18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਸ਼ਹੀਦ ਮਾਸਟਰ ਗਿਆਨ ਸਿੰਘ ਸੰਘਾ ਯਾਦਗਾਰੀ ਪੇਂਟਿੰਗ ਮੁਕਾਬਲੇ ਭਲਕੇ ਸ਼ਹਾਬਪੁਰ ਵਿਖੇ

ਜਾਡਲ, 18 ਨਵੰਬਰ (ਹਰਕੰਵਲ ਸਿੰਘ ਕੌਲਗੜ੍ਹ)-ਸ਼ਹੀਦ ਮਾਸਟਰ ਗਿਆਨ ਸਿੰਘ ਸੰਘਾ ਯਾਦਗਾਰੀ ਕਮੇਟੀ ਅਤੇ ਡੈਮੋਕ੍ਰੈਟਿਕ ਟੀਚਰਜ਼ ਫਰੰਟ (ਡੀ. ਟੀ.

ਮਾਸਟਰ ਚੰਦਰ ਸ਼ੇਖਰ ਔਲੀਆਪੁਰ 19-11-2026
ਜਾਡਲ, 18 ਨਵੰਬਰ (ਹਰਕੰਵਲ ਸਿੰਘ ਕੌਲਗੜ੍ਹ)-ਸ਼ਹੀਦ ਮਾਸਟਰ ਗਿਆਨ ਸਿੰਘ ਸੰਘਾ ਯਾਦਗਾਰੀ ਕਮੇਟੀ ਅਤੇ ਡੈਮੋਕ੍ਰੈਟਿਕ ਟੀਚਰਜ਼ ਫਰੰਟ (ਡੀ.ਟੀ.ਐੱਫ.), ਸ਼ਹੀਦ ਭਗਤ ਸਿੰਘ ਨਗਰ ਵਲੋਂ 19 ਨਵੰਬਰ ਨੂੰ ਪਿੰਡ ਸ਼ਹਾਬਪੁਰ ਵਿਖੇ ਸ਼ਹੀਦ ਮਾਸਟਰ ਗਿਆਨ ਸਿੰਘ ਸੰਘਾ ਦੀ ਯਾਦ ’ਚ ਪੇਂਟਿੰਗ ਅਤੇ ਵਿੱਦਿਅਕ ਮੁਕਾਬਲੇ ਕਰਵਾਏ ਜਾ ਰਹੇ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੈਮੋਕ੍ਰੈਟਿਕ ਟੀਚਰਜ਼ ਫਰੰਟ ਦੇ ਜ਼ਿਲ੍ਹਾ ਪ੍ਰੈੱਸ ਸਕੱਤਰ ਮਾਸਟਰ ਚੰਦਰ ਸ਼ੇਖਰ ਔਲੀਆਪੁਰ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੀ ਸਿਰਜਣਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨਾ ਅਤੇ ਉਨ੍ਹਾਂ ਨੂੰ ਵਿੱਦਿਅਕ ਤੇ ਸਹਿ-ਵਿੱਦਿਅਕ ਗਤੀਵਿਧੀਆਂ ਨਾਲ ਜੋੜਨਾ ਹੈ। ਉਨ੍ਹਾਂ ਦੱਸਿਆ ਕਿ ਮੁਕਾਬਲਿਆਂ ਦੌਰਾਨ ਚਿੱਤਰਕਲਾ, ਸੁੰਦਰ ਲਿਖਾਈ ਅਤੇ ਕੁਇਜ਼ ਮੁਕਾਬਲੇ ਕਰਵਾਏ ਜਾਣਗੇ। ਚਿੱਤਰਕਲਾ ਮੁਕਾਬਲੇ ਚਾਰ ਵਰਗਾਂ ਵਿੱਚ ਹੋਣਗੇ। ਪਹਿਲੇ ਵਰਗ ਵਿੱਚ ਗਿਆਰ੍ਹਵੀਂ ਅਤੇ ਇਸ ਤੋਂ ਉੱਪਰ ਦੀਆਂ ਜਮਾਤਾਂ ਦੇ 25 ਸਾਲ ਤੱਕ ਦੀ ਉਮਰ ਵਾਲੇ ਵਿਦਿਆਰਥੀ, ਦੂਜੇ ਵਰਗ ਵਿੱਚ ਨੌਵੀਂ ਅਤੇ ਦਸਵੀਂ, ਤੀਜੇ ਵਰਗ ਵਿੱਚ ਛੇਵੀਂ ਤੋਂ ਅੱਠਵੀਂ ਅਤੇ ਚੌਥੇ ਵਰਗ ਵਿੱਚ ਪਹਿਲੀ ਤੋਂ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀ ਭਾਗ ਲੈ ਸਕਣਗੇ। ਸੁੰਦਰ ਲਿਖਾਈ ਮੁਕਾਬਲੇ ਦੂਜੇ, ਤੀਜੇ ਅਤੇ ਚੌਥੇ ਵਰਗ ਦੇ ਵਿਦਿਆਰਥੀਆਂ ਲਈ ਹੋਣਗੇ। ਇਸ ਤੋਂ ਇਲਾਵਾ ‘ਕਾਲੇ ਪਾਣੀ ਦੀ ਜੇਲ੍ਹ’ ਵਿਸ਼ੇ ’ਤੇ ਕੁਇਜ਼ ਮੁਕਾਬਲਾ ਕਰਵਾਇਆ ਜਾਵੇਗਾ, ਜਿਸ ਵਿੱਚ ਹਰ ਉਮਰ ਦਾ ਵਿਅਕਤੀ ਭਾਗ ਲੈ ਸਕੇਗਾ। ਮੁਕਾਬਲੇ ਵਿੱਚ ਵੱਖ-ਵੱਖ ਵਰਗਾਂ ਅਨੁਸਾਰ ਪ੍ਰਸ਼ਨ ਪੁੱਛੇ ਜਾਣਗੇ ਅਤੇ ਜੇਤੂਆਂ ਨੂੰ ਮੌਕੇ ’ਤੇ ਹੀ ਇਨਾਮ ਦਿੱਤੇ ਜਾਣਗੇ।
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚੱਕ ਗੁਰੂ ’ਚ ਦੂਜਾ ਕਬੱਡੀ ਕੱਪ ਕਰਵਾਇਆ ਅਗਲੀ ਖ਼ਬਰ ਕਾਂਗਰਸ ਪਾਰਟੀ ਦੀ ਟਿਕਟ ਦਾ ਸਹੀ ਹੱਕਦਾਰ ਕਮਲਜੀਤ ਬੰਗਾ-ਕੇਵਲ ਸਿੰਘ ਚੱਕਮੰਡੇਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।