12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਨਵਾਂਸ਼ਹਿਰ ਵਿਖੇ ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਅਤੇ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਮਹੀਨਾਵਾਰ ਸਮੀਖਿਆ ਮੀਟਿੰਗ ਕਰਦੇ ਹੋਏ। ਟੀਕਾਕਰਨ ਦੀਆਂ ਆਨਲਾਈਨ ਐਂਟਰੀਆਂ ਸਮੇਂ ਸਿਰ ਕੀਤੀਆਂ ਜਾਣ-ਸਿਵਲ ਸਰਜਨ

ਨਵਾਂਸ਼ਹਿਰ, 11 ਨਵੰਬਰ (ਦੀਦਾਰ ਸਿੰਘ ਸ਼ੇਤਰਾ)-ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ ਦੀ ਪ੍ਰਧਾਨਗੀ ਹੇਠ ਸਿਵਲ ਸਰਜਨ ਦਫ਼ਤਰ ਵਿਖੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਅਤੇ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਮਹੀਨਾਵਾਰ ਸਮੀਖਿਆ ਮੀਟਿੰਗ ਹੋਈ।

ਅਜੀਤ ਡੈਸਕ 12-11-2026
ਨਵਾਂਸ਼ਹਿਰ, 11 ਨਵੰਬਰ (ਦੀਦਾਰ ਸਿੰਘ ਸ਼ੇਤਰਾ)-ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ ਦੀ ਪ੍ਰਧਾਨਗੀ ਹੇਠ ਸਿਵਲ ਸਰਜਨ ਦਫ਼ਤਰ ਵਿਖੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਅਤੇ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਮਹੀਨਾਵਾਰ ਸਮੀਖਿਆ ਮੀਟਿੰਗ ਹੋਈ। ਇਸ ਦੌਰਾਨ ਜ਼ਿਲ੍ਹੇ ਵਿੱਚ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਕੌਮੀ ਸਿਹਤ ਪ੍ਰੋਗਰਾਮਾਂ, ਸਿਹਤ ਸੇਵਾਵਾਂ ਦੀ ਕਾਰਗੁਜ਼ਾਰੀ ਅਤੇ ਨਿਰਧਾਰਤ ਟੀਚਿਆਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਗਈ। ਮੀਟਿੰਗ ਦੌਰਾਨ ਡਾ. ਗੀਤਾਂਜਲੀ ਸਿੰਘ ਨੇ ਸਿਹਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕ ਸੇਵਾਵਾਂ ਵਿੱਚ ਹੋਰ ਸੁਧਾਰ ਲਿਆਉਣ ਲਈ ਫੀਲਡ ਪੱਧਰ ’ਤੇ ਨਿਯਮਤ ਨਿਗਰਾਨੀ ਅਤੇ ਸਮੀਖਿਆ ਕੀਤੀ ਜਾਵੇ। ਸਿਵਲ ਸਰਜਨ ਨੇ ਗੈਰ-ਸੰਚਾਰੀ ਬਿਮਾਰੀਆਂ ਦੀ ਸਮੇਂ ਸਿਰ ਪਛਾਣ ਲਈ 30 ਸਾਲ ਤੋਂ ਵੱਧ ਉਮਰ ਦੇ ਸਾਰੇ ਵਿਅਕਤੀਆਂ ਦੀ ਸਕ੍ਰੀਨਿੰਗ ਕਰਨ ਅਤੇ ਸੀ.ਬੀ.ਏ.ਸੀ ਫਾਰਮ ਭਰਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਆਭਾ ਆਈ.ਡੀ ਬਣਾਉਣ ਦੇ ਕੰਮ ਦੀ ਸਮੀਖਿਆ ਕਰਦਿਆਂ ਉਨ੍ਹਾਂ ਕਿਹਾ ਕਿ ਡਿਜੀਟਲ ਸਿਹਤ ਸੇਵਾਵਾਂ ਨੂੰ ਉਤਸ਼ਾਹਿਤ ਕਰਨ ਲਈ ਵੱਧ ਤੋਂ ਵੱਧ ਯੋਗ ਲਾਭਪਾਤਰੀਆਂ ਦੀਆਂ ਆਭਾ ਆਈ.ਡੀਜ਼ ਬਣਾਈਆਂ ਜਾਣ। ਡਾ. ਗੀਤਾਂਜਲੀ ਸਿੰਘ ਨੇ 22 ਨਵੰਬਰ ਨੂੰ ਸ਼ੁਰੂ ਹੋਣ ਵਾਲੀ ਪਲਸ ਪੋਲੀਓ ਮੁਹਿੰਮ ਦੀਆਂ ਤਿਆਰੀਆਂ ਸਮੇਂ ਸਿਰ ਮੁਕੰਮਲ ਕਰਨ ਅਤੇ ਕੋਈ ਵੀ ਬੱਚਾ ਪੋਲੀਓ ਬੂੰਦਾਂ ਤੋਂ ਵਾਂਝਾ ਨਾ ਰਹਿਣ ਦੇਣ ਦੀ ਹਦਾਇਤ ਕੀਤੀ। ਇਸ ਸਮੇਂ ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਹਰਪਿੰਦਰ ਸਿੰਘ, ਸਹਾਇਕ ਸਿਵਲ ਸਰਜਨ ਡਾ. ਬਲਜੀਤ ਕਮਲ, ਸੀਨੀਅਰ ਮੈਡੀਕਲ ਅਫ਼ਸਰ ਡਾ. ਜਤਿੰਦਰ ਸਿੰਘ, ਡਾ. ਚਰਨਜੀਤ ਕੁਮਾਰ, ਡਾ. ਜਸਵਿੰਦਰ ਸਿੰਘ, ਡਾ. ਸੋਨੀਆ, ਡਾ. ਸਤਿੰਦਰਜੀਤ ਕੌਰ, ਡਾ. ਅਜੇ ਬਸਰਾ, ਡਾ. ਪਰਮਜੀਤ ਲਾਲ, ਜ਼ਿਲ੍ਹਾ ਐਪੀਡੈਮਿਆਲੋਜਿਸਟ ਡਾ. ਰਾਕੇਸ਼ ਪਾਲ, ਡਾ. ਕਿਸ਼ਨ ਰਾਏ ਤੋਂ ਇਲਾਵਾ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਹਾਜ਼ਰ ਸਨ।
ਪਿਛਲੀ ਖ਼ਬਰ ਕਣਕ ਦਾ ਬੀਜ 50 ਫੀਸਦੀ ਸਬਸਿਡੀ ’ਤੇ ਉੁਲਬਧ -ਡਾ. ਨੀਤਨ ਅਗਲੀ ਖ਼ਬਰ ਆਂਗਣਵਾੜੀ ਕੇਂਦਰ ਮਹੰਤ ਗੁਰਬਚਨ ਦਾਸ ਵਿਖੇ ਮਨਾਏ ਜਾ ਰਹੇ ਮਮਤਾ ਦਿਵਸ ਦਾ ਨਿਰੀਖਣ ਕਰਨ ਸਮੇਂ ਜ਼ਿਲ੍ਹਾ ਟੀਕਾਕਰਨ ਅਫ਼ਸਰ ਡ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।