13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਵੋਟਰ ਜਾਗਰੂਕਤਾ ਸੰਬੰਧੀ ਲੇਖ ਲੇਖਣ ਅਤੇ ਕੁਇਜ਼ ਮੁਕਾਬਲੇ ਕਰਵਾਏ

ਮੁਕੰਦਪੁਰ, 12 ਨਵੰਬਰ (ਅਮਰੀਕ ਸਿੰਘ ਢੀਂਡਸਾ)-ਪੀ. ਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਕੰਦਪੁਰ ਵਿਖੇ ਇਲੈਕਟੋਰਲ ਲਿਟਰੇਸੀ ਕਲੱਬ ਵਲੋਂ ਚੋਣ ਕਮਿਸ਼ਨ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਲੇਖ ਲੇਖਣ ਅਤੇ ਕੁਇਜ਼ ਮੁਕਾਬਲੇ ਕਰਵਾਏ ਗਏ।

ਅਜੀਤ ਡੈਸਕ 13-11-2026
ਮੁਕੰਦਪੁਰ, 12 ਨਵੰਬਰ (ਅਮਰੀਕ ਸਿੰਘ ਢੀਂਡਸਾ)-ਪੀ.ਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਕੰਦਪੁਰ ਵਿਖੇ ਇਲੈਕਟੋਰਲ ਲਿਟਰੇਸੀ ਕਲੱਬ ਵਲੋਂ ਚੋਣ ਕਮਿਸ਼ਨ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਲੇਖ ਲੇਖਣ ਅਤੇ ਕੁਇਜ਼ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਦਾ ਮੁੱਖ ਉਦੇਸ਼ ਵਿਦਿਆਰਥੀਆਂ ਰਾਹੀਂ ਆਮ ਲੋਕਾਂ ਅਤੇ ਪੰਜਾਬ ਦੇ ਵੋਟਰਾਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨਾ ਅਤੇ ਵੱਧ ਤੋਂ ਵੱਧ ਵੋਟਿੰਗ ਕਰਨ ਲਈ ਪ੍ਰੇਰਿਤ ਕਰਨਾ ਸੀ। ਮੁਕਾਬਲਿਆਂ ਦੌਰਾਨ ਵੋਟਿੰਗ ਦੀ ਮਹੱਤਤਾ ਅਤੇ ਸ਼ੁੱਧ ਵੋਟਰ ਸੂਚੀ ਵਰਗੇ ਮਹੱਤਵਪੂਰਨ ਵਿਸ਼ਿਆਂ ਨੂੰ ਆਧਾਰ ਬਣਾਇਆ ਗਿਆ। ਇਨ੍ਹਾਂ ਮੁਕਾਬਲਿਆਂ ਵਿੱਚ ਨੌਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੇ ਵਿਚਾਰਾਂ ’ਤੇ ਗਿਆਨ ਦਾ ਪ੍ਰਗਟਾਵਾ ਕੀਤਾ। ਮੁਕਾਬਲਿਆਂ ਦੀ ਜੱਜਮੈਂਟ ਦੀ ਭੂਮਿਕਾ ਰਣ ਬਹਾਦਰ, ਮੈਡਮ ਅਮਨਦੀਪ, ਭੁਪਿੰਦਰ ਸਿੰਘ ਅਤੇ ਵਿਜੈ ਕੁਮਾਰ ਵੱਲੋਂ ਬਾਖੂਬੀ ਨਿਭਾਈ ਗਈ। ਸਕੂਲ ਪ੍ਰਿੰਸੀਪਲ ਕਿਸ਼ਨ ਖਟਕੜ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਵਿੱਚ ਲੋਕਤੰਤਰੀ ਕਦਰਾਂ-ਕੀਮਤਾਂ, ਜ਼ਿੰਮੇਵਾਰੀ ਅਤੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕਤਾ ਪੈਦਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।
ਪਿਛਲੀ ਖ਼ਬਰ ਭਾਈ ਸੰਗਤ ਸਿੰਘ ਖਾਲਸਾ ਕਾਲਜ ਬੰਗਾ ਵਿਖੇ ਹੋਏ ਅੰਤਰ ਸਕੂਲ ਮੁਕਾਬਲੇ ਅਗਲੀ ਖ਼ਬਰ ਕਮਲਜੀਤ ਬੰਗਾ ਹਲਕਾ ਬੰਗਾ ਦੇ ਜੁਝਾਰੂ ਆਗੂ ਹਨ - ਸਰਪੰਚ ਤੀਰਥਾ ਰਾਣੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।