22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਗੰਨੇ ਦਾ ਬਕਾਇਆ ਪੈਸਾ ਨਾ ਮਿਲਣ ’ਤੇ ਫਗਵਾੜਾ ਮਿੱਲ ਅੱਗੇ ਕਿਸਾਨਾਂ ਵਲੋਂ ਧਰਨਾ 26 ਨੂੰ

ਬਹਿਰਾਮ, 22 ਨਵੰਬਰ (ਨਛੱਤਰ ਸਿੰਘ ਬਹਿਰਾਮ) - ਫਗਵਾੜਾ ਗੰਨਾ ਮਿੱਲ ਅਤੇ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੇ ਗੰਨੇ ਦੀ ਬਕਾਇਆ ਰਾਸ਼ੀ ਜਲਦੀ ਜਾਰੀ ਨਾ ਕਰਨ ’ਤੇ ਕਿਸਾਨਾਂ ਵਲੋਂ ਮਿੱਲ੍ਹ ਅੱਗੇ 26 ਨਵੰਬਰ ਦਿਨ ਵੀਰਵਾਰ ਨੂੰ ਧਰਨਾ ਦਿੱਤਾ ਜਾਵੇਗਾ। ਇਹ ਜਾਣਕਾਰੀ ਬਲਜਿੰਦਰ ਸਿੰਘ ਚੱਕਮੰਡੇਰ ਜ਼ਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਦੁਆਬਾ ਨੇ ਇਥੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਦਿੱਤੀ।

ਅਜੀਤ ਡੈਸਕ 23-11-2026
ਬਹਿਰਾਮ, 22 ਨਵੰਬਰ (ਨਛੱਤਰ ਸਿੰਘ ਬਹਿਰਾਮ) - ਫਗਵਾੜਾ ਗੰਨਾ ਮਿੱਲ ਅਤੇ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੇ ਗੰਨੇ ਦੀ ਬਕਾਇਆ ਰਾਸ਼ੀ ਜਲਦੀ ਜਾਰੀ ਨਾ ਕਰਨ ’ਤੇ ਕਿਸਾਨਾਂ ਵਲੋਂ ਮਿੱਲ੍ਹ ਅੱਗੇ 26 ਨਵੰਬਰ ਦਿਨ ਵੀਰਵਾਰ ਨੂੰ ਧਰਨਾ ਦਿੱਤਾ ਜਾਵੇਗਾ। ਇਹ ਜਾਣਕਾਰੀ ਬਲਜਿੰਦਰ ਸਿੰਘ ਚੱਕਮੰਡੇਰ ਜ਼ਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਦੁਆਬਾ ਨੇ ਇਥੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਦਿੱਤੀ। ਉਨ੍ਹਾਂ ਕਿਹਾ ਕਿ ਫਗਵਾੜਾ ਗੰਨਾ ਮਿੱਲ੍ਹ ਵੱਲ 2021-22 ਦਾ ਬਕਾਇਆ ਰਾਸ਼ੀ 28 ਕਰੋੜ ਅਤੇ ਪੰਜਾਬ ਸਰਕਾਰ ਵੱਲ ਸਾਢੇ 18 ਕਰੋੜ ਰੁ: ਬਾਕੀ ਹੈ। ਉਨ੍ਹਾਂ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿੱਚ ਉਕਤ ਧਰਨੇ ਵਿੱਚ ਸ਼ਮੂਲੀਅਤ ਕਰਨ। ਇਸ ਮੌਕੇ ਜਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਚੱਕ ਮੰਡੇਰ, ਸੂਬਾ ਮੀਤ ਪ੍ਰਧਾਨ ਪਾਲ ਸਿੰਘ ਮੂਸਾਪੁਰ, ਰਣਵਿੰਦਰ ਸਿੰਘ ਕਲੇਰ ਜ਼ਿਲ੍ਹਾ ਮੀਤ ਪ੍ਰਧਾਨ, ਕੁਲਦੀਪ ਸਿੰਘ ਅਟਵਾਲ, ਕੁਲਜੀਤ ਸਿੰਘ ਖਾਨਖਾਨਾ, ਗੁਰਿੰਦਰ ਸਿੰਘ ਚੱਕ ਮੰਡੇਰ, ਰਵਿੰਦਰ ਸਿੰਘ ਕਲੇਰ ਫਰਾਲਾ, ਤਰਸੇਮ ਸਿੰਘ ਢਿੱਲੋਂ, ਮਨਦੀਪ ਸਿੰਘ ਦੀਪਾ ਤਲਵੰਡੀ ਜੱਟਾਂ, ਮੁਖਤਿਆਰ ਸਿੰਘ ਜੱਸੋਮਜਾਰਾ, ਹਰਜੀਤ ਸਿੰਘ ਸਰਹਾਲ ਰਾਣੂੰਆਂ, ਬਲਜੀਤ ਸਿੰਘ ਅਟਵਾਲ, ਕੁਲਵੀਰ ਸਿੰਘ ਜੱਸੋਮਜਾਰਾ ਆਦਿ ਹਾਜਰ ਸਨ।
ਪਿਛਲੀ ਖ਼ਬਰ ਸਾਬਕਾ ਵਿਧਾਇਕ ਅੰਗਦ ਸਿੰਘ ਵਲੋਂ ਪਿੰਡ ਸੋਇਤਾ ਨੂੰ ਕ੍ਰਿਕਟ ਕਿੱਟ ਭੇਟ ਅਗਲੀ ਖ਼ਬਰ ਮਾਹਿਲਪੁਰ ’ਚ ਸੋਨਾਲੀਕਾ ਸੋਕਰ ਫੁੱਟਬਾਲ ਲੀਗ ਅੰਡਰ-17 ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।