14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਨਸ਼ਾ ਮੁਕਤੀ ਅਭਿਆਨ ਤਹਿਤ ਨਸ਼ਾ ਵਿਰੋਧੀ ਕੈਂਪ ਲਗਾਇਆ

ਪੱਲੀ ਝਿੱਕੀ, 13 ਨਵੰਬਰ (ਕੁਲਦੀਪ ਸਿੰਘ ਪਾਬਲਾ)-ਰੈੱਡ ਕਰਾਸ ਨਸ਼ਾ ਪੀੜਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਪੱਲੀ ਝਿੱਕੀ (ਨਵਾਂਸ਼ਹਿਰ) ਵਿਖੇ ‘ਨਸ਼ਾ ਮੁਕਤ ਭਾਰਤ ਅਭਿਆਨ’ ਤਹਿਤ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਅਤੇ ਤੰਬਾਕੂ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਸ ਦੀ ਪ੍ਰਧਾਨਗੀ ਸਤਵੀਰ ਸਿੰਘ (ਪ੍ਰਿੰਸੀਪਲ) ਨੇ ਕੀਤੀ।

ਅਜੀਤ ਡੈਸਕ 14-11-2026
ਪੱਲੀ ਝਿੱਕੀ, 13 ਨਵੰਬਰ (ਕੁਲਦੀਪ ਸਿੰਘ ਪਾਬਲਾ)-ਰੈੱਡ ਕਰਾਸ ਨਸ਼ਾ ਪੀੜਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਪੱਲੀ ਝਿੱਕੀ (ਨਵਾਂਸ਼ਹਿਰ) ਵਿਖੇ ‘ਨਸ਼ਾ ਮੁਕਤ ਭਾਰਤ ਅਭਿਆਨ’ ਤਹਿਤ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਅਤੇ ਤੰਬਾਕੂ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਸ ਦੀ ਪ੍ਰਧਾਨਗੀ ਸਤਵੀਰ ਸਿੰਘ (ਪ੍ਰਿੰਸੀਪਲ) ਨੇ ਕੀਤੀ। ਚਮਨ ਸਿੰਘ ਪ੍ਰਾਜੈਕਟ ਡਾਇਰੈਕਟਰ ਨੇ ਵਿਦਿਆਰਥੀਆਂ ਨੂੰ ਸਭ ਤੋਂ ਪਹਿਲਾਂ ਰੈੱਡ ਕਰਾਸ ਸੰਸਥਾ ਬਾਰੇ ਸੰਖੇਪ ਜਾਣਕਾਰੀ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਨਸ਼ੇ ਬਾਰੇ ਦੱਸਦਿਆਂ ਕਿਹਾ ਕਿ ਕੋਈ ਵੀ ਵਿਅਕਤੀ ਡਾਕਟਰੀ ਸਲਾਹ ਤੋਂ ਬਿਨਾਂ ਕਿਸੇ ਦਵਾਈ ਜਾਂ ਹੋਰ ਨਸ਼ੀਲੀ ਵਸਤੂ ਦੀ ਵਰਤੋਂ ਕਰਦਾ ਹੈ, ਉਹ ਨਸ਼ਾ ਹੈ। ਉਨ੍ਹਾਂ ਦੱਸਿਆ ਕਿ ਛੋਟੀ ਉਮਰ ਵਿੱਚ ਹੀ ਵਿਦਿਆਰਥੀ ਕੂਲ ਲਿਪ ਸਿਗਰਟ, ਬੀੜੀ, ਕੋਲਡ ਡਰਿੰਕ ਸਟਿੰਗ ਤੋਂ ਸ਼ੁਰੂ ਹੋ ਕੇ ਹੈਰੋਇਨ ਵਰਗੇ ਨਸ਼ਿਆਂ ਦੀ ਦਲਦਲ ਵਿੱਚ ਫਸ ਜਾਦੇਂ ਹਨ ਜੋ ਕਿ ਭੱਵਿਖ ਵਿੱਚ ਭਿਆਨਕ ਬਿਮਾਰੀਆਂ ਦਾ ਕਾਰਨ ਬਣਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਤੁਸੀਂ ਕਦੇ ਵੀ ਤੰਬਾਕੂ ਅਤੇ ਨਸ਼ੀਲੀ ਵਸਤੂ ਦੀ ਵਰਤੋਂ ਨਹੀਂ ਕਰਨੀ । ਇਸ ਮੌਕੇ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਸਾਰੇ ਹੀ ਵਿਦਿਆਰਥੀਆਂ ਅਤੇ ਸਮੂਹ ਸਟਾਫ ਨੇ ਨਸ਼ੇ ਤੋਂ ਦੂਰ ਰਹਿਣ ਲਈ ਪ੍ਰਣ ਲਿਆ। ਕਮਲਜੀਤ ਕੌਰ ਕੌਂਸਲਰ ਨੇ ਸੈਂਟਰ ਦੇ ਕੰਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ । ਸਤਵੀਰ ਸਿੰਘ (ਪ੍ਰਿੰਸੀਪਲ) ਨੇ ਨਸ਼ੇ ਤੋਂ ਦੂਰ ਰਹਿਣ ਲਈ ਵਿਚਾਰ ਪੇਸ਼ ਕੀਤੇ। ਲਖਵਿੰਦਰ ਸਿੰਘ ਨੇ ਸਟੇਜ ਦਾ ਸੰਚਾਲਨ ਬਾਖੂਬੀ ਨਿਭਾਇਆ। ਇਸ ਮੌਕੇ ਪਰਵੇਸ਼ ਕੁਮਾਰ, ਸਕੂਲ ਸਟਾਫ ਮੈਂਬਰ ਹਰਜੀਤ ਸਿੰਘ, ਜਸਪਾਲ ਸਿੰਘ, ਪਰਦੀਪ ਕੁਮਾਰ, ਸਤਵਿੰਦਰ ਕੌਰ, ਚਰਨਜੀਤ ਕੌਰ, ਸੁਸ਼ਮਾ ਲਤਾ, ਮਨਜੀਤ ਕੌਰ, ਅਮਰਜੀਤ ਕੌਰ, ਸੁਖਦੀਪ ਕੌਰ, ਕਮਲ ਕੌਰ, ਪਰਮਿੰਦਰ ਕੁਮਾਰ ਅਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਬਲਾਚੌਰ ਬਾਈਪਾਸ ਕੰਗਣਾ ਪੁਲ ਵਿਖੇ ਪੰਜਾਬ ਰੋਡਵੇਜ਼ ਦੇ ਇੰਸਪੈਕਟਰਾਂ ਵਲੋਂ ਬੱਸਾਂ ਦੀ ਵਿਸ਼ੇਸ਼ ਜਾਂਚ ਅਗਲੀ ਖ਼ਬਰ ਸਰਕਾਰੀ ਕਾਲਜ ਪੋਜੇਵਾਲ ਵਿਖੇ ਇਲੈਕਟੋਰਲ ਲਿਟਰੇਸੀ ਕਲੱਬ ਵਲੋਂ ਲੇਖ ਲਿਖਣ ਅਤੇ ਕੁਇੱਜ਼ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।