਕਰਨ ਉਪਰੰਤ। 11-11-2026
ਨਵਾਂਸ਼ਹਿਰ, 10 ਨਵੰਬਰ (ਜਸਬੀਰ ਸਿੰਘ ਨੂਰਪੁਰ)-ਹਰਿਆਣਾ ਦੇ ਭਾਜਪਾ ਕੈਬਨਿਟ ਮੰਤਰੀ ਰਣਬੀਰ ਸਿੰਘ ਗੰਗਵਾ ਵਿਸ਼ੇਸ਼ ਤੌਰ ’ਤੇ ਨਵਾਂਸ਼ਹਿਰ ਤੋਂ ਭਾਜਪਾ ਆਗੂ ਕਮਲਜੀਤ ਸਿੰਘ ਰਾਣਾ ਨਾਲ ਮੁਲਾਕਾਤ ਕਰਨ ਲਈ ਉਨ੍ਹਾਂ ਦੇ ਦਫ਼ਤਰ ਵਿਖੇ ਪਹੁੰਚੇ। ਉਨ੍ਹਾਂ ਦੇ ਪਹੁੰਚਣ ’ਤੇ ਕਮਲਜੀਤ ਸਿੰਘ ਰਾਣਾ ਅਤੇ ਉਨ੍ਹਾਂ ਦੇ ਸਮਰਥਕਾਂ ਵਲੋਂ ਵੱਡੀ ਗਿਣਤੀ ’ਚ ਇਕੱਠੇ ਹੋ ਕੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਇਲਾਕੇ ਦੇ ਕਈ ਭਾਜਪਾ ਆਗੂ ਅਤੇ ਵਰਕਰ ਵੀ ਮੌਜੂਦ ਰਹੇ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਰਣਬੀਰ ਸਿੰਘ ਗੰਗਵਾ ਨੇ ਕਿਹਾ ਕਿ ਪੰਜਾਬ ਨੂੰ ਨਸ਼ਿਆਂ ਦੀ ਲਾਹਨਤ ਤੋਂ ਮੁਕਤ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਸਾਲ 2027 ਵਿੱਚ ਪੰਜਾਬ ਅੰਦਰ ਭਾਜਪਾ ਦੀ ਸਰਕਾਰ ਬਣਨ ’ਤੇ ਨਸ਼ਿਆਂ ਵਿਰੁੱਧ ਠੋਸ ਕਦਮ ਚੁੱਕੇ ਜਾਣਗੇ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਇਸ ਦੌਰਾਨ ਰਣਬੀਰ ਸਿੰਘ ਗੰਗਵਾ ਵੱਲੋਂ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਨਾਲ ਜੁੜਨ ਵਾਲੇ ਨਵੇਂ ਸਮਰਥਕਾਂ ਨੂੰ ਪਾਰਟੀ ਵਿੱਚ ਸ਼ਾਮਿਲ ਵੀ ਕੀਤਾ ਗਿਆ। ਇਸ ਮੌਕੇ ਭਾਜਪਾ ਆਗੂ ਕਮਲਜੀਤ ਸਿੰਘ ਰਾਣਾ ਦੇ ਨਾਲ ਕੇ.ਐੱਸ ਕੁੰਦੂ, ਸਤਵੀਰ ਵਰਮਾ, ਵਿਜੇ ਭਾਟੀਆ, ਕਪਿਲ ਕ੍ਰਿਪਾਲ, ਅਰਵਿੰਦ ਲਾਲੀ ਜੋਸ਼ੀ, ਸੰਦੀਪ ਲਰੋਆ, ਨਿਰਮਲ ਸਿੰਘ, ਅਜੀਤਪਾਲ ਸਿੰਘ, ਦਵਿੰਦਰ ਸਿੰਘ, ਹਰਸ਼ ਜਾਂਗੜਾ, ਫਤਹਿ ਸਿੰਘ, ਪ੍ਰਦੀਪ ਧਵਨ, ਐਡਵੋਕੇਟ ਕਿਰਨ ਠਕਰਾਲ, ਜਵਾਦ ਖਾਨ, ਰਾਜਾ ਮਹਾਲੋਂ, ਗੋਰਾ ਮਹਾਲੋਂ, ਰੋਹਨ ਸਹਾਰਨ, ਦਲਵਿੰਦਰਦੀਪ ਸਿੰਘ, ਡਾਕਟਰ ਜੀਤੀ, ਕਾਲਾ ਚੋਪੜਾ, ਭੁਪਿੰਦਰ ਰਵੀ, ਜਸਮੇਲ ਸਿੰਘ ਅਤੇ ਸਰਵਿਨਾ ਕੁਮਾਰੀ ਤੋਂ ਇਲਾਵਾ ਹੋਰ ਵੀ ਕਈ ਪਤਵੰਤੇ ਅਤੇ ਪਾਰਟੀ ਸਮਰਥਕ ਹਾਜ਼ਰ ਸਨ।
ਪਿਛਲੀ ਖ਼ਬਰ ਬਲਵੀਰ ਸਿੰਘ ਕੰਗ ਦਾ ਹੋਇਆ ਸਸਕਾਰ ਅਗਲੀ ਖ਼ਬਰ ਪਿੰਡ ਕਾਣੇਵਾਲ ਰਤਨਪੁਰ ਵਿਖੇ ਸਾਲਾਨਾ ਸਮਾਗਮ ਕਰਵਾਇਆ ਗੁਰੂਆਂ ਦੀ ਕ੍ਰਿਪਾ ਨਾਲ ਇਨਸਾਨ ਨੂੰ ਮਾਨਸਿਕ ਸ਼ਾਂਤੀ ਅਤੇ ਸੁੱਖਾਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।