24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਏ

ਸਮੁੰਦੜਾ, 23 ਨਵੰਬਰ (ਤੀਰਥ ਸਿੰਘ ਰੱਕੜ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮੁੰਦੜਾ ਨੇੜਲੇ ਵੱਖ-ਵੱਖ ਪਿੰਡਾਂ ਵਿੱਚ ਅਲੋਕਿਕ ਨਗਰ ਕੀਰਤਨ ਸਜਾਏ ਗਏ। ਪਿੰਡ ਸਿੰਬਲੀ, ਧਮਾਈ, ਬਸਿਆਲਾ ਆਦਿ ਵਿਖੇ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਨਾਲ ਆਰੰਭ ਹੋਏ ਅਤੇ ਆਪੋ-ਆਪਣੇ ਪਿੰਡਾਂ ਦੀ ਪ੍ਰਕਰਮਾ ਕਰਨਾ ਉਪਰੰਤ ਸ਼ਾਮ 5 ਵਜੇ ਦੇ ਕਰੀਬ ਸਮਾਪਤੀ ਹੋਈ।

ਅਜੀਤ ਡੈਸਕ 24-11-2026
ਸਮੁੰਦੜਾ, 23 ਨਵੰਬਰ (ਤੀਰਥ ਸਿੰਘ ਰੱਕੜ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮੁੰਦੜਾ ਨੇੜਲੇ ਵੱਖ-ਵੱਖ ਪਿੰਡਾਂ ਵਿੱਚ ਅਲੋਕਿਕ ਨਗਰ ਕੀਰਤਨ ਸਜਾਏ ਗਏ। ਪਿੰਡ ਸਿੰਬਲੀ, ਧਮਾਈ, ਬਸਿਆਲਾ ਆਦਿ ਵਿਖੇ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਨਾਲ ਆਰੰਭ ਹੋਏ ਅਤੇ ਆਪੋ-ਆਪਣੇ ਪਿੰਡਾਂ ਦੀ ਪ੍ਰਕਰਮਾ ਕਰਨਾ ਉਪਰੰਤ ਸ਼ਾਮ 5 ਵਜੇ ਦੇ ਕਰੀਬ ਸਮਾਪਤੀ ਹੋਈ। ਇਸ ਮੌਕੇ ਵੱਖ-ਵੱਖ ਕੀਰਤਨੀ ਜਥਿਆਂ, ਢਾਡੀ ਅਤੇ ਕਵੀਸ਼ਰੀ ਜਥਿਆਂ ਵੱਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸਬੰਧਿਤ ਪ੍ਰਸੰਗਾਂ ਨਾਲ ਨਿਹਾਲ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਪੜਾਵਾਂ ‘ਤੇ ਸੰਗਤਾਂ ਲਈ ਫ਼ਲਾਂ, ਚਾਹ-ਪਕੌੜੇ ਆਦਿ ਦੇ ਲੰਗਰ ਵੀ ਵਰਤਾਏ ਗਏ।
ਪਿਛਲੀ ਖ਼ਬਰ ਪਿੰਡ ਸਹਿਬਾਜ਼ਪੁਰ ਵਿਖੇ ਅੰਡਰ-14 ਵਾਲੀਬਾਲ ਟੂਰਨਾਮੈਂਟ ਕਰਵਾਇਆ ਅਗਲੀ ਖ਼ਬਰ ਨਗਰ ਕੀਰਤਨ ਦੌਰਾਨ ਗੁਰੂ ਨਾਨਕ ਇਲੈਕਟ੍ਰੋਨਿਕਸ ਨੇ ਲਗਾਇਆ ਲੱਡੂਆਂ ਦਾ ਲੰਗਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।