12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਕਣਕ ਦਾ ਬੀਜ 50 ਫੀਸਦੀ ਸਬਸਿਡੀ ’ਤੇ ਉੁਲਬਧ -ਡਾ. ਨੀਤਨ

ਸੜੋਆ, 11 ਨਵੰਬਰ (ਸਹੂੰਗੜਾ)-ਮੁੱਖ ਖੇਤੀਬਾੜੀ ਅਫਸਰ ਸ਼ਹੀਦ ਭਗਤ ਸਿੰਘ ਨਗਰ ਡਾ. ਲੇਖ ਰਾਜ ਮਾਹੀ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਦਫਤਰ ਸੜੌਆ ਵਿਖੇ ਕਣਕ ਦਾ ਉੱਚ ਮਿਆਰੀ ਅਤੇ ਪ੍ਰਮਾਣਿਤ ਬੀਜ 50 ਫੀਸਦੀ ਸਬਸਿਡੀ ‘ਤੇ ਉਪਲਬਧ ਕਰਵਾਇਆ ਜਾ ਰਿਹਾ ਹੈ।

ਅਜੀਤ ਡੈਸਕ 12-11-2026
ਸੜੋਆ, 11 ਨਵੰਬਰ (ਸਹੂੰਗੜਾ)-ਮੁੱਖ ਖੇਤੀਬਾੜੀ ਅਫਸਰ ਸ਼ਹੀਦ ਭਗਤ ਸਿੰਘ ਨਗਰ ਡਾ. ਲੇਖ ਰਾਜ ਮਾਹੀ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਦਫਤਰ ਸੜੌਆ ਵਿਖੇ ਕਣਕ ਦਾ ਉੱਚ ਮਿਆਰੀ ਅਤੇ ਪ੍ਰਮਾਣਿਤ ਬੀਜ 50 ਫੀਸਦੀ ਸਬਸਿਡੀ ‘ਤੇ ਉਪਲਬਧ ਕਰਵਾਇਆ ਜਾ ਰਿਹਾ ਹੈ। ਡਾ. ਨੀਤਨ ਖੇਤੀਬਾੜੀ ਅਫਸਰ ਸੜੋਆ ਨੇ ਦੱਸਿਆ ਕਿ ਬੀਜ ਪ੍ਰਾਪਤ ਕਰਨ ਦੀ ਪ੍ਰਕਿਰਿਆ ਨੂੰ ਬੇਹੱਦ ਸਰਲ ਅਤੇ ਪਾਰਦਰਸ਼ੀ ਬਣਾਇਆ ਗਿਆ ਹੈ, ਜਿਸ ਤਹਿਤ ਕਿਸਾਨਾਂ ਨੂੰ ਆਪਣੇ ਨਾਲ ਸਿਰਫ ਆਪਣੇ ਆਧਾਰ ਕਾਰਡ ਦੀ ਫੋਟੋ ਕਾਪੀ ਅਤੇ ਆਧਾਰ ਕਾਰਡ ਨਾਲ ਲਿੰਕ ਮੋਬਾਇਲ ਫੋਨ ਲਿਆਉਣਾ ਲਾਜਮੀ ਹੋਵੇਗਾ। ਸਬਸਿਡੀ ਦਾ ਲਾਭ ਵੱਧ ਤੋਂ ਵੱਧ ਕਿਸਾਨਾਂ ਤੱਕ ਪਹੁੰਚਾਉਣ ਲਈ ਵਿਭਾਗ ਵਲੋਂ ਮਾਪਦੰਡ ਤੈਅ ਕੀਤੇ ਗਏ ਹਨ, ਜਿਸ ਤਹਿਤ ਨਿਯਮਾਂ ਅਨੁਸਾਰ ਇੱਕ ਆਧਾਰ ਕਾਰਡ ‘ਤੇ ਵੱਧ ਤੋਂ ਵੱਧ 2 ਬੈਗ ਹੀ ਕਣਕ ਦਾ ਬੀਜ ਦਿੱਤਾ ਜਾਵੇਗਾ। ਬਲਾਕ ਸੜੋਆ ਦੇ ਸਮੂਹ ਕਿਸਾਨਾਂ ਨੂੰ ਉਹਨਾਂ ਅਪੀਲ ਕਰਦਿਆ ਕਿਹਾ ਕਿ ਉਹ ਇਸ ਸਰਕਾਰੀ ਸਬਸਿਡੀ ਦਾ ਵੱਧ ਤੋਂ ਵੱਧ ਲਾਭ ਉਠਾਉਦਿਆਂ ਆਪਣੇ ਖੇਤਾਂ ਲਈ ਵਧੀਆ ਬੀਜ ਖਰੀਦਣ ਅਤੇ ਵਧੇਰੇ ਜਾਣਕਾਰੀ ਲਈ ਖੇਤੀਬਾੜੀ ਦਫਤਰ ਸਪੰਰਕ ਕਰ ਸਕਦੇ ਹਨ।
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਮਿਸ਼ਨ ਸਕੂਲ ਢਾਹਾਂ ਕਲੇਰਾਂ ਵਿਖੇ ਸੰਤ ਬਾਬਾ ਸਤਨਾਮ ਸਿੰਘ ਮਲਟੀਪਰਪਜ਼ ਹਾਲ ਦਾ ਟੱਕ ਲਾਉਣ ਮੌਕੇ ਅਰਦਾਸ... ਅਗਲੀ ਖ਼ਬਰ ਨਵਾਂਸ਼ਹਿਰ ਵਿਖੇ ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਅਤੇ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਮਹੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।