ਵਿਸ਼ਵਕਰਮਾ ਦਿਵਸ ਮੌਕੇ ਰੋਜ਼ਾਨਾ ਸਵੇਰ ਫੁੱਟਬਾਲ ਕਲੱਬ ਨਵਾਂਸ਼ਹਿਰ ਨੇ ਫੁੱਟਬਾਲ ਮੈਚ ਕਰਵਾਇਆ
ਨਵਾਂਸ਼ਹਿਰ, 12 ਨਵੰਬਰ (ਜਸਬੀਰ ਸਿੰਘ ਨੂਰਪੁਰ)-ਦੀਵਾਲੀ ਅਤੇ ਵਿਸ਼ਵਕਰਮਾ ਦਿਵਸ ਮੌਕੇ ਰੋਜ਼ਾਨਾ ਸਵੇਰ ਫੁੱਟਬਾਲ ਕਲੱਬ ਨਵਾਂ ਸ਼ਹਿਰ ਨੇ ਪ੍ਰਧਾਨ ਅਜੇ ਮਹਿਰਾ ਦੀ ਅਗਵਾਈ ਵਿੱਚ ਫੁੱਟਬਾਲ ਮੈਚ ਕਰਵਾਇਆ। ਰੋਜ਼ਾਨਾ ਸਵੇਰ ਫੁੱਟਬਾਲ ਕਲੱਬ ਦੇ ਚੇਅਰਮੈਨ ਤਰਸੇਮ ਲਾਲ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਨੇ ਦੱਸਿਆ ਕਿ ਸਾਡੀ ਕਲੱਬ ਨੇ ਪਟਾਕਾ ਰਹਿਤ ਦੀਵਾਲੀ ਮਨਾਉਂਦੀਆਂ ਵਾਤਾਵਰਨ ਨੂੰ ਸਾਫ ਰੱਖਣ ਲਈ ਆਪਣਾ ਸਹਿਯੋਗ ਦਿੰਦਿਆਂ ਦੀਵਾਲੀ ਤੇ ਵਿਸ਼ਵਕਰਮਾ ਦਿਵਸ ਮੌਕੇ ਖੇਡਾਂ ਵੱਲ ਪ੍ਰੇਰਿਤ ਕਰਦਿਆਂ ਫੁੱਟਬਾਲ ਮੈਚ ਕਰਵਾਇਆ।
ਰੋਜ਼ਾਨਾ ਸਵੇਰ ਫੁੱਟਬਾਲ ਕਲੱਬ ਦੇ ਮੈਂਬਰ ਮੈਚ ਉਪਰੰਤ ਗੱਲਬਾਤ ਸਮੇਂ।
13-11-2026