ਮੋਗਾ ਰੈਲੀ ਨੂੰ ਸਫਲ ਬਣਾਉਣ ’ਤੇ ਐਡਵੋਕੇਟ ਚੇਚੀ ਵਲੋਂ ਹਲਕੇ ਦੇ ਲੋਕਾਂ ਦਾ ਧੰਨਵਾਦ
ਕਾਠਗੜ੍ਹ, 27 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਨਵਾਂਸ਼ਹਿਰ ਐਡਵੋਕੇਟ ਸੰਜੀਵ ਚੌਧਰੀ ਚੇਚੀ ਨੇ ਚੇਚੀ ਹਲਕੇ ਦੇ ਲੋਕਾਂ ਦਾ ਦਿਲੋਂ ਧੰਨਵਾਦ ਕੀਤਾ ਹੈ, ਜਿਨ੍ਹਾਂ ਨੇ ਮੋਗਾ ਰੈਲੀ ਨੂੰ ਸਫਲ ਬਣਾਉਣ ਲਈ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਉਨ੍ਹਾਂ ਕਿਹਾ ਕਿ ਚੇਚੀ ਹਲਕੇ ਦੇ ਲੋਕਾਂ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਉਹ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਅਤੇ ਪੰਜਾਬ ਸਰਕਾਰ ਦੇ ਵਿਕਾਸ ਕਾਰਜਾਂ ਨਾਲ ਮਜ਼ਬੂਤੀ ਨਾਲ ਖੜ੍ਹੇ ਹਨ।
ਕਾਠਗੜ੍ਹ, 27 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਨਵਾਂਸ਼ਹਿਰ ਐਡਵੋਕੇਟ ਸੰਜੀਵ ਚੌਧਰੀ ਚੇਚੀ ਨੇ ਚੇਚੀ ਹਲਕੇ ਦੇ ਲੋਕਾਂ ਦਾ ਦਿਲੋਂ ਧੰਨਵਾਦ ਕੀਤਾ ਹੈ, ਜਿਨ੍ਹਾਂ ਨੇ ਮੋਗਾ ਰੈਲੀ ਨੂੰ ਸਫਲ ਬਣਾਉਣ ਲਈ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਉਨ੍ਹਾਂ ਕਿਹਾ ਕਿ ਚੇਚੀ ਹਲਕੇ ਦੇ ਲੋਕਾਂ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਉਹ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਅਤੇ ਪੰਜਾਬ ਸਰਕਾਰ ਦੇ ਵਿਕਾਸ ਕਾਰਜਾਂ ਨਾਲ ਮਜ਼ਬੂਤੀ ਨਾਲ ਖੜ੍ਹੇ ਹਨ। ਮੋਗਾ ਰੈਲੀ ਵਿੱਚ ਚੇਚੀ ਹਲਕੇ ਤੋਂ ਨੌਜਵਾਨਾਂ, ਬਜ਼ੁਰਗਾਂ, ਔਰਤਾਂ, ਕਿਸਾਨਾਂ, ਮਜ਼ਦੂਰਾਂ ਅਤੇ ਪਾਰਟੀ ਵਰਕਰਾਂ ਨੇ ਭਾਰੀ ਉਤਸ਼ਾਹ ਨਾਲ ਹਿੱਸਾ ਲਿਆ, ਜਿਸ ਨਾਲ ਰੈਲੀ ਦੀ ਸਫਲਤਾ ਵਿੱਚ ਅਹਿਮ ਯੋਗਦਾਨ ਪਾਇਆ। ਐਡਵੋਕੇਟ ਸੰਜੀਵ ਚੌਧਰੀ ਚੇਚੀ ਨੇ ਕਿਹਾ ਕਿ ਮੋਗਾ ਰੈਲੀ ਵਿੱਚ ਲੋਕਾਂ ਦੀ ਇਹ ਭਾਰੀ ਭੀੜ ਪਾਰਟੀ ਪ੍ਰਤੀ ਲੋਕਾਂ ਦੇ ਵਧਦੇ ਭਰੋਸੇ ਅਤੇ ਪਿਆਰ ਨੂੰ ਦਰਸਾਉਂਦੀ ਹੈ। ਉਨ੍ਹਾਂ ਚੇਚੀ ਹਲਕੇ ਦੇ ਸਾਰੇ ਬਲਾਕ ਪ੍ਰਧਾਨਾਂ, ਸਰਕਲ ਪ੍ਰਧਾਨਾਂ, ਬੂਥ ਪ੍ਰਧਾਨਾਂ, ਪੰਚਾਂ, ਸਰਪੰਚਾਂ, ਵਲੰਟੀਅਰਾਂ ਅਤੇ ਪਾਰਟੀ ਦੇ ਹਰ ਵਰਕਰ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ, ਜਿਨ੍ਹਾਂ ਨੇ ਦਿਨ ਰਾਤ ਮਿਹਨਤ ਕਰਕੇ ਰੈਲੀ ਨੂੰ ਇਤਿਹਾਸਕ ਬਣਾਇਆ।