23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਡੀ.ਐੱਸ.ਪੀ ਸ਼ਵਿੰਦਰ ਪਾਲ ਸਿੰਘ ਨੇ ਸੰਭਾਲਿਆ ਬਲਾਚੌਰ ਵਿਖੇ ਅਹੁਦਾ

ਬਲਾਚੌਰ, 23 ਨਵੰਬਰ (ਨਰੇਸ਼ ਧੌਲ)-ਬਲਾਚੌਰ ਵਿਖੇ ਨਵੇਂ ਡਿਪਟੀ ਸੁਪਰਡੈਂਟ ਆਫ਼ ਪੁਲਿਸ ਵਜੋਂ ਸ਼ਵਿੰਦਰ ਪਾਲ ਸਿੰਘ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਦਿਆਂ ਹੀ ਉਨ੍ਹਾਂ ਨੇ ਨਸ਼ਿਆਂ ਦੇ ਗੈਰ-ਕਾਨੂੰਨੀ ਕਾਰੋਬਾਰ ਵਿੱਚ ਸ਼ਾਮਲ ਵਿਅਕਤੀਆਂ ਨੂੰ ਸਖ਼ਤ ਸ਼ਬਦਾਂ ਵਿੱਚ ਚਿਤਾਵਨੀ ਦਿੰਦਿਆਂ ਕਿਹਾ ਕਿ ਨਸ਼ਾ ਵੇਚਣ ਵਾਲੇ ਆਪਣੀਆਂ ਗੈਰ-ਕਾਨੂੰਨੀ ਗਤੀਵਿਧੀਆਂ ਤੋਂ ਤੁਰੰਤ ਬਾਜ਼ ਆ ਜਾਣ।

ਅਜੀਤ ਡੈਸਕ 24-11-2026
ਬਲਾਚੌਰ, 23 ਨਵੰਬਰ (ਨਰੇਸ਼ ਧੌਲ)-ਬਲਾਚੌਰ ਵਿਖੇ ਨਵੇਂ ਡਿਪਟੀ ਸੁਪਰਡੈਂਟ ਆਫ਼ ਪੁਲਿਸ ਵਜੋਂ ਸ਼ਵਿੰਦਰ ਪਾਲ ਸਿੰਘ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਦਿਆਂ ਹੀ ਉਨ੍ਹਾਂ ਨੇ ਨਸ਼ਿਆਂ ਦੇ ਗੈਰ-ਕਾਨੂੰਨੀ ਕਾਰੋਬਾਰ ਵਿੱਚ ਸ਼ਾਮਲ ਵਿਅਕਤੀਆਂ ਨੂੰ ਸਖ਼ਤ ਸ਼ਬਦਾਂ ਵਿੱਚ ਚਿਤਾਵਨੀ ਦਿੰਦਿਆਂ ਕਿਹਾ ਕਿ ਨਸ਼ਾ ਵੇਚਣ ਵਾਲੇ ਆਪਣੀਆਂ ਗੈਰ-ਕਾਨੂੰਨੀ ਗਤੀਵਿਧੀਆਂ ਤੋਂ ਤੁਰੰਤ ਬਾਜ਼ ਆ ਜਾਣ। ਡੀ.ਐੱਸ.ਪੀ ਸ਼ਵਿੰਦਰ ਪਾਲ ਸਿੰਘ ਨੇ ਸਪੱਸ਼ਟ ਕੀਤਾ ਕਿ ਬਲਾਚੌਰ ਇਲਾਕੇ ਵਿੱਚ ਨਸ਼ਿਆਂ ਦੀ ਤਸਕਰੀ ਅਤੇ ਵਿਕਰੀ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣਾ, ਅਪਰਾਧਿਕ ਗਤੀਵਿਧੀਆਂ ਨੂੰ ਰੋਕਣਾ ਅਤੇ ਆਮ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਉਨ੍ਹਾਂ ਦੀਆਂ ਮੁੱਖ ਤਰਜੀਹਾਂ ਹੋਣਗੀਆਂ। ਉਨ੍ਹਾਂ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਆਲੇ-ਦੁਆਲੇ ਕੋਈ ਵਿਅਕਤੀ ਨਸ਼ਾ ਵੇਚਦਾ ਹੈ ਜਾਂ ਕਿਸੇ ਗੈਰ-ਕਾਨੂੰਨੀ ਗਤੀਵਿਧੀ ਵਿੱਚ ਸ਼ਾਮਲ ਹੈ ਤਾਂ ਇਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਜਾਵੇ। ਜਾਣਕਾਰੀ ਦੇਣ ਵਾਲਿਆਂ ਦੀ ਪਛਾਣ ਗੁਪਤ ਰੱਖਣ ਲਈ ਬਣਦੀ ਸਾਵਧਾਨੀ ਵਰਤੀ ਜਾਵੇਗੀ।
ਪਿਛਲੀ ਖ਼ਬਰ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਢਾਹਾਂ ਕਲੇਰਾਂ ਵਿਖੇ ਕਰਵਾਏ ਅੰਤਰ ਸਕੂਲ ਸ਼ਬਦ ਗਾਇਨ ਮੁਕਾਬਲੇ ਅਗਲੀ ਖ਼ਬਰ ਗੁ. ਦੇਹਰਾ ਸਾਹਿਬ ਗੋਬਿੰਦਪੁਰ ਵਿਖੇ ਪ੍ਰਕਾਸ਼ ਪੁਰਬ ਸਮਾਗਮ 29 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।