18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਡੇਰਾ ਸੰਤ ਬਾਬਾ ਮੇਲਾ ਰਾਮ ਭਰੋਮਜਾਰਾ ਵਿਖੇ ਧਾਰਮਿਕ ਸਮਾਗਮ ਕਰਾਇਆ

ਬਹਿਰਾਮ, 18 ਅਕਤੂਬਰ (ਨਛੱਤਰ ਸਿੰਘ ਬਹਿਰਾਮ)-ਡੇਰਾ ਸੰਤ ਬਾਬਾ ਮੇਲਾ ਰਾਮ ਭਰੋਮਜਾਰਾ ਵਿਖੇ ਧਾਰਮਿਕ ਸਮਾਗਮ ਸੰਤ ਕੁਲਵੰਤ ਰਾਮ ਭਰੋਮਜਾਰਾ ਪ੍ਰਧਾਨ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਪੰਜਾਬ, ਸੰਤ ਡਾ. ਲਛਮਣ ਦਾਸ ਭਰੋਮਜਾਰਾ ਦੀ ਸਰਪ੍ਰਸਤੀ ’ਚ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ।

ਅਜੀਤ ਡੈਸਕ 19-11-2026
ਬਹਿਰਾਮ, 18 ਅਕਤੂਬਰ (ਨਛੱਤਰ ਸਿੰਘ ਬਹਿਰਾਮ)-ਡੇਰਾ ਸੰਤ ਬਾਬਾ ਮੇਲਾ ਰਾਮ ਭਰੋਮਜਾਰਾ ਵਿਖੇ ਧਾਰਮਿਕ ਸਮਾਗਮ ਸੰਤ ਕੁਲਵੰਤ ਰਾਮ ਭਰੋਮਜਾਰਾ ਪ੍ਰਧਾਨ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਪੰਜਾਬ, ਸੰਤ ਡਾ. ਲਛਮਣ ਦਾਸ ਭਰੋਮਜਾਰਾ ਦੀ ਸਰਪ੍ਰਸਤੀ ’ਚ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ। ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਇਲਾਹੀ ਬਾਣੀ ਦਾ ਕੀਰਤਨ ਸੰਤ ਕੁਲਵੰਤ ਰਾਮ ਭਰੋਮਜਾਰਾ ਨੇ ਕੀਤਾ। ਸੰਤਾਂ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਜੁੜਨ ਲਈ ਉਪਦੇਸ਼ ਦਿੱਤਾ ਤੇ ਬੱਚਿਆ ਨੂੰ ਪੜ੍ਹਾਈ ਲਈ ਪ੍ਰੇਰਿਤ ਕੀਤਾ ਤਾਂ ਜੋ ਸਮਾਜ ਅਤੇ ਦੇਸ਼ ਤਰੱਕੀ ਵੱਲ ਵਧੇ। ਸਮਾਗਮ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਸੰਤ ਕੁਲਵੰਤ ਰਾਮ ਭਰੋਮਜਾਰਾ ਪ੍ਰਧਾਨ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਪੰਜਾਬ, ਬਾਬਾ ਹਰਜਿੰਦਰ ਪਾਲ, ਬੁੱਧ ਪ੍ਰਕਾਸ਼, ਏ.ਐਸ. ਆਈ ਸੁਰਿੰਦਰ ਪਾਲ ਬਿਹਾਰੀ ਲਾਲ ਨੰਗਲ ਭਾਖੜਾ, ਐਸ. ਡੀ. ਓ ਸੋਮ ਨਾਥ ਗੜ੍ਹਸ਼ੰਕਰ, ਲੈਕ: ਰਾਮ ਲੁਭਾਇਆ ਕਲਸੀ, ਦੀਪਾ ਬੰਗੜ, ਬਲਵੀਰ ਰਾਮ, ਨਵਜੋਤ ਬੰਗੜ, ਹਰਭਜ ਰਾਮ, ਡਾ . ਕ੍ਰਿਪਾਲ ਸਿੰਘ, ਸਰਬਜੀਤ ਸਾਬੀ, ਗਿਆਨ ਚੰਦ ਸੀਵਾਂ ਆਦਿ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਵਿਰਸਾ ਸੰਭਾਲ ਗੁਰਮਤਿ ਮੁਕਾਬਲੇ ’ਚ ਪਹੁੰਚੇ ਸੰਦੀਪ ਭਾਟੀਆ ਸੋਨੂੰ ਆਦੋਆਣਾ ਸਨਮਾਨਿਤ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚੱਕ ਗੁਰੂ ’ਚ ਦੂਜਾ ਕਬੱਡੀ ਕੱਪ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।