ਨਵਾਂਸ਼ਹਿਰ ਦੇ ਹਲਕਾ ਇੰਚਾਰਜ ਰੌਬੀ ਕੰਗ ਪਾਰਟੀ ਮੁਖੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨ ਸਮੇਂ।
ਨਵਾਂਸ਼ਹਿਰ ਦੇ ਹਲਕਾ ਇੰਚਾਰਜ ਰੌਬੀ ਕੰਗ ਵਲੋਂ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ
ਨਵਾਂਸ਼ਹਿਰ, 11 ਨਵੰਬਰ (ਜਸਬੀਰ ਸਿੰਘ ਨੂਰਪੁਰ)-ਆਮ ਆਦਮੀ ਪਾਰਟੀ ਦੇ ਨਵਾਂਸ਼ਹਿਰ ਦੇ ਹਲਕਾ ਇੰਚਾਰਜ ਜਸਪ੍ਰੀਤ ਸਿੰਘ ਰੌਬੀ ਕੰਗ ਵੱਲੋਂ ਅਰਵਿੰਦ ਕੇਜਰੀਵਾਲ ਮੁੱਖੀ ਆਮ ਆਦਮੀ ਪਾਰਟੀ ਨਾਲ ਮੁਲਾਕਾਤ ਕੀਤੀ ਗਈ ਅਤੇ ਨਵਾਂਸ਼ਹਿਰ ਹਲਕੇ ਦੀਆਂ ਸਮੱਸਿਆਵਾਂ ਸਬੰਧੀ ਉਹਨਾਂ ਵੱਲੋਂ ਜ਼ਿਕਰ ਕੀਤਾ ਗਿਆ। ਜਸਪ੍ਰੀਤ ਸਿੰਘ ਰੌਬੀ ਕੰਗ ਵੱਲੋਂ ਜਿਥੇ ਹਲਕੇ ਦੀਆਂ ਸਮੱਸਿਆਵਾਂ ਨੂੰ ਉਜਾਗਰ ਕਰਨ ਲਈ ਪਾਰਟੀ ਪ੍ਰਧਾਨ ਦੇ ਧਿਆਨ ‘ਚ ਲਿਆਂਦਾ ਗਿਆ, ਉਥੇ ਉਹਨਾਂ ਆਖਿਆ ਕਿ ਪੰਜਾਬ ‘ਚ ਇਸ ਸਮੇਂ ਆਮ ਆਦਮੀ ਪਾਰਟੀ ਦੇ ਹੱਕ ‘ਚ ਲਹਿਰ ਬਣ ਚੁੱਕੀ ਹੈ ਅਤੇ ਲੋਕ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ।
ਨਵਾਂਸ਼ਹਿਰ, 11 ਨਵੰਬਰ (ਜਸਬੀਰ ਸਿੰਘ ਨੂਰਪੁਰ)-ਆਮ ਆਦਮੀ ਪਾਰਟੀ ਦੇ ਨਵਾਂਸ਼ਹਿਰ ਦੇ ਹਲਕਾ ਇੰਚਾਰਜ ਜਸਪ੍ਰੀਤ ਸਿੰਘ ਰੌਬੀ ਕੰਗ ਵੱਲੋਂ ਅਰਵਿੰਦ ਕੇਜਰੀਵਾਲ ਮੁੱਖੀ ਆਮ ਆਦਮੀ ਪਾਰਟੀ ਨਾਲ ਮੁਲਾਕਾਤ ਕੀਤੀ ਗਈ ਅਤੇ ਨਵਾਂਸ਼ਹਿਰ ਹਲਕੇ ਦੀਆਂ ਸਮੱਸਿਆਵਾਂ ਸਬੰਧੀ ਉਹਨਾਂ ਵੱਲੋਂ ਜ਼ਿਕਰ ਕੀਤਾ ਗਿਆ। ਜਸਪ੍ਰੀਤ ਸਿੰਘ ਰੌਬੀ ਕੰਗ ਵੱਲੋਂ ਜਿਥੇ ਹਲਕੇ ਦੀਆਂ ਸਮੱਸਿਆਵਾਂ ਨੂੰ ਉਜਾਗਰ ਕਰਨ ਲਈ ਪਾਰਟੀ ਪ੍ਰਧਾਨ ਦੇ ਧਿਆਨ ‘ਚ ਲਿਆਂਦਾ ਗਿਆ, ਉਥੇ ਉਹਨਾਂ ਆਖਿਆ ਕਿ ਪੰਜਾਬ ‘ਚ ਇਸ ਸਮੇਂ ਆਮ ਆਦਮੀ ਪਾਰਟੀ ਦੇ ਹੱਕ ‘ਚ ਲਹਿਰ ਬਣ ਚੁੱਕੀ ਹੈ ਅਤੇ ਲੋਕ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ। ਉਹਨਾਂ ਆਖਿਆ ਕਿ ਪਾਰਟੀ ਵੱਲੋਂ ਜੋ ਵੀ ਲੋਕਾਂ ਨਾਲ ਵਾਅਦੇ ਕੀਤੇ ਸਨ, ਉਹ ਪੂਰੇ ਕਰ ਦਿੱਤੇ ਹਨ ਅਤੇ ਉਸ ਤੋਂ ਬਾਅਦ ਉਹਨਾਂ ਆਖਿਆ ਕਿ ਜੋ ਨਵਾਂਸ਼ਹਿਰ ਵਿੱਚ ਪੰਜਾਬ ਸਰਕਾਰ ਵੱਲੋਂ ਮੈਡੀਕਲ ਕਾਲਜ ਬਣਾਇਆ ਜਾ ਰਿਹਾ ਹੈ। ਇਹ ਬਹੁਤ ਹੀ ਸ਼ਲਾਗਾਯੋਗ ਉਪਰਾਲਾ ਹੈ, ਇਸ ਨਾਲ ਜਿੱਥੇ ਇਲਾਕੇ ਦੇ ਵਿਦਿਆਰਥੀ ਮੈਡੀਕਲ ਕੋਰਸ ਕਰਕੇ ਡਾਕਟਰੀ ਸੇਵਾਵਾਂ ਦੇ ਸਕਣਗੇ, ਉੱਥੇ ਇਲਾਕੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਸਾਧਨ ਵੀ ਹੋਰ ਉਪਲਬਧ ਹੋਣਗੇ। ਉਹਨਾਂ ਆਖਿਆ ਕਿ ਜੋ ਸਿਹਤ ਮੰਤਰੀ ਡਾ. ਬਲਵੀਰ ਸਿੰਘ ਵਲੋਂ ਜਲਦੀ ਮੈਡੀਕਲ ਕਾਲਜ ਬਣਾਉਣ ਦਾ ਐਲਾਨ ਕੀਤਾ ਗਿਆ ਹੈ ਇਸ ਨਾਲ ਇਲਾਕੇ ਵਿੱਚ ਹੋਰ ਵੀ ਪਾਰਟੀ ਪ੍ਰਤੀ ਉਤਸਾਹ ਵਧਿਆ ਹੈ।