ਪੰਜਾਬ ਰੋਡਵੇਜ਼ ਪੈਨਸ਼ਨਰ ਐਸੋਸੀਏਸ਼ਨ ਸ਼ਹੀਦ ਭਗਤ ਸਿੰਘ ਨਗਰ ਦੀ ਹੋਈ ਮਹੀਨਾਵਾਰ ਮੀਟਿੰਗ
ਨਵਾਂਸ਼ਹਿਰ, 10 ਨਵੰਬਰ (ਹਰਮਿੰਦਰ ਸਿੰਘ ਪਿੰਟੂ)-ਪੰਜਾਬ ਰੋਡਵੇਜ਼ ਪੈਨਸ਼ਨਰ ਅਸੋਸੀਏਸ਼ਨ ਸ਼ਹੀਦ ਭਗਤ ਸਿੰਘ ਨਗਰ ਦੀ ਮਹੀਨਾਵਾਰ ਮੀਟਿੰਗ ਗੁਰਨਾਮ ਸਿੰਘ ਸਾਬਕਾ ਟਰੈਫਿਕ ਮੈਨੇਜਰ ਦੀ ਪ੍ਰਧਾਨਗੀ ਹੇਠ ਯੂਨੀਅਨ ਦੇ ਦਫ਼ਤਰ ਨਵਾਂਸ਼ਹਿਰ ਵਿਖੇ ਹੋਈ। ਮੀਟਿੰਗ ਵਿੱਚ ਜੋਗਿੰਦਰ ਸਿੰਘ ਦਫਤਰ ਸਕੱਤਰ ਦੇ ਵੱਡੇ ਭਰਾ ਮਹਿੰਦਰ ਸਿੰਘ ਦੀ ਬੇ-ਵਕਤੀ ਮੌਤ ‘ਤੇ ਦੋ ਮਿੰਟ ਦਾ ਮੌਨ ਰੱਖ ਕੇ ਵਿਛੜੀ ਆਤਮਾ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਦੁੱਖੀ ਪਰਿਵਾਰ ਨਾਲ ਹਮਦਰਦੀ ਜਾਹਿਰ ਕੀਤੀ।
ਨਵਾਂਸ਼ਹਿਰ, 10 ਨਵੰਬਰ (ਹਰਮਿੰਦਰ ਸਿੰਘ ਪਿੰਟੂ)-ਪੰਜਾਬ ਰੋਡਵੇਜ਼ ਪੈਨਸ਼ਨਰ ਅਸੋਸੀਏਸ਼ਨ ਸ਼ਹੀਦ ਭਗਤ ਸਿੰਘ ਨਗਰ ਦੀ ਮਹੀਨਾਵਾਰ ਮੀਟਿੰਗ ਗੁਰਨਾਮ ਸਿੰਘ ਸਾਬਕਾ ਟਰੈਫਿਕ ਮੈਨੇਜਰ ਦੀ ਪ੍ਰਧਾਨਗੀ ਹੇਠ ਯੂਨੀਅਨ ਦੇ ਦਫ਼ਤਰ ਨਵਾਂਸ਼ਹਿਰ ਵਿਖੇ ਹੋਈ। ਮੀਟਿੰਗ ਵਿੱਚ ਜੋਗਿੰਦਰ ਸਿੰਘ ਦਫਤਰ ਸਕੱਤਰ ਦੇ ਵੱਡੇ ਭਰਾ ਮਹਿੰਦਰ ਸਿੰਘ ਦੀ ਬੇ-ਵਕਤੀ ਮੌਤ ‘ਤੇ ਦੋ ਮਿੰਟ ਦਾ ਮੌਨ ਰੱਖ ਕੇ ਵਿਛੜੀ ਆਤਮਾ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਦੁੱਖੀ ਪਰਿਵਾਰ ਨਾਲ ਹਮਦਰਦੀ ਜਾਹਿਰ ਕੀਤੀ। ਸੁਰਿੰਦਰ ਸਿੰਘ ਪ੍ਰਧਾਨ, ਦਵਿੰਦਰ ਸਿੰਘ ਥਾਂਦੀ ਚੇਅਰਮੈਨ, ਹਰੀ ਸਿੰਘ, ਅਜੀਤ ਸਿੰਘ ਮੀਤ ਪ੍ਰਧਾਨ, ਨਿਰਮਲ ਸਿੰਘ, ਕਮਲਦੇਵ ਮੀਤ ਪ੍ਰਧਾਨ, ਜੋਗਿੰਦਰ ਸਿੰਘ, ਹਰਪਾਲ ਸਿੰਘ ਦਫਤਰ ਸਕੱਤਰ, ਸ਼ਿੰਗਾਰਾ ਸਿੰਘ ਕੈਸ਼ੀਅਰ, ਤਰਸੇਮ ਲਾਲ ਸਹਾਇਕ ਕੈਸ਼ੀਅਰ, ਪਰਮਜੀਤ ਸਿੰਘ, ਅਜੀਤ ਸਿੰਘ, ਕਸ਼ਮੀਰੀ ਲਾਲ, ਸਰੂਪ ਚੰਦ, ਅਵਤਾਰ ਸਿੰਘ, ਜਰਨੈਲ ਸਿੰਘ, ਮਹਿੰਦਰ ਪਾਲ, ਗੁਰਬਚਨ ਸਿੰਘ, ਸੰਤੋਖ ਸਿੰਘ, ਅਮਰੀਕ ਸਿੰਘ, ਮੱਖਣ ਸਿੰਘ, ਅਸ਼ਵਨੀ ਕੁਮਾਰ, ਮਹਿੰਦਰ ਪਾਲ, ਪੁਸ਼ਪਿੰਦਰ ਕੁਮਾਰ, ਰਛਪਾਲ ਸਿੰਘ, ਭੁਪਿੰਦਰ ਸਿੰਘ, ਰਵਿੰਦਰ ਸਿੰਘ, ਪਰਗਟ ਸਿੰਘ, ਮੋਹਣ ਸਿੰਘ, ਸਰਵਣ ਰਾਮ, ਧਰਮਵੀਰ, ਪਵਿੱਤਰ ਸਿੰਘ, ਰੇਸ਼ਮ ਸਿੰਘ, ਮੱਖਣ ਸਿੰਘ, ਸਰੂਪ ਚੰਦ, ਸੁੱਚਾ ਸਿੰਘ, ਲਖਵੀਰ ਸਿੰਘ ਸਮੇਤ ਵੱਡੀ ਗਿਣਤੀ ਪੈਨਸ਼ਨਰ ਸ਼ਾਮਿਲ ਹੋਏ। ਬੁਲਾਰਿਆਂ ਨੇ ਮੀਟਿੰਗ ਨੂੰ ਸੰਬੋਧਨ ਕਰਦਿਆ ਦੱਸਿਆ ਕਿ ਡੀ.ਏ ਬਾਰੇ ਜੋ ਇਤਿਹਾਸਕ ਫੈਸਲਾ ਮਾਨਯੋਗ ਹਾਈਕੋਰਟ ਵਲੋਂ ਮੁਲਾਜਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ ਦਿੱਤਾ ਹੈ, ਸਰਕਾਰ ਨੂੰ ਹਰ ਹੀਲੇ ਇਸ ਫੈਸਲੇ ਨੂੰ ਲਾਗੂ ਕਰਨਾ ਪਵੇਗਾ। 13 ਨਵੰਬਰ ਤੋਂ 19 ਨਵੰਬਰ ਤੱਕ ਜੋ ਸੰਗਰੂਰ ਪੱਕਾ ਮੋਰਚਾ ਲਗਣਾ ਹੈ, ਉਸ ਵਿੱਚ ਵੀ ਜਥੇਬੰਦੀ ਵਲੋਂ ਸ਼ਮੂਲੀਅਤ ਕੀਤੀ ਜਾਵੇਗੀ।