24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਕਸਬਾ ਸੜੋਆ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਸੜੋਆ, 23 ਨਵੰਬਰ (ਸਹੂੰਗੜਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦੇ ਹੋਏ ਕਸਬਾ ਸੜੋਆ ਦੀਆਂ ਸਮੂਹ ਸੰਗਤਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਗੁਰਦੁਆਰਾ ਸਿੰਘ ਸਭਾ ਸੜੋਆ ਤੋਂ ਸ਼ੁਰੂ ਹੋਇਆ ਜਿਸ ਦਾ ਵੱਖ-ਵੱਖ ਪੜਾਵਾਂ ’ਤੇ ਭਰਵਾਂ ਸਵਾਗਤ ਕੀਤਾ ਗਿਆ।

ਅਜੀਤ ਡੈਸਕ 24-11-2026
ਸੜੋਆ, 23 ਨਵੰਬਰ (ਸਹੂੰਗੜਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦੇ ਹੋਏ ਕਸਬਾ ਸੜੋਆ ਦੀਆਂ ਸਮੂਹ ਸੰਗਤਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਗੁਰਦੁਆਰਾ ਸਿੰਘ ਸਭਾ ਸੜੋਆ ਤੋਂ ਸ਼ੁਰੂ ਹੋਇਆ ਜਿਸ ਦਾ ਵੱਖ-ਵੱਖ ਪੜਾਵਾਂ ’ਤੇ ਭਰਵਾਂ ਸਵਾਗਤ ਕੀਤਾ ਗਿਆ। ਹਰ ਗੇਟ ’ਤੇ ਚਾਹ ਪਕੌੜੇ, ਸਮੋਸੇ, ਫਰੂਟ, ਛੋਲੇ ਪੂੜੀਆਂ ਅਤੇ ਦੁੱਧ ਦੇ ਲੰਗਰ ਵੀ ਵਰਤਾਏ ਗਏ। ਇਸ ਦੌਰਾਨ ਢਾਡੀ ਜਥਾ ਭਾਈ ਸੁਖਪ੍ਰੀਤ ਸਿੰਘ ਗੜ੍ਹੀ ਨੰਗਲ ਫਰੀਦ ਜ਼ਿਲ੍ਹਾ ਹੁਸ਼ਿਆਰਪੁਰ ਵਾਲਿਆਂ ਨੇ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਭਾਈ ਬਿਕਰਮ ਸਿੰਘ ਦੇ ਕੀਰਤਨੀ ਜਥੇ ਮਹਿੰਦਪੁਰ ਵਾਲਿਆਂ ਨੇ ਕੀਰਤਨ ਰਾਹੀਂ ਹਰ ਪੜਾ ’ਤੇ ਸੰਗਤਾਂ ਨੂੰ ਕੀਰਤਨ ਨਾਲ ਜੋੜਿਆ। ਇਸ ਮੌਕੇ ਪ੍ਰਧਾਨ ਜਸਪ੍ਰੀਤ ਸਿੰਘ, ਮਾਸਟਰ ਜਸਪਾਲ ਸਿੰਘ, ਜੀਤ ਸਿੰਘ ਦਿਆਲ, ਤਲਵਿੰਦਰ ਸਿੰਘ, ਗੌਰਵ, ਮੰਗਤ ਰਾਮ, ਵਿਜੇ ਕੁਮਾਰ, ਰਾਜ ਕੁਮਾਰ, ਗੁਰਮੰਤਰ ਸਿੰਘ, ਰਮਨ, ਜੋਗਿੰਦਰ ਪਾਲ ਸਿੰਘ, ਹਰਜਿੰਦਰ ਸਿੰਘ, ਜਸਵੀਰ ਸਿੰਘ ਪੰਚ, ਰਾਮ ਜੀ ਦਾਸ, ਕੁਲਦੀਪ ਸਿੰਘ ਠੇਕੇਦਾਰ, ਸੰਮਤੀ ਮੈਂਬਰ ਚੌਧਰੀ ਸ਼ਾਮ ਲਾਲ, ਸਰਪੰਚ ਰਾਜੀਵ ਕੁਮਾਰ ਪੁੰਨੂ, ਦੀਪਕ ਕੌਸ਼ਲ, ਵੇਦ ਪ੍ਰਕਾਸ਼, ਚਮਨ ਲਾਲ, ਸੁੱਚਾ ਸਿੰਘ ਅਤੇ ਹੋਰ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਵਾਰਿਸ ਪੰਜਾਬ ਪਾਰਟੀ ਵਰਕਰਾਂ ਵਲੋਂ ਚੋਣਾਂ ਸੰਬੰਧੀ ਗਦਾਣੀ ’ਚ ਮੀਟਿੰਗ ਅਗਲੀ ਖ਼ਬਰ ਸੁਰਿੰਦਰ ਪਰਦੇਸੀ ਮੀਲੂ ਨੂੰ ਦਿੱਤੀ ਅੰਤਿਮ ਵਿਦਾਇਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।