ਦਿਨੇਸ਼ ਸੂਰੀ ਨੇ ਆਮ ਆਦਮੀ ਪਾਰਟੀ ਤੋਂ ਦਿੱਤਾ ਅਸਤੀਫ਼ਾ
ਨਵਾਂਸ਼ਹਿਰ, 25 ਨਵੰਬਰ (ਜਸਬੀਰ ਸਿੰਘ ਨੂਰਪੁਰ)-ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਇੰਚਾਰਜ ਨਸ਼ਾ ਮੁਕਤੀ ਮੋਰਚਾ ਅਤੇ ਜ਼ਿਲ੍ਹਾ ਕੁਆਰਡੀਨੇਟਰ ਦਿਨੇਸ਼ ਸੂਰੀ ਵੱਲੋਂ ਆਪਣੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ। ਉਹਨਾਂ ਵੱਲੋਂ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਆਪਣਾ ਅਸਤੀਫਾ ਪੇਸ਼ ਕਰਦੇ ਹੋਏ ਆਖਿਆ ਕਿ ਉਹਨਾਂ ਵੱਲੋਂ ਆਪਣੇ ਨਿੱਜੀ ਰਝਵਿਆ ਕਰਕੇ ਉਹ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਅਤੇ ਆਪਣੇ ਵੱਖ-ਵੱਖ ਅਹੁਦਿਆਂ ਤੋਂ ਅਸਤੀਫਾ ਦੇ ਰਹੇ ਹਨ।
ਅਜੀਤ ਡੈਸਕ
26-11-2026