21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਗੁਰੂ ਰਵਿਦਾਸ ਧਰਮਸ਼ਾਲਾ ਪਿੰਡ ਸਾਧਪੁਰ ਵਲੋਂ ਪ੍ਰਕਾਸ਼ ਪੁਰਬ 24 ਨੂੰ ਮਨਾਇਆ ਜਾਵੇਗਾ-ਲੋਹਟੀਆ

ਗੁਣਾਚੌਰ, 21 ਨਵੰਬਰ (ਅਮਰੀਕ ਕਟਾਰੀਆ)-ਸਿੱਖ ਧਰਮ ਦੇ ਮੋਢੀ, ਜਗਤ ਗੁਰੂ, ਮਹਾਨ ਕਵੀ, ਦੁਨੀਆ ਦੇ ਕੋਨੇ-ਕੋਨੇ ਵਿੱਚ ਜਾ ਕੇ ਲੋਕਾਂ ਨੂੰ ਸਿੱਧੇ ਰਾਹੇ ਪਾਉਣ ਵਾਲੇ ਅਤੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557 ਵਾਂ ਪ੍ਰਕਾਸ਼ ਉਤਸਵ ਪਿੰਡ ਸਾਧਪੁਰ ਵਿਖੇ ਗੁਰੂ ਰਵਿਦਾਸ ਧਰਮਸ਼ਾਲਾ ਪ੍ਰਬੰਧਕ ਕਮੇਟੀ ਵੱਲੋਂ 24 ਨਵੰਬਰ ਨੂੰ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਪਰਮਜੀਤ ਲੋਹਟੀਆ ਨੇ ਕਿਹਾ ਕਿ ਸਾਨੂੰ ਗੁਰੂਆਂ ਦੇ ਜਨਮ ਦਿਨ ਸ਼ਰਧਾ ਪੂਰਵਕ ਅਤੇ ਜਾਤਾਂ ਪਾਤਾਂ ਤੋਂ ਉੱਪਰ ਉੱਠ ਕੇ ਮਨਾਉਣ ਦੇ ਉਪਰਾਲੇ ਕਰਨੇ ਚਾਹੀਦੇ ਹਨ।

ਅਜੀਤ ਡੈਸਕ 22-11-2026
ਗੁਣਾਚੌਰ, 21 ਨਵੰਬਰ (ਅਮਰੀਕ ਕਟਾਰੀਆ)-ਸਿੱਖ ਧਰਮ ਦੇ ਮੋਢੀ, ਜਗਤ ਗੁਰੂ, ਮਹਾਨ ਕਵੀ, ਦੁਨੀਆ ਦੇ ਕੋਨੇ-ਕੋਨੇ ਵਿੱਚ ਜਾ ਕੇ ਲੋਕਾਂ ਨੂੰ ਸਿੱਧੇ ਰਾਹੇ ਪਾਉਣ ਵਾਲੇ ਅਤੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557 ਵਾਂ ਪ੍ਰਕਾਸ਼ ਉਤਸਵ ਪਿੰਡ ਸਾਧਪੁਰ ਵਿਖੇ ਗੁਰੂ ਰਵਿਦਾਸ ਧਰਮਸ਼ਾਲਾ ਪ੍ਰਬੰਧਕ ਕਮੇਟੀ ਵੱਲੋਂ 24 ਨਵੰਬਰ ਨੂੰ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਪਰਮਜੀਤ ਲੋਹਟੀਆ ਨੇ ਕਿਹਾ ਕਿ ਸਾਨੂੰ ਗੁਰੂਆਂ ਦੇ ਜਨਮ ਦਿਨ ਸ਼ਰਧਾ ਪੂਰਵਕ ਅਤੇ ਜਾਤਾਂ ਪਾਤਾਂ ਤੋਂ ਉੱਪਰ ਉੱਠ ਕੇ ਮਨਾਉਣ ਦੇ ਉਪਰਾਲੇ ਕਰਨੇ ਚਾਹੀਦੇ ਹਨ। ਤਾਂ ਜੋ ਲੋਕਾਂ ਵਿੱਚ ਆਪਸੀ ਭਾਈਚਾਰਾ ਅਤੇ ਆਪਸੀ ਸਾਂਝ ਬਰਕਰਾਰ ਰੱਖੀ ਜਾ ਸਕੇ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਪਰਮਜੀਤ ਲੋਹਟੀਆ ਨੇ ਦੱਸਿਆ ਕਿ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 21, 22, 23 ਨਵੰਬਰ ਨੂੰ ਪਿੰਡ ਵਿੱਚ ਪ੍ਰਭਾਤ ਫੇਰੀਆਂ ਕੱਢੀਆਂ ਜਾਣਗੀਆਂ ਅਤੇ ਗੁਰੂ ਜੀ ਦੀ ਬਾਣੀ ਦਾ ਗੁਣਗਾਨ ਕੀਤਾ ਜਾਵੇਗਾ। 24 ਨਵੰਬਰ ਨੂੰ ਗੁਰਦੁਆਰਾ ਸਾਹਿਬ ਵਿਖੇ ਝੰਡੇ ਦੀ ਰਸਮ ਕੀਤੀ ਜਾਵੇਗੀ। ਉਪਰੰਤ ਸਹਿਜ ਪਾਠ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਣਗੇ।
ਪਿਛਲੀ ਖ਼ਬਰ ਡੀ.ਆਰ.ਸੀ. ਬੰਗਾ ਨੇ ਮਿਡਲ ਸਕੂਲ ਦੀ ਵਿਜ਼ਿਟ ਕੀਤੀ ਅਗਲੀ ਖ਼ਬਰ ਮੁਕੰਦਪੁਰ ਸਰਕਾਰੀ ਸਕੂਲ ਵਿਖੇ 2 ਰੋਜ਼ਾ ਬਲਾਕ ਪੱਧਰੀ ਬਹੁ ਵਿਸ਼ਿਆਂ ਦਾ ਮੇਲਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।