ਨੌਰਾ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ
ਪੱਲੀ ਝਿੱਕੀ, 24 ਨਵੰਬਰ (ਕੁਲਦੀਪ ਸਿੰਘ ਪਾਬਲਾ)-ਗੁਰਦੁਆਰਾ ਦੇਹਰਾ ਬਾਬਾ ਗੁਲਾਬ ਸਿੰਘ ਪਿੰਡ ਨੌਰਾ ਵਿਖੇ ਉੱਘੇ ਸਮਾਜ ਸੇਵੀ ਸ: ਚੈਨ ਸਿੰਘ ਬੋਲਾ ਤੇ ਮਾਤਾ ਮਹਿੰਦਰ ਕੌਰ ਬੋਲਾ (ਇੰਡੀਆ ਬਜਾਰ ਟਰਾਂਟੋ) ਕੈਨੇਡਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਆਪਣੇ ਪਿਤਾ ੳੂਧਮ ਸਿੰਘ ਅਤੇ ਸਪੁੱਤਰ ਸੁਖਮਿੰਦਰ ਸਿੰਘ ਬੋਲਾ ਦੀ ਯਾਦ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਵਿਖੇ ਲੜੀਵਾਰ ਦੋ ਅਰੰਭ ਕੀਤੇ ਗਏ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਉਪਰੰਤ ਸਮਾਗਮਾਂ ਦੌਰਾਨ ਰਾਗੀ ਜਥੇ ਵੱਲੋਂ ਕੀਰਤਨ ਅਤੇ ਕਥਾ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ।
ਅਜੀਤ ਡੈਸਕ
25-11-2026