22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪੰਥ ਨੇ ਫਿਰ ਜਤਾਇਆ ਭਰੋਸਾ, ਸੰਗਤ ਵਿਚ ਖੁਸ਼ੀ ਦੀ ਲਹਿਰ

ਕਾਠਗੜ੍ਹ, 22 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਗੁਰਪ੍ਰੀਤ ਸਿੰਘ ਗੁੱਜਰ ਰੈਲ ਮਾਜਰਾ ਨੇ ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਜੋਂ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਸਰਬਸੰਮਤੀ ਨਾਲ ਛੇਵੀਂ ਵਾਰ ਚੁਣੇ ਜਾਣ ’ ਤੇ ਮੁਬਾਰਕਾਂ ਦਿੱਤੀਆਂ ਹਨ।

ਗੁਰਪ੍ਰੀਤ ਸਿੰਘ ਗੁੱਜਰ ਰੈਲਮਾਜਰਾ। 23-11-2026
ਕਾਠਗੜ੍ਹ, 22 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਗੁਰਪ੍ਰੀਤ ਸਿੰਘ ਗੁੱਜਰ ਰੈਲ ਮਾਜਰਾ ਨੇ ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਜੋਂ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਸਰਬਸੰਮਤੀ ਨਾਲ ਛੇਵੀਂ ਵਾਰ ਚੁਣੇ ਜਾਣ ’ ਤੇ ਮੁਬਾਰਕਾਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇਹ ਚੋਣ ਇੱਕ ਵਾਰ ਫਿਰ ਸਾਬਤ ਕਰਦੀ ਹੈ ਕਿ ਪੰਥ ਨੂੰ ਸੇਵਾ, ਸਿਧਾਂਤ ਅਤੇ ਸੰਜਮ ਵਾਲੀ ਅਗਵਾਈ ’ਤੇ ਪੂਰਾ ਭਰੋਸਾ ਹੈ। ਗੁਰਪ੍ਰੀਤ ਗੁੱਜਰ ਰੈਲ ਮਾਜਰਾ ਨੇ ਕਿਹਾ ਕਿ ਸਰਬਸੰਮਤੀ ਨਾਲ ਹੋਈ ਇਹ ਚੋਣ ਪੰਥਕ ਏਕਤਾ ਦੀ ਵੱਡੀ ਮਿਸਾਲ ਹੈ। ਕਿਸੇ ਵੀ ਤਰ੍ਹਾਂ ਦੇ ਵਿਰੋਧ ਜਾਂ ਖਿੱਚੋਤਾਣ ਤੋਂ ਬਿਨਾਂ ਹੋਈ ਇਹ ਚੋਣ ਸ਼੍ਰੋਮਣੀ ਕਮੇਟੀ ਦੀ ਮਰਿਆਦਾ ਅਤੇ ਪੰਥਕ ਪਰੰਪਰਾ ਨੂੰ ਹੋਰ ਮਜ਼ਬੂਤ ਕਰਦੀ ਹੈ। ਉਨ੍ਹਾਂ ਕਿਹਾ ਕਿ ਐਡਵੋਕੇਟ ਧਾਮੀ ਨੇ ਆਪਣੇ ਪਿਛਲੇ ਕਾਰਜਕਾਲ ਦੌਰਾਨ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧ, ਸਿੱਖੀ ਪ੍ਰਚਾਰ, ਸਿੱਖਿਆ, ਨੌਜਵਾਨਾਂ ਨੂੰ ਗੁਰਸਿੱਖੀ ਨਾਲ ਜੋੜਨ ਅਤੇ ਪੰਥਕ ਮੁੱਦਿਆਂ ’ਤੇ ਡਟ ਕੇ ਪਹਿਰਾ ਦਿੱਤਾ ਹੈ। ਉਨ੍ਹਾਂ ਦੀ ਸਾਫ਼-ਸੁਥਰੀ, ਨਿਮਰ ਅਤੇ ਸੇਵਾ ਭਾਵਨਾ ਵਾਲੀ ਅਗਵਾਈ ਕਾਰਨ ਹੀ ਸੰਗਤ ਅਤੇ ਮੈਂਬਰਾਂ ਨੇ ਛੇਵੀਂ ਵਾਰ ਉਨ੍ਹਾਂ ’ਤੇ ਭਰੋਸਾ ਜਤਾਇਆ ਹੈ। ਗੁਰਪ੍ਰੀਤ ਸਿੰਘ ਗੁੱਜਰ ਰੈਲ ਮਾਜਰਾ ਨੇ ਕਿਹਾ ਕਿ ਇਹ ਚੋਣ ਕਿਸੇ ਵਿਅਕਤੀ ਦੀ ਨਹੀਂ, ਸਗੋਂ ਪੰਥਕ ਸੇਵਾ ਅਤੇ ਸਿਧਾਂਤ ਦੀ ਜਿੱਤ ਹੈ।
ਪਿਛਲੀ ਖ਼ਬਰ ਜਥੇਦਾਰ ਗੁਰਬਖ਼ਸ਼ ਸਿੰਘ ਖ਼ਾਲਸਾ ਦੇ ਐੱਸ. ਜੀ. ਪੀ. ਸੀ. ਦੇ ਜੂਨੀਅਰ ਮੀਤ ਪ੍ਰਧਾਨ ਬਣਨ ’ਤੇ ਢਾਡੀ ਸਿੰਘਾਂ ਵਲੋਂ ਖੁਸ਼ੀ ਦਾ... ਅਗਲੀ ਖ਼ਬਰ ਪੀ.ਐਮ. ਸ੍ਰੀ ਸਕੂਲ ਰੱਤੇਵਾਲ ਵਿਖੇ ਦੋ-ਰੋਜ਼ਾ ਬਲਾਕ ਪੱਧਰੀ ਵਿਸ਼ਾ ਮੇਲਾ ਸ਼ਾਨੋ-ਸ਼ੌਕਤ ਨਾਲ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।