26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਪ੍ਰਕਾਸ਼ ਪੁਰਬ ਦੇ ਸ਼ੁੱਭ ਦਿਹਾੜੇ ’ਤੇ ਹਕੀਮਪੁਰ ਵਿਖੇ ਗੁਰੂ ਨਾਨਕ ਖੇਡ ਅਕੈਡਮੀ ਦੀ ਸਥਾਪਨਾ

ਮੁਕੰਦਪੁਰ, 26 ਨਵੰਬਰ (ਅਮਰੀਕ ਸਿੰਘ ਢੀਂਡਸਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਪਿੰਡ ਹਕੀਮਪੁਰ ਜਿੱਥੇ ਗੁਰਦੁਆਰਾ ਨਾਨਕਸਰ ਸਾਹਿਬ ਸੁਸ਼ੋਭਿਤ ਹੈ ਵਿਖੇ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਮਨਾਇਆ ਗਿਆ ਉੱਥੇ ਨਾਲ ਹੀ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ ’ਤੇ ਖੇਡ ਅਕੈਡਮੀ ਦੀ ਸਥਾਪਨਾ ਕੀਤੀ ਗਈ। ਇਸ ਮੌਕੇ ਗੁਰਦੁਆਰਾ ਨਾਨਕਸਰ ਸਾਹਿਬ ਦੇ ਸੇਵਾਦਾਰ ਭਾਈ ਜਬਰ ਜੰਗ ਸਿੰਘ ਹੋਰਾਂ ਵਲੋਂ ਸਥਾਪਨਾ ਦੀ ਅਰਦਾਸ ਕੀਤੀ ਗਈ ਉਪਰੰਤ ਨੌਜਵਾਨਾਂ ਨੂੰ ਪ੍ਰਸ਼ਾਦ ਦੇ ਰੂਪ ਵਿੱਚ ਮਠਿਆਈ ਅਤੇ ਫਲ ਸੇਬ ਤੇ ਕੇਲੇ ਵੰਡੇ ਗਏ।

ਅਜੀਤ ਡੈਸਕ 27-11-2026
ਮੁਕੰਦਪੁਰ, 26 ਨਵੰਬਰ (ਅਮਰੀਕ ਸਿੰਘ ਢੀਂਡਸਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਪਿੰਡ ਹਕੀਮਪੁਰ ਜਿੱਥੇ ਗੁਰਦੁਆਰਾ ਨਾਨਕਸਰ ਸਾਹਿਬ ਸੁਸ਼ੋਭਿਤ ਹੈ ਵਿਖੇ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਮਨਾਇਆ ਗਿਆ ਉੱਥੇ ਨਾਲ ਹੀ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ ’ਤੇ ਖੇਡ ਅਕੈਡਮੀ ਦੀ ਸਥਾਪਨਾ ਕੀਤੀ ਗਈ। ਇਸ ਮੌਕੇ ਗੁਰਦੁਆਰਾ ਨਾਨਕਸਰ ਸਾਹਿਬ ਦੇ ਸੇਵਾਦਾਰ ਭਾਈ ਜਬਰ ਜੰਗ ਸਿੰਘ ਹੋਰਾਂ ਵਲੋਂ ਸਥਾਪਨਾ ਦੀ ਅਰਦਾਸ ਕੀਤੀ ਗਈ ਉਪਰੰਤ ਨੌਜਵਾਨਾਂ ਨੂੰ ਪ੍ਰਸ਼ਾਦ ਦੇ ਰੂਪ ਵਿੱਚ ਮਠਿਆਈ ਅਤੇ ਫਲ ਸੇਬ ਤੇ ਕੇਲੇ ਵੰਡੇ ਗਏ। ਇਸ ਮੌਕੇ ਬਾਬਾ ਬਲਿਹਾਰ ਸਿੰਘ ਗੋਗੀ ਨੇ ਦੱਸਿਆ ਕਿ ਪਹਿਲੀ ਪਾਤਸ਼ਾਹੀ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਅਸੀਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਇੱਥੇ ਖੇਡ ਅਕੈਡਮੀ ਦੀ ਸਥਾਪਨਾ ਕਰ ਰਹੇ ਹਾਂ ਜਿਸ ਦੀ ਆਰੰਭਤਾ ਦੀ ਅਰਦਾਸ ਹੋ ਚੁੱਕੀ ਹੈ ਤੇ ਸਾਡੇ ਕੋਲ ਪੁਰਾਣੇ ਕਬੱਡੀ ਦੇ ਖਿਡਾਰੀ ਸਮਰੱਥ ਹਨ ਉਹ ਬੱਚਿਆਂ ਨੂੰ ਸਵੇਰ ਸ਼ਾਮ ਖੇਡ ਮੈਦਾਨ ਵਿੱਚ ਪ੍ਰੈਕਟਿਸ ਕਰਾਇਆ ਕਰਨਗੇ ਅਤੇ ਸਿਖਲਾਈ ਦੇਣਗੇ ਜਿਸ ਨਾਲ ਸਾਡੇ ਇਲਾਕੇ ਦੇ ਨੌਜਵਾਨ ਖੇਡਾਂ ਵਿੱਚ ਹਿੱਸਾ ਲੈ ਕੇ ਜਿੱਥੇ ਸਰੀਰਕ ਤੰਦਰੁਸਤੀ ਮਾਨਣਗੇ ਉੱਥੇ ਨਾਲ ਹੀ ਗੁਰੂ ਸਾਹਿਬਾਨ ਦੀ ਕਿਰਪਾ ਸਦਕਾ ਇਲਾਕੇ ਦਾ ਨਾਮ ਵੀ ਰੌਸ਼ਨ ਕਰਨਗੇ। ਇਸ ਮੌਕੇ ਬਲਵੀਰ ਚੰਦ ਪੰਚ, ਤਿਲਕ ਰਾਜ, ਸੋਡੀ ਸਿੰਘ, ਭਾਈ ਦੀਪ ਸਿੰਘ, ਸੁਦਾਗਰ ਸਿੰਘ ਅਤੇ ਗੁਰੂ ਦੀਆਂ ਲਾਡਲੀਆਂ ਭੁਜੰਗੀ ਫੌਜਾਂ ਵੀ ਮੌਜੂਦ ਸਨ।
ਪਿਛਲੀ ਖ਼ਬਰ ਅੱਜ ਤੋਂ ਲੰਗੜੋਆ ਨਵਾਂਸ਼ਹਿਰ ਬਾਈ ਪਾਸ ’ਤੇ ਅਣਮਿੱਥੇ ਸਮੇ ਲਈ ਦਿੱਤੇ ਜਾ ਰਹੇ ਧਰਨੇ ’ਚ ਪਹੁੰਚਣ ਦੀ ਅਪੀਲ- ਜਾਡਲੀ ਅਗਲੀ ਖ਼ਬਰ ਸਹੂੰਗੜਾ ਵਿਖੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।