22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਮੈਡੀਕਲ ਲੈਬੋਰੇਟਰੀ ਟੈਕਨੀਸ਼ੀਅਨ ਐਸੋਸੀਏਸ਼ਨ ਵਲੋਂ ਨਵ-ਨਿਯੁਕਤ ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ ਦਾ ਨਿੱਘਾ ਸਵਾਗਤ

ਨਵਾਂਸ਼ਹਿਰ, 21 ਨਵੰਬਰ (ਦੀਦਾਰ ਸਿੰਘ ਸ਼ੇਤਰਾ)-ਮੈਡੀਕਲ ਲੈਬੋਰੇਟਰੀ ਟੈਕਨੀਸ਼ੀਅਨ ਐਸੋਸੀਏਸ਼ਨ ਸ਼ਹੀਦ ਭਗਤ ਸਿੰਘ ਨਗਰ ਵਲੋਂ ਸਿਵਲ ਸਰਜਨ ਦਫ਼ਤਰ ਵਿਖੇ ਨਵ-ਨਿਯੁਕਤ ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ।

ਅਜੀਤ ਡੈਸਕ 22-11-2026
ਨਵਾਂਸ਼ਹਿਰ, 21 ਨਵੰਬਰ (ਦੀਦਾਰ ਸਿੰਘ ਸ਼ੇਤਰਾ)-ਮੈਡੀਕਲ ਲੈਬੋਰੇਟਰੀ ਟੈਕਨੀਸ਼ੀਅਨ ਐਸੋਸੀਏਸ਼ਨ ਸ਼ਹੀਦ ਭਗਤ ਸਿੰਘ ਨਗਰ ਵਲੋਂ ਸਿਵਲ ਸਰਜਨ ਦਫ਼ਤਰ ਵਿਖੇ ਨਵ-ਨਿਯੁਕਤ ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ। ਇਸ ਮੌਕੇ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਪਾਲ ਸਿੰਘ ਨੇ ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ ਨੂੰ ਭਰੋਸਾ ਦਿਵਾਇਆ ਕਿ ਐਸੋਸੀਏਸ਼ਨ ਵਲੋਂ ਸਿਹਤ ਵਿਭਾਗ ਦੀਆਂ ਸਮੂਹ ਰਾਸ਼ਟਰੀ ਅਤੇ ਸੂਬਾਈ ਮੁਹਿੰਮਾਂ ’ਤੇ ਪ੍ਰੋਗਰਾਮਾਂ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਉੱਚ ਅਧਿਕਾਰੀਆਂ ਵਲੋਂ ਜਾਰੀ ਹੁਕਮਾਂ ਦੀ ਪੂਰੀ ਤਨਦੇਹੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਗੀ। ਇਸ ਮੌਕੇ ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਆਪਸੀ ਤਾਲਮੇਲ, ਸਮੂਹਿਕ ਯਤਨਾਂ ਅਤੇ ਸਮਰਪਿਤ ਸੇਵਾ ਭਾਵਨਾ ਨਾਲ ਹੀ ਜ਼ਿਲ੍ਹੇ ਵਿੱਚ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਬਣਾਇਆ ਜਾ ਸਕਦਾ ਹੈ। ਇਸ ਮੌਕੇ ਸਿਵਲ ਸਰਜਨ ਦੇ ਪੀ.ਏ. ਅਜੇ ਕੁਮਾਰ, ਸੀਨੀਅਰ ਅਸਿਸਟੈਂਟ ਤਰਨਦੀਪ ਦੁੱਗਲ, ਚਰਨਜੀਤ ਕੁਮਾਰ, ਸੰਦੀਪ ਸਿੰਘ, ਨੀਰਜ ਕੁਮਾਰ, ਮਿਤੇਸ਼ ਅਵਤਾਰ, ਰਵੀ ਕਮਲੇਸ਼, ਰਾਜ ਕੁਮਾਰ, ਬਲਵੀਰ ਰਾਮ, ਰਕੇਸ਼ ਕੁਮਾਰ ਮੌਜੂਦ ਸਨ।
ਪਿਛਲੀ ਖ਼ਬਰ ਡਾਕਟਰ ਜਸਪ੍ਰੀਤ ਕੌਰ ਬੈਂਸ ਦਾ ਡਾਕਟਰੀ ਦੀ ਪੜ੍ਹਾਈ ਪੂਰੀ ਕਰਕੇ ਪਿੰਡ ਪਹੁੰਚਣ ’ਤੇ ਕੀਤਾ ਭਰਵਾਂ ਸਵਾਗਤ ਅਗਲੀ ਖ਼ਬਰ ਬਲਾਕ ਪੱਧਰ ’ਤੇ ਬੱਚਿਆਂ ਦੇ ਕਰਵਾਏ ਸਾਹਿਤਕ ਤੇ ਵਿੱਦਿਅਕ ਮੁਕਾਬਲੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।