22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਵਾਂਸ਼ਹਿਰ ਵਿਖੇ ਸਜਾਇਆ ਵਿਸ਼ਾਲ ਨਗਰ ਕੀਰਤਨ

ਨਵਾਂਸ਼ਹਿਰ, 21 ਨਵੰਬਰ (ਹਰਮਿੰਦਰ ਸਿੰਘ ਪਿੰਟੂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਵਾਂਸ਼ਹਿਰ ਵਿਖੇ ਗੁਰਦੁਆਰਾ ਸਿੰਘ ਸਭਾ ਤੋਂ ਸ਼ਰਧਾ ਅਤੇ ਉਤਸ਼ਾਹ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਪ੍ਰਤੀ ਆਪਣੀ ਅਥਾਹ ਸ਼ਰਧਾ ਦਾ ਪ੍ਰਗਟਾਵਾ ਕੀਤਾ।

ਅਜੀਤ ਡੈਸਕ 22-11-2026
ਨਵਾਂਸ਼ਹਿਰ, 21 ਨਵੰਬਰ (ਹਰਮਿੰਦਰ ਸਿੰਘ ਪਿੰਟੂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਵਾਂਸ਼ਹਿਰ ਵਿਖੇ ਗੁਰਦੁਆਰਾ ਸਿੰਘ ਸਭਾ ਤੋਂ ਸ਼ਰਧਾ ਅਤੇ ਉਤਸ਼ਾਹ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਪ੍ਰਤੀ ਆਪਣੀ ਅਥਾਹ ਸ਼ਰਧਾ ਦਾ ਪ੍ਰਗਟਾਵਾ ਕੀਤਾ। ਨਗਰ ਕੀਰਤਨ ਦੀ ਆਰੰਭਤਾ ਮੌਕੇ ਭਾਈ ਮਨਜੀਤ ਸਿੰਘ ਵਲੋਂ ਅਰਦਾਸ ਕੀਤੀ ਗਈ। ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ‘ਚ ਸਜਾਇਆ ਗਿਆ। ਫੁੱਲਾਂ ਨਾਲ ਸਜਾਈ ਗਈ ਪਾਲਕੀ ਨਗਰ ਕੀਰਤਨ ਦੀ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀ। ਪਾਲਕੀ ਸਾਹਿਬ ਦੇ ਨਾਲ ਵੱਡੀ ਗਿਣਤੀ ਵਿੱਚ ਸੰਗਤਾਂ ਗੁਰਬਾਣੀ ਦਾ ਜਾਪ ਅਤੇ ਕੀਰਤਨ ਕਰਦੀਆਂ ਹੋਈਆਂ ਚੱਲ ਰਹੀਆਂ ਸਨ। ਰਾਗੀ ਸਿੰਘਾਂ ਵੱਲੋਂ ਗੁਰਬਾਣੀ ਕੀਰਤਨ ਰਾਹੀਂ ਗੁਰੂ ਸਾਹਿਬ ਦੀ ਮਹਿਮਾ ਦਾ ਗੁਣਗਾਨ ਕੀਤਾ ਜਾ ਰਿਹਾ ਸੀ। ਇਸ ਮੌਕੇ ਜੈਨ ਪੁਰੀ ਬੈਂਡ ਪਾਰਟੀ ਵੱਲੋਂ ਵੀ ਗੁਰੂ ਸਾਹਿਬ ਦੀ ਮਹਿਮਾ ਦਾ ਗੁਣਗਾਨ ਕੀਤਾ ਗਿਆ। ਭੁਝੰਗ ਖਾਲਸਾ ਗਤਕਾ ਗਰੁੱਪ ਵਲੋਂ ਗਤਕੇ ਦੇ ਜੌਹਰ ਦਿਖਾਏ ਗਏ। ਨਗਰ ਕੀਰਤਨ ਦੇ ਸ਼ਹਿਰ ਵਿੱਚੋਂ ਲੰਘਣ ਦੌਰਾਨ ਵੱਖ-ਵੱਖ ਥਾਵਾਂ ’ਤੇ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਨਿੱਘਾ ਸਵਾਗਤ ਕੀਤਾ ਗਿਆ। ਸ਼ਹਿਰ ਵਾਸੀਆਂ ਵੱਲੋਂ ਰਸਤਿਆਂ ਵਿੱਚ ਸੁੰਦਰ ਸਵਾਗਤੀ ਗੇਟ ਵੀ ਸਜਾਏ ਗਏ ਸਨ, ਜਿਸ ਨਾਲ ਪੂਰਾ ਸ਼ਹਿਰ ਧਾਰਮਿਕ ਰੰਗ ਵਿੱਚ ਰੰਗਿਆ ਦਿਖਾਈ ਦਿੱਤਾ। ਗੁਰਦੁਆਰਾ ਸਿੰਘ ਸਭਾ ਤੋਂ ਸ਼ੁਰੂ ਹੋ ਕੇ ਅੰਬੇਡਕਰ ਚੌਕ, ਹੀਰਾ ਜੱਟਾਂ ਮੁਹੱਲਾ, ਆਰੀਆ ਸਮਾਜ ਰੋਡ, ਕੋਠੀ ਰੋਡ, ਗੀਤਾ ਭਵਨ ਰੋਡ ਅਤੇ ਰੇਲਵੇ ਰੋਡ ਤੋਂ ਹੁੰਦਾ ਹੋਇਆ ਮੁੜ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ। ਇਸ ਦੌਰਾਨ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਸੰਗਤਾਂ ਵੱਲੋਂ ਸ਼ਰਧਾਲੂਆਂ ਲਈ ਲੰਗਰਾਂ ਦੇ ਪ੍ਰਬੰਧ ਕੀਤੇ ਗਏ ਸਨ। ਇਸ ਮੌਕੇ ਮੱਖਣ ਸਿੰਘ ਗਰੇਵਾਲ, ਸੁਖਵਿੰਦਰ ਸਿੰਘ ਥਾਂਦੀ, ਨਿਸ਼ਾਨਬੀਰ ਸਿੰਘ ਢਿੱਲੋ, ਉੱਤਮ ਸਿੰਘ ਸੇਠੀ, ਹਰਸੁਖਪਾਲ ਸਿੰਘ ਗਰੇਵਾਲ, ਰਮਨਦੀਪ ਸਿੰਘ ਥਿਆੜਾ, ਪਰਮ ਸਿੰਘ ਖਾਲਸਾ, ਜਰਨੈਲ ਸਿੰਘ ਖਾਲਸਾ, ਮਨਜਿੰਦਰ ਸਿੰਘ ਵਾਲੀਆ, ਦਲਬਾਰਾ ਸਿੰਘ ਹੀਰ, ਹੇਮੰਤ ਕੁਮਾਰ ਬੌਬੀ ਸਮੇਤ ਵੱਡੀ ਗਿਣਤੀ ਵਿੱਚ ਧਾਰਮਿਕ ਸ਼ਖ਼ਸੀਅਤਾਂ, ਸੇਵਾਦਾਰਾਂ ਅਤੇ ਸ਼ਹਿਰ ਵਾਸੀਆਂ ਨੇ ਸ਼ਮੂਲੀਅਤ ਕੀਤੀ।
ਪਿਛਲੀ ਖ਼ਬਰ ਸਾਲਾਨਾ ਜੋੜ ਮੇਲੇ ਆਪਸ ’ਚ ਭਾਈਚਾਰਕ ਸਾਂਝ ਵਧਾਉਂਣ ਦੇ ਨਾਲ-ਨਾਲ ਸਾਡੇ ’ਚ ਧਾਰਮਿਕ ਭਾਵਨਾ ਵੀ ਵਧਾਉਂਦੇ ਹਨ-ਡਾ. ਸੁੱਖੀ ਅਗਲੀ ਖ਼ਬਰ ਹੈਂਡਬਾਲ ਦੇ ਮੈਦਾਨ ’ਚ ਦੌਲਤਪੁਰ ਦੇ ਖਿਡਾਰੀਆਂ ਦੀ ਧਾਂਕ, ਸੱਤ ਖਿਡਾਰੀਆਂ ਦੀ ਸੂਬਾਈ ਟੀਮ ’ਚ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।