23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਸਿੰਬਲ ਮਜਾਰਾ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਗਮ ਮਨਾਇਆ

ਮਜਾਰੀ/ਸਾਹਿਬਾ, 23 ਨਵੰਬਰ (ਨਿਰਮਲਜੀਤ ਸਿੰਘ ਚਾਹਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿੰਬਲ ਮਜਾਰਾ ਵਿਖੇ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ। ਜਿਸ ਦੀ ਅਰੰਭਤਾ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਨਾਲ ਹੋਈ।

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿੰਬਲ ਮਜਾਰਾ ਵਿਖੇ ਸਾਲਾਨਾ ਇਨਾਮ ਵੰਡ ਸਮਰੋਹ ’ਚ ਵਿਦਿਆਰਥੀਆਂ ਦਾ ਸਨਮਾਨ ਕਰਦੇ ਹੋਏ ਪਤਵੰਤੇ। ਤਸਵੀਰ : ਨਿਰਮਲਜੀਤ ਸਿੰਘ ਚਾਹਲ 24-11-2026
ਮਜਾਰੀ/ਸਾਹਿਬਾ, 23 ਨਵੰਬਰ (ਨਿਰਮਲਜੀਤ ਸਿੰਘ ਚਾਹਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿੰਬਲ ਮਜਾਰਾ ਵਿਖੇ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ। ਜਿਸ ਦੀ ਅਰੰਭਤਾ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਨਾਲ ਹੋਈ। ਇਸ ਮੌਕੇ ਪ੍ਰਿੰਸੀਪਲ ਗੁਰਪ੍ਰੀਤ ਸਿੰਘ ਅਟਵਾਲ ਨੇ ਸਕੂਲ ਦੀਆਂ ਉਪਲੱਬਧੀਆਂ ’ਤੇ ਸੰਖੇਪ ਚਾਨਣਾ ਪਾਇਆ। ਵਿੱਦਿਆ ਖੇਡਾਂ ਅਤੇ ਹੋਰ ਖੇਤਰਾਂ ਵਿੱਚ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਸਕੂਲ ਦੇ ਪੜ੍ਹੇ ਹੋਏ ਵਿਦਿਆਰਥੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਹਜ਼ੂਰੀ ਅੰਦਰ ਸਨਮਾਨਿਤ ਕੀਤੇ ਗਏ। ਯੂ. ਕੇ. ਨਿਵਾਸੀ ਬਲਿਹਾਰ ਸਿੰਘ ਬੈਂਸ ਵਲੋਂ ਵਿੱਤੀ ਸਹਾਇਤਾ ਦੇ ਕੇ ਇਨਾਮਾਂ ਦੀ ਵੰਡ ਵਿੱਚ ਲਾਮਿਸਾਲ ਯੋਗਦਾਨ ਪਾਇਆ ਗਿਆ। ਪਹਿਲੀ ਜਮਾਤ ਤੋਂ ਬਾਰ੍ਹਵੀਂ ਜਮਾਤ ਤੱਕ ਅਕਾਦਮਿਕ ਤੌਰ ’ਤੇ ਪਹਿਲੀਆਂ ਤਿੰਨ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀ ਸਨਮਾਨਿਤ ਕੀਤੇ ਗਏ। ਇੱਥੇ ਜ਼ਿਕਰਯੋਗ ਹੈ ਕਿ ਮੌਜੂਦਾ ਸ਼ੈਸ਼ਨ 2026- 27 ਦੌਰਾਨ ਸਕੂਲ ਵਿੱਚ ਪੜ੍ਹ ਰਹੇ 37 ਦੇ ਤਕਰੀਬਨ ਵਿਦਿਆਰਥੀ ਸਟੇਟ ਲੈਵਲ ਤੱਕ ਚੁਣੇ ਗਏ ਹਨ, ਜਿਨ੍ਹਾਂ ਵਿੱਚੋਂ ਕੁੱਝ ਹੁਣ ਨੈਸ਼ਨਲ ਲੈਵਲ ਤੱਕ ਵੀ ਖੇਡ ਰਹੇ ਹਨ। ਇਨ੍ਹਾਂ ਸਫ਼ਲ ਖਿਡਾਰੀਆਂ ਦਾ ਸਕੂਲ ਸਟਾਫ, ਪੰਚਾਇਤ ਮੈਂਬਰਾਂ ਅਤੇ ਮੈਨੇਜਮੈਂਟ ਕਮੇਟੀ ਮੈਂਬਰਾਂ ਵਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਹੋਰ ਐਲੁਮਨਾਈ ਜਿਨ੍ਹਾਂ ਨੇ ਕਲਾ ਅਤੇ ਰੰਗਮੰਚ ਦੇ ਖੇਤਰ ਵਿੱਚ ਇਲਾਕੇ ਦਾ ਨਾਂਅ ਦੇਸ਼ਾਂ ਅਤੇ ਵਿਦੇਸ਼ਾਂ ਵਿੱਚ ਚਮਕਾਇਆ ਉਹਨਾਂ ਦਾ ਵੀ ਸਨਮਾਨ ਕੀਤਾ ਗਿਆ। ਇਸ ਮੌਕੇ ਗ੍ਰਾਮ ਪੰਚਾਇਤ ਸਿੰਬਲ ਮਜਾਰਾ ਦੀ ਸਰਪੰਚ ਸੁਖਵਿੰਦਰ ਕੌਰ, ਮਦਨ ਸਿੰਘ ਮੁਸਾਫ਼ਿਰ, ਅਵਤਾਰ ਸਿੰਘ ਖੋਸਾ, ਹਰਜਿੰਦਰ ਸਿੰਘ ਪੰਚ, ਐੱਸ. ਐੱਮ. ਸੀ. ਚੇਅਰਪਰਸਨ ਜਸਵਿੰਦਰ ਕੌਰ, ਅਮਰਜੀਤ ਸਿੰਘ ਬੈਂਸ ਅਤੇ ਮਨਦੀਪ ਸਿੰਘ ਬੈਂਸ ਪੂਰੇ ਸਮਾਗਮ ਦੌਰਾਨ ਹਾਜ਼ਰ ਰਹੇ। ਸਿੱਖਿਆ ਵਿਭਾਗ ਤੋਂ ਪ੍ਰਿੰ. ਸੁਰਿੰਦਰਪਾਲ ਅਗਨੀਹੋਤਰੀ, ਪ੍ਰਿੰ. ਰਜਨੀਸ਼ ਕੁਮਾਰ, ਪ੍ਰਿੰ. ਸੁਨੀਤਾ ਰਾਣੀ, ਲੈਕ. ਸੁਨੀਲ ਸ਼ਰਮਾ, ਲੈਕ. ਰਣਜੀਤ ਸਿੰਘ, ਲੈਕ. ਜਸਵੀਰ ਸਿੰਘ, ਮਨਦੀਪ ਸਿੰਘ ਕੌਲਗੜ੍ਹ, ਸੋਹਣ ਸਿੰਘ ਅਤੇ ਉਪਿੰਦਰ ਸਿੰਘ ਭੱਦੀ ਉਚੇਚੇ ਤੌਰ ’ਤੇ ਵਿਦਿਆਰਥੀਆਂ ਨੂੰ ਆਸ਼ੀਰਵਾਦ ਦੇਣ ਪਹੁੰਚੇ। ਇਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿੰਬਲ ਮਜਾਰਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਸਿੰਬਲ ਮਜਾਰਾ ਦਾ ਸਮੁੱਚਾ ਸਟਾਫ ਜਿਸ ਵਿੱਚ ਲੈਕ. ਕੁਲਵਿੰਦਰ ਕੌਰ, ਸੀ. ਐੱਚ. ਟੀ. ਹਰਜਾਪ ਸਿੰਘ, ਭੁਪਿੰਦਰ ਕੁਮਾਰ, ਜਸਵਿੰਦਰ ਕੌਰ, ਸੰਦੀਪ ਕੁਮਾਰ, ਚੰਦਰ ਸ਼ੇਖਰ, ਸੀਮਾ, ਹਿਮਕਣ, ਜਸਕਰਨ ਸਿੰਘ, ਪ੍ਰੀਤੀ ਧੰਮ, ਅਰਵਿੰਦਰ ਸਿੰਘ, ਨੀਲਮ ਕੌਰ, ਲਵਦੀਪ ਸਿੰਘ, ਸੰਦੀਪ ਕੌਰ ਸਿੰਬਲ ਮਜਾਰਾ, ਨਿਰਮਲ ਕੌਰ, ਕੁਲਵਿੰਦਰ ਕੌਰ, ਸੁਨੀਤਾ ਰਾਣੀ ਅਤੇ ਕੁਲਦੀਪ ਕੌਰ ਹਾਜ਼ਰ ਸਨ।
ਪਿਛਲੀ ਖ਼ਬਰ ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਕੌਮੀ ਏਕਤਾ ਹਫਤੇ ਨੂੰ ਸਮਰਪਿਤ ਜਾਗਰੂਕਤਾ ਸਮਾਗਮ ਕਰਵਾਇਆ ਅਗਲੀ ਖ਼ਬਰ ਰਾਜਾ ਸਾਹਿਬ ਦੇ ਜਨਮ ਅਸਥਾਨ ’ਤੇ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਸੰਬੰਧੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।