18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਵਿਦਿਆਰਥੀਆਂ ਦੇ ਪ੍ਰਾਜੈਕਟ ਇਨੋਵੇਸ਼ਨ ਸਕੀਮ ਅਧੀਨ ਮੁਕਾਬਲੇ ਕਰਵਾਏ

ਬੰਗਾ, 18 ਨਵੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਭਾਰਤ ਸਰਕਾਰ ਦੇ ਡਿਪਾਰਟਮੈਂਟ ਆਫ ਸਾਇੰਸ ਐਂਡ ਟੈਕਨਾਲੋਜੀ ਨਵੀਂ ਦਿੱਲੀ, ਦਫਤਰ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵਲੋਂ ਦਿੱਤੇ ਪ੍ਰੋਗਰਾਮ ਅਨੁਸਾਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੌਰਾ ਵਿਖੇ ਛੇਵੀਂ ਤੋਂ ਅੱਠਵੀਂ ਅਤੇ ਨੌਵੀਂ ਤੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਦੇ ਪ੍ਰਾਜੈਕਟ ਇਨੋਵੇਸ਼ਨ ਸਕੀਮ ਅਧੀਨ ਮੁਕਾਬਲੇ ਕਰਵਾਏ ਗਏ। ਜਿਸ ’ਚ ਜ਼ਿਲ੍ਹੇ ਦੀਆਂ 84 ਟੀਮਾਂ ਨੇ ਭਾਗ ਲਿਆ।

ਪ੍ਰੋਜੈਕਟ ਇਨੋਵੇਸ਼ਨ ਸਕੀਮ ਅਧੀਨ ਕਰਵਾਏ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਬੰਧਕ। 19-11-2026
ਬੰਗਾ, 18 ਨਵੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਭਾਰਤ ਸਰਕਾਰ ਦੇ ਡਿਪਾਰਟਮੈਂਟ ਆਫ ਸਾਇੰਸ ਐਂਡ ਟੈਕਨਾਲੋਜੀ ਨਵੀਂ ਦਿੱਲੀ, ਦਫਤਰ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵਲੋਂ ਦਿੱਤੇ ਪ੍ਰੋਗਰਾਮ ਅਨੁਸਾਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੌਰਾ ਵਿਖੇ ਛੇਵੀਂ ਤੋਂ ਅੱਠਵੀਂ ਅਤੇ ਨੌਵੀਂ ਤੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਦੇ ਪ੍ਰਾਜੈਕਟ ਇਨੋਵੇਸ਼ਨ ਸਕੀਮ ਅਧੀਨ ਮੁਕਾਬਲੇ ਕਰਵਾਏ ਗਏ। ਜਿਸ ’ਚ ਜ਼ਿਲ੍ਹੇ ਦੀਆਂ 84 ਟੀਮਾਂ ਨੇ ਭਾਗ ਲਿਆ। ਜ਼ਿਲ੍ਹਾ ਸਿੱਖਿਆ ਅਫਸਰ ਮੈਡਮ ਅਨੀਤਾ ਸ਼ਰਮਾ, ਉੱਪ-ਜ਼ਿਲ੍ਹਾ ਸਿੱਖਿਆ ਅਫਸਰ ਲਖਬੀਰ ਸਿੰਘ ਅਤੇ ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਸਤਨਾਮ ਸਿੰਘ ਦੀ ਯੋਗ ਅਗਵਾਈ ਵਿੱਚ ਉਕਤ ਸਕੂਲ ਨੌਰਾ ਦੀ ਇੰਚਾਰਜ ਮੈਡਮ ਰਵਿਤਾ ਢਿੱਲੋਂ ਦੀ ਦੇਖ ਰੇਖ ਹੇਠ ਇਹ ਮੁਕਾਬਲੇ ਕਰਵਾਏ ਗਏ। ਸਤਨਾਮ ਸਿੰਘ ਨੇ ਦੱਸਿਆ ਕਿ ‘ਟਿਕਾਊ ਅਤੇ ਵਿਕਸਿਤ ਭਾਰਤ ਲਈ ਵਿਗਿਆਨ, ਟੈਕਨਾਲੋਜੀ ਅਤੇ ਨਵੀਨਤਾ’ ਮੁੱਖ ਵਿਸ਼ੇ ਅਧੀਨ ਵੱਖ-ਵੱਖ 6 ਸਬ ਥੀਮਾਂ ਵਿੱਚ ਇਹ ਮੁਕਾਬਲੇ ਕਰਵਾਏ ਗਏ। ਇਸ ਮੌਕੇ ਬਲਾਕ ਨੋਡਲ ਅਫਸਰ ਗੁਰਪ੍ਰੀਤ ਸਿੰਘ ਅਟਵਾਲ ਵਲੋਂ ਵਿਦਿਆਰਥੀਆਂ ਨੂੰ ਵਿਗਿਆਨ ਦੀ ਸੋਚ ਨੂੰ ਅਪਣਾ ਕੇ ਅਤੇ ਇਸ ਦੀ ਸੁਚੱਜੀ ਵਰਤੋਂ ਕਰਕੇ ਆਪਣੇ ਜੀਵਨ ਨੂੰ ਸੁਖਾਲਾ ਬਣਾਉਣ ਦਾ ਸੁਨੇਹਾ ਦਿੱਤਾ। ਇਨ੍ਹਾਂ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਜਗਦੀਪ ਕੁਮਾਰ ਲੈਕਚਰਾਰ ਬਾਇਓ, ਸਚਿਨ ਰਾਣਾ ਲੈਕਚਰਾਰ ਫਿਜਿਕਸ, ਸੁਖਵਿੰਦਰ ਲਾਲ ਸਾਇੰਸ ਅਧਿਆਪਕ ਅਤੇ ਸਰਬਜੀਤ ਸਿੰਘ ਸਾਇੰਸ ਅਧਿਆਪਕ ਵਲੋਂ ਐਲੀਮੈਂਟਰੀ ਵਰਗ ਲਈ ਬਤੌਰ ਜੱਜ ਭੂਮਿਕਾ ਨਿਭਾਈ। ਰਾਜਨ ਰਾਣਾ ਲੈਕਚਰਾਰ ਫਿਜਿਕਸ, ਮੈਡਮ ਨਵਨੀਤ ਕੌਰ ਲੈਕਚਰਾਰ ਬਾਇਓ, ਡਾ: ਸੁਖਜੀਤ ਸਿੰਘ ਸਾਇੰਸ ਅਧਿਆਪਕ ਅਤੇ ਮੈਡਮ ਹਰਵਿੰਦਰ ਮਾਨ ਸਾਇੰਸ ਅਧਿਆਪਕਾ ਵਲੋਂ ਸੈਕੰਡਰੀ ਵਰਗ ਦੇ ਲਈ ਬਤੌਰ ਜੱਜ ਭੂਮਿਕਾ ਨਿਭਾਈ ਗਈ। ਇਸ ਮੌਕੇ ਪ੍ਰਿੰ ਰਜਨੀਸ਼ ਕੁਮਾਰ ਨੇ ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ ਕੀਤੀ । ਇਸ ਮੌਕੇ ਜਸਵੀਰ ਚੰਦ, ਸੰਦੀਪ ਸਿੰਘ, ਬਲਵਿੰਦਰ ਸਿੰਘ ਅਤੇ ਕਮਲਦੀਪ ਸੱਲਣ ਆਦਿ ਹਾਜ਼ਰ ਸਨ। ਸਕੂਲ ਇੰਚਾਰਜ ਮੈਡਮ ਰਵਿਤਾ ਢਿੱਲੋਂ ਵਲੋਂ ਆਏ ਹੋਏ ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ ਗਿਆ।
ਪਿਛਲੀ ਖ਼ਬਰ ਮਾਊਂਟ ਕਾਰਮਲ ਸਕੂਲ ਬਲਾਚੌਰ ਵਿਖੇ ਸ਼ਾਨੋ-ਸ਼ੌਕਤ ਨਾਲ ਕਰਵਾਇਆ ਸਾਲਾਨਾ ਸਮਾਗਮ ਅਗਲੀ ਖ਼ਬਰ ਪਿੰਡ ਟੌਂਸਾ ਵਿਖੇ 25ਵਾਂ ਭਗਵਤੀ ਜਾਗਰਣ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।