ਕਾਂਗਰਸ ਪਾਰਟੀ ਹੀ 2027 ’ ਚ ਸਰਕਾਰ ਬਣਾਏਗੀ - ਡਾਕਟਰ ਨਿਰੰਜਣ ਹੀਉਂ
ਗੁਣਾਚੌਰ, 10 ਨਵੰਬਰ (ਅਮਰੀਕ ਕਟਾਰੀਆ)-ਪੰਜਾਬ ਵਿੱਚ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਸੂਝਵਾਨ ਵੋਟਰ ਇਸ ਵਾਰ ਕਾਂਗਰਸ ਪਾਰਟੀ ਨੂੰ ਬਹੁਤ ਵੱਡਾ ਫਤਵਾ ਦੇਣ ਦਾ ਮਨ ਬਣਾ ਚੁੱਕੇ ਹਨ ਅਤੇ ਕਾਂਗਰਸ ਪਾਰਟੀ ਦੀ ਸਰਕਾਰ ਬਣਨਾ ਤੈਅ ਹੋ ਚੁੱਕਾ ਹੈ। ਇਹ ਪ੍ਰਗਟਾਵਾ ਡਾਕਟਰ ਨਿਰੰਜਣ ਪਾਲ ਹੀਉਂ ਸੇਵਾ ਮੁਕਤ ਸੀਨੀਅਰ ਮੈਡੀਕਲ ਅਫਸਰ, ਜ਼ਿਲ੍ਹਾ ਮੀਤ ਪ੍ਰਧਾਨ ਕਾਂਗਰਸ ਕਮੇਟੀ ਸ਼ਹੀਦ ਭਗਤ ਸਿੰਘ ਨਗਰ ਨੇ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਯੁੱਧ ਨਸ਼ਿਆਂ ਵਿਰੁੱਧ ਤਾਂ ਚਲਾਇਆ ਹੋਇਆ ਹੈ ਪ੍ਰੰਤੂ ਜ਼ਮੀਨੀ ਹਕੀਕਤ ਇਹ ਹੈ ਕਿ ਸਰਕਾਰ ਲਗਪਗ ਪੰਜ ਸਾਲਾਂ ਵਿੱਚ ਨਸ਼ਿਆਂ ’ਤੇ ਲਗਾਮ ਕੱਸਣ ਵਿੱਚ ਨਾਕਾਮ ਰਹੀ ਹੈ ਭਾਵੇਂ ਉਹ ਨਸ਼ਾ ਮੈਡੀਕਲ ਨਸ਼ਾ ਹੋਵੇ ਜਾਂ ਚਿੱਟਾ ਜਾਂ ਕੋਈ ਹੋਰ ਨਸ਼ਾ, ਜਿਸ ਨਾਲ ਪੰਜਾਬ ਦੀ ਜਵਾਨੀ ਨੂੰ ਖ਼ਤਮ ਨਹੀਂ ਬਲਕਿ ਨਸਲਕੁਸ਼ੀ ਦਾ ਕੰਮ ਕੀਤਾ ਜਾ ਰਿਹਾ ਹੈ।
ਗੁਣਾਚੌਰ, 10 ਨਵੰਬਰ (ਅਮਰੀਕ ਕਟਾਰੀਆ)-ਪੰਜਾਬ ਵਿੱਚ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਸੂਝਵਾਨ ਵੋਟਰ ਇਸ ਵਾਰ ਕਾਂਗਰਸ ਪਾਰਟੀ ਨੂੰ ਬਹੁਤ ਵੱਡਾ ਫਤਵਾ ਦੇਣ ਦਾ ਮਨ ਬਣਾ ਚੁੱਕੇ ਹਨ ਅਤੇ ਕਾਂਗਰਸ ਪਾਰਟੀ ਦੀ ਸਰਕਾਰ ਬਣਨਾ ਤੈਅ ਹੋ ਚੁੱਕਾ ਹੈ। ਇਹ ਪ੍ਰਗਟਾਵਾ ਡਾਕਟਰ ਨਿਰੰਜਣ ਪਾਲ ਹੀਉਂ ਸੇਵਾ ਮੁਕਤ ਸੀਨੀਅਰ ਮੈਡੀਕਲ ਅਫਸਰ, ਜ਼ਿਲ੍ਹਾ ਮੀਤ ਪ੍ਰਧਾਨ ਕਾਂਗਰਸ ਕਮੇਟੀ ਸ਼ਹੀਦ ਭਗਤ ਸਿੰਘ ਨਗਰ ਨੇ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਯੁੱਧ ਨਸ਼ਿਆਂ ਵਿਰੁੱਧ ਤਾਂ ਚਲਾਇਆ ਹੋਇਆ ਹੈ ਪ੍ਰੰਤੂ ਜ਼ਮੀਨੀ ਹਕੀਕਤ ਇਹ ਹੈ ਕਿ ਸਰਕਾਰ ਲਗਪਗ ਪੰਜ ਸਾਲਾਂ ਵਿੱਚ ਨਸ਼ਿਆਂ ’ਤੇ ਲਗਾਮ ਕੱਸਣ ਵਿੱਚ ਨਾਕਾਮ ਰਹੀ ਹੈ ਭਾਵੇਂ ਉਹ ਨਸ਼ਾ ਮੈਡੀਕਲ ਨਸ਼ਾ ਹੋਵੇ ਜਾਂ ਚਿੱਟਾ ਜਾਂ ਕੋਈ ਹੋਰ ਨਸ਼ਾ, ਜਿਸ ਨਾਲ ਪੰਜਾਬ ਦੀ ਜਵਾਨੀ ਨੂੰ ਖ਼ਤਮ ਨਹੀਂ ਬਲਕਿ ਨਸਲਕੁਸ਼ੀ ਦਾ ਕੰਮ ਕੀਤਾ ਜਾ ਰਿਹਾ ਹੈ। ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਿਆਰ ਕਰਨ ਅਤੇ ਬਚਾਉਣ ਵਾਲੇ ਸੂਝਵਾਨ ਵੋਟਰ ਇਸ ਵਾਰ, ਵਿਧਾਨ ਸਭਾ ਹਲਕਾ ਬੰਗਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਨੂੰ ਵੀ ਭਾਰੀ ਬਹੁਮਤ ਨਾਲ ਜਿਤਾ ਕੇ ਸਰਕਾਰ ਬਣਾਉਣ ਲਈ ਅਹਿਮ ਰੋਲ ਅਦਾ ਕਰਨਗੇ।