ਪਿੰਡ ਉਸਮਾਨਪੁਰ ਵਿਖੇ ਗੁਰੂ ਨਾਨਕ ਪੁਰਬ ਸੰਬੰਧੀ ਨਗਰ ਕੀਰਤਨ ਸਜਾਇਆ
ਉਸਮਾਨਪੁਰ, 24 ਨਵੰਬਰ (ਸੰਦੀਪ ਮਝੂਰ)-ਪਿੰਡ ਉਸਮਾਨਪੁਰ ਵਿਖੇ ਗੁਰਦੁਆਰਾ ਸ੍ਰੀ ਸਿੰਘ ਸਭਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਹਜੂਰੀ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਸਿੰਘ ਸਭਾ ਤੋਂ ਸਜਾਇਆ ਗਿਆ। ਨਗਰ ਕੀਰਤਨ ਮੌਕੇ ਕੀਰਤਨੀ ਜਥਿਆਂ ਵਲੋਂ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਅਤੇ ਜੀਵਨ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਗੁਰੂ ਦੀ ਬਾਣੀ ਨਾਲ ਜੋੜਿਆ ਗਿਆ।
ਅਜੀਤ ਡੈਸਕ
25-11-2026