ਨੌਰਾ ਵਿਖੇ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ 25 ਨੂੰ
ਪੱਲੀ ਝਿੱਕੀ, 12 ਨਵੰਬਰ (ਕੁਲਦੀਪ ਸਿੰਘ ਪਾਬਲਾ)-ਗੁਰਦੁਆਰਾ ਦੇਹਰਾ ਬਾਬਾ ਗੁਲਾਬ ਸਿੰਘ ਪਿੰਡ ਨੌਰਾ ਵਿਖੇ ਉੱਘੇ ਸਮਾਜ ਸੇਵੀ ਸ: ਚੈਨ ਸਿੰਘ ਬੋਲਾ ਤੇ ਮਾਤਾ ਮਹਿੰਦਰ ਕੌਰ ਬੋਲਾ (ਇੰਡੀਆ ਬਜਾਰ ਟੋਰਟੋਂ) ਕੈਨੇਡਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਵਿਖੇ ਲੜੀਵਾਰ 2 ਅਖੰਡ ਪਾਠ ਆਰੰਭ ਕੀਤੇ ਜਾਣਗੇ। ਜਿਨ੍ਹਾਂ ਦੇ ਭੋਗ 24 ਨਵੰਬਰ ਨੂੰ ਪਾਏ ਜਾਣਗੇ।
ਅਜੀਤ ਡੈਸਕ
13-11-2026