27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਏ. ਐਸ. ਆਈ ਗਗਨਦੀਪ ਸਿੰਘ ਨੇ ਮੁੜ ਸੰਭਾਲਿਆ ਸੜੋਆ ਚੌਕੀ ਦਾ ਚਾਰਜ

ਸੜੋਆ, 27 ਨਵੰਬਰ (ਹਰਮੇਲ ਸਹੂੰਗੜਾ)-ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵਲੋਂ ਕੀਤੇ ਤਬਾਦਲਿਆਂ ਦੌਰਾਨ ਪੁਲਿਸ ਮੁਲਾਜ਼ਮਾਂ ਨੂੰ ਇਧਰ ਉਧਰ ਕੀਤਾ ਗਿਆ। ਜਾਣਕਾਰੀ ਮੁਤਾਬਕ ਏ.

ਅਜੀਤ ਡੈਸਕ 28-11-2026
ਸੜੋਆ, 27 ਨਵੰਬਰ (ਹਰਮੇਲ ਸਹੂੰਗੜਾ)-ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵਲੋਂ ਕੀਤੇ ਤਬਾਦਲਿਆਂ ਦੌਰਾਨ ਪੁਲਿਸ ਮੁਲਾਜ਼ਮਾਂ ਨੂੰ ਇਧਰ ਉਧਰ ਕੀਤਾ ਗਿਆ। ਜਾਣਕਾਰੀ ਮੁਤਾਬਕ ਏ. ਐਸ. ਆਈ ਗਗਨਦੀਪ ਸਿੰਘ ਨੂੰ ਪਹਿਲਾਂ ਕੁਝ ਮਹੀਨਿਆਂ ਲਈ ਕੋਰਸ ਲਈ ਭੇਜ ਦਿੱਤਾ ਗਿਆ ਸੀ ਤੇ ਫਿਰ ਦੁਬਾਰਾ ਸੜੋਆ ਪੁਲਿਸ ਚੌਕੀ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਇਲਾਕੇ ਅੰਦਰ ਨਸ਼ਾ ਤਸਕਰਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਆਪਣੇ ਗੋਰਖ ਧੰਦੇ ਕਰਨ ਤੋਂ ਬਾਜ ਆਉਣ ਨਹੀ ਤਾਂ ਨਸ਼ਾ, ਮਾਈਨਿੰਗ ਕਰਨ ਵਾਲਿਆਂ ਖ਼ਿਲਾਫ਼ ਸ਼ਿਕੰਜਾ ਕੱਸਿਆ ਜਾਵੇਗਾ। ਉਹਨਾਂ ਅੱਗੇ ਕਿਹਾ ਕਿ ਅਗਰ ਕਿਸੇ ਵੀ ਪਿੰਡ ਕੋਈ ਨਸ਼ੇ ਦਾ ਕਾਰੋਬਾਰ ਕਰਦਾ ਹੈ ਉਸ ਦੀ ਸੂਚਨਾ ਸਬੰਧਤ ਥਾਣੇ ਜਾਂ ਚੌਂਕੀ ਵਿਖੇ ਦਿੱਤੀ ਜਾਵੇ। ਸੂਚਨਾ ਦੇਣ ਵਾਲੇ ਦਾ ਨਾਂ ਗੁਪਤ ਰੱਖਿਆ ਜਾਵੇਗਾ। ਹੋਰਨਾਂ ਤੋਂ ਇਲਾਵਾ ਪੀ. ਐਚ. ਸੀ ਸਤਨਾਮ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਕਾਰ ਤੇ ਸਕੂਟਰੀ ਦੀ ਟੱਕਰ ’ਚ ਅਧਿਆਪਕਾ ਗੰਭੀਰ ਫੱਟੜ ਅਗਲੀ ਖ਼ਬਰ ਨਿਰਮਲ ਸਾਗਰ ਸਕੂਲ ’ਚ ਸੰਵਿਧਾਨ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।