23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਪੀ.ਐਮ. ਸ੍ਰੀ ਸਕੂਲ ਰੱਤੇਵਾਲ ਵਿਖੇ ਦੋ-ਰੋਜ਼ਾ ਬਲਾਕ ਪੱਧਰੀ ਵਿਸ਼ਾ ਮੇਲਾ ਸ਼ਾਨੋ-ਸ਼ੌਕਤ ਨਾਲ ਸਮਾਪਤ

ਕਾਠਗੜ੍ਹ, 22 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ) - ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ (ਐਸ. ਸੀ.

ਅਜੀਤ ਡੈਸਕ 23-11-2026
ਕਾਠਗੜ੍ਹ, 22 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ) - ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ (ਐਸ. ਸੀ. ਆਰ. ਟੀ.ਈ), ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੀ.ਐਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੱਤੇਵਾਲ ਵਿਖੇ ਕਰਵਾਇਆ ਗਿਆ ਦੋ-ਰੋਜ਼ਾ ਬਲਾਕ ਪੱਧਰੀ ਵਿਸ਼ਾ ਮੇਲਾ ਪੂਰੇ ਉਤਸ਼ਾਹ ਅਤੇ ਸਫ਼ਲਤਾ ਨਾਲ ਸਮਾਪਤ ਹੋ ਗਿਆ। ਪ੍ਰਿੰਸੀਪਲ ਜਸਜੀਤ ਸਿੰਘ (ਸਹਾਇਕ ਡਾਇਰੈਕਟਰ ਸੈਕੰਡਰੀ ਸਿੱਖਿਆ, ਪੰਜਾਬ ਸਕੂਲ ਸਿੱਖਿਆ ਬੋਰਡ) ਦੀ ਯੋਗ ਅਗਵਾਈ ਅਤੇ ਕਾਰਜਕਾਰੀ ਸਕੂਲ ਮੁਖੀ ਸ. ਵਰਿੰਦਰਪਾਲ ਸਿੰਘ ਦੀ ਦੇਖ-ਰੇਖ ਹੇਠ ਕਰਵਾਏ ਗਏ ਇਸ ਮੇਲੇ ਵਿੱਚ ਬਲਾਕ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਕਾਰਜਕਾਰੀ ਸਕੂਲ ਮੁਖੀ ਸ. ਵਰਿੰਦਰਪਾਲ ਸਿੰਘ ਨੇ ਦੱਸਿਆ ਕਿ ਇਸ ਮੇਲੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ‘ਕਰਕੇ ਸਿੱਖਣ’ ਦੀ ਭਾਵਨਾ ਪੈਦਾ ਕਰਨਾ ਅਤੇ ਔਖੇ ਵਿਸ਼ਿਆਂ ਨੂੰ ਰੌਚਕ ਬਣਾਉਣਾ ਹੈ। ਮੇਲੇ ਦੇ ਪਹਿਲੇ ਦਿਨ ਅੱਪਰ-ਪ੍ਰਾਇਮਰੀ ਸੈਕਸ਼ਨ (ਜਮਾਤ 6ਵੀਂ ਤੋਂ 8ਵੀਂ) ਅਤੇ ਦੂਜੇ ਦਿਨ ਸੈਕੰਡਰੀ ਸੈਕਸ਼ਨ (ਜਮਾਤ 9ਵੀਂ ਤੋਂ 12ਵੀਂ) ਦੇ ਵਿਦਿਆਰਥੀਆਂ ਵੱਲੋਂ ਤਿੰਨ ਮੁੱਖ ਥੀਮਾਂ ਅਧੀਨ ਸ਼ਾਨਦਾਰ ਮਾਡਲ ਪੇਸ਼ ਕੀਤੇ ਗਏ। ਸਮਾਗਮ ਦੇ ਅੰਤ ਵਿੱਚ ਜੇਤੂ ਵਿਦਿਆਰਥੀਆਂ ਨੂੰ ਟ੍ਰਾਫੀਆਂ ਅਤੇ ਸਰਟੀਫਿਕੇਟਾਂ ਨਾਲ ਸਨਮਾਨਿਤ ਕੀਤਾ ਗਿਆ। ਦੋਵੇਂ ਦਿਨ ਜੱਜਮੈਂਟ ਦੀ ਭੂਮਿਕਾ ਲੈਕਚਰਾਰ ਸ. ਜਸਵੀਰ ਪਾਲ ਸਿੰਘ, ਮਨੋਜ ਕੁਮਾਰ, ਰਣਵੀਰ ਸਿੰਘ ਅਤੇ ਅਨਿਲ ਕੁਮਾਰ ਵੱਲੋਂ ਬੜੀ ਬਾਰੀਕੀ ਅਤੇ ਨਿਰਪੱਖਤਾ ਨਾਲ ਨਿਭਾਈ ਗਈ। ਪ੍ਰੋਗਰਾਮ ਨੂੰ ਸਫ਼ਲ ਬਣਾਉਣ ਵਿੱਚ ਸਕੂਲ ਦੇ ਸਮੂਹ ਸਟਾਫ਼, ਐਸ. ਐਮ. ਸੀ. ਮੈਂਬਰਾਂ ਅਤੇ ਭਾਗ ਲੈਣ ਵਾਲੇ ਸਕੂਲਾਂ ਦੇ ਗਾਈਡ ਅਧਿਆਪਕਾਂ ਦਾ ਵਿਸ਼ੇਸ਼ ਯੋਗਦਾਨ ਰਿਹਾ।
ਪਿਛਲੀ ਖ਼ਬਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪੰਥ ਨੇ ਫਿਰ ਜਤਾਇਆ ਭਰੋਸਾ, ਸੰਗਤ ਵਿਚ ਖੁ... ਅਗਲੀ ਖ਼ਬਰ ਗੁਰਬਖਸ਼ ਸਿੰਘ ਖ਼ਾਲਸਾ ਨੂੰ ਜੂਨੀਅਰ ਮੀਤ ਪ੍ਰਧਾਨ ਬਣਨ ’ਤੇ ਪਤਵੰਤਿਆਂ ਵਲੋਂ ਵਧਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।