28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਅਵਿਨਾਸ਼ ਰਾਏ ਖੰਨਾ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਭਾਜਪਾ ਦੇ ਚੋਣ ਮੈਨੀਫੈਸਟੋ ’ਚ ਦੇਣਗੇ ਉਚਿੱਤ ਥਾਂ-ਸਿੱਧੂ

ਹੁਸ਼ਿਆਰਪੁਰ, 27 ਨਵੰਬਰ (ਬਲਜਿੰਦਰਪਾਲ ਸਿੰਘ)-ਭਾਜਪਾ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਸਾਬਕਾ ਰਾਜ ਸਭਾ ਮੈਂਬਰ ਅਵਿਨਾਸ਼ ਰਾਏ ਖੰਨਾ ਨੂੰ ਪੰਜਾਬ ਦੀ ਚੋਣ ਮੈਨੀਫੈਸਟੋ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ ’ਤੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਭਾਜਪਾ ਕਿਸਾਨ ਮੋਰਚਾ ਐਡਵੋਕੇਟ ਰਾਜ ਗੁਲਜਿੰਦਰ ਸਿੰਘ ਸਿੱਧੂ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਐਡਵੋਕੇਟ ਰਾਜਗੁਲਜਿੰਦਰ ਸਿੰਘ ਸਿੱਧੂ ਨੇ ਉਨ੍ਹਾਂ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੱਤੀ।

ਅਜੀਤ ਡੈਸਕ 28-11-2026
ਹੁਸ਼ਿਆਰਪੁਰ, 27 ਨਵੰਬਰ (ਬਲਜਿੰਦਰਪਾਲ ਸਿੰਘ)-ਭਾਜਪਾ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਸਾਬਕਾ ਰਾਜ ਸਭਾ ਮੈਂਬਰ ਅਵਿਨਾਸ਼ ਰਾਏ ਖੰਨਾ ਨੂੰ ਪੰਜਾਬ ਦੀ ਚੋਣ ਮੈਨੀਫੈਸਟੋ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ ’ਤੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਭਾਜਪਾ ਕਿਸਾਨ ਮੋਰਚਾ ਐਡਵੋਕੇਟ ਰਾਜ ਗੁਲਜਿੰਦਰ ਸਿੰਘ ਸਿੱਧੂ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਐਡਵੋਕੇਟ ਰਾਜਗੁਲਜਿੰਦਰ ਸਿੰਘ ਸਿੱਧੂ ਨੇ ਉਨ੍ਹਾਂ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਚੋਣ ਮੈਨੀਫੈਸਟੋ ਕਿਸੇ ਵੀ ਪਾਰਟੀ ਦੀਆਂ ਨੀਤੀਆਂ, ਵਿਚਾਰਧਾਰਾ ਅਤੇ ਜਨਤਾ ਪ੍ਰਤੀ ਵਚਨਬੱਧਤਾ ਦਾ ਮਹੱਤਵਪੂਰਨ ਦਸਤਾਵੇਜ਼ ਹੁੰਦਾ ਹੈ। ਇਸ ਵਿਚ ਲੋਕਾਂ ਦੀਆਂ ਉਮੀਦਾਂ, ਸੂਬੇ ਦੇ ਵਿਕਾਸ ਅਤੇ ਵੱਖ-ਵੱਖ ਵਰਗਾਂ ਦੀਆਂ ਲੋੜਾਂ ਨੂੰ ਸ਼ਾਮਲ ਕਰਨਾ ਅਹਿਮ ਹੁੰਦਾ ਹੈ। ਉਨ੍ਹਾਂ ਕਿਹਾ ਕਿ ਅਵਿਨਾਸ਼ ਰਾਏ ਖੰਨਾ ਪਾਰਟੀ ਲਈ ਕਾਫ਼ੀ ਲੰਬੇ ਸਮੇਂ ਤੋਂ ਕੰਮ ਕਰਦੇ ਆ ਰਹੇ ਹਨ ਅਤੇ ਅਨੇਕਾਂ ਜ਼ਿੰਮੇਵਾਰੀਆਂ ਨੂੰ ਬਾਖ਼ੂਬੀ ਨਿਭਾਇਆ ਹੈ ਅਤੇ ਉਨ੍ਹਾਂ ਆਸ ਪ੍ਰਗਟ ਕੀਤੀ ਕਿ ਅਵਿਨਾਸ਼ ਰਾਏ ਖੰਨਾ ਪੰਜਾਬ ਦੇ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਚੋਣ ਮੈਨੀਫੈਸਟੋ ਵਿਚ ਉਚਿੱਤ ਸਥਾਨ ਦਿਵਾਉਣ ਲਈ ਆਪਣਾ ਯੋਗਦਾਨ ਪਾਉਣਗੇ। ਇਸ ਮੌਕੇ ਗੁਰਮੀਤ ਸਿੰਘ ਬਾਜਵਾ, ਐਡਵੋਕੇਟ ਸ਼ੁੱਭ ਸਰੋਚ, ਇੰਦਰਪਾਲ ਸਿੰਘ ਸੰਧੂ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ ਪਾਰਦਰਸ਼ੀ ਤੇ ਸਮਾਂਬੱਧ ਢੰਗ ਨਾਲ ਮੁਕੰਮਲ ਕੀਤਾ ਜਾਵੇ - ਵਿਨੈ ਬੁਬਲਾਨੀ ਅਗਲੀ ਖ਼ਬਰ ਸਮੁੰਦੜਾ ਵਿਖੇ ਪੰਜ ਘੰਟੇ ਆਵਾਜਾਈ ਰਹੀ ਪੂਰੀ ਤਰ੍ਹਾਂ ਨਾਲ ਠੱਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।