27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਬੀ. ਐਲ. ਐਮ ਗਰਲਜ਼ ਕਾਲਜ ਨਵਾਂਸ਼ਹਿਰ ਵਿਖੇ ਸੰਵਿਧਾਨ ਦਿਵਸ ਮਨਾਇਆ

ਨਵਾਂਸ਼ਹਿਰ, 27 ਨਵੰਬਰ (ਜਸਬੀਰ ਸਿੰਘ ਨੂਰਪੁਰ) - ਬੀ. ਐਲ.

ਅਜੀਤ ਡੈਸਕ 28-11-2026
ਨਵਾਂਸ਼ਹਿਰ, 27 ਨਵੰਬਰ (ਜਸਬੀਰ ਸਿੰਘ ਨੂਰਪੁਰ) - ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿਖੇ ਰਾਜਨੀਤੀ ਵਿਗਿਆਨ ਵਿਭਾਗ ਅਤੇ ਐਨ.ਐਸ.ਐਸ. ਯੂਨਿਟ ਵੱਲੋਂ ਸਾਂਝੇ ਤੌਰ ’ਤੇ ਸੰਵਿਧਾਨ ਦਿਵਸ ਬੜੇ ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥਣਾਂ ਨੂੰ ਭਾਰਤੀ ਸੰਵਿਧਾਨ ਦੀ ਮਹੱਤਤਾ, ਇਸ ਦੇ ਮੂਲ ਸਿਧਾਂਤਾਂ ਅਤੇ ਨਾਗਰਿਕਾਂ ਦੇ ਅਧਿਕਾਰਾਂ ਤੇ ਫਰਜ਼ਾਂ ਬਾਰੇ ਜਾਣੂੰ ਕਰਵਾਇਆ ਗਿਆ। ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਤਰਨਪ੍ਰੀਤ ਕੌਰ ਵਾਲੀਆ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਭਾਰਤੀ ਸੰਵਿਧਾਨ ਸਾਡੇ ਲੋਕਤੰਤਰ ਦੀ ਨੀਂਹ ਹੈ ਅਤੇ ਹਰ ਨਾਗਰਿਕ ਨੂੰ ਸੰਵਿਧਾਨ ਵਿੱਚ ਦਰਜ ਮੂਲ ਅਧਿਕਾਰਾਂ ਦੇ ਨਾਲ-ਨਾਲ ਆਪਣੇ ਫਰਜ਼ਾਂ ਪ੍ਰਤੀ ਵੀ ਸੁਚੇਤ ਰਹਿਣਾ ਚਾਹੀਦਾ ਹੈ। ਇਸ ਮੌਕੇ ਐਨ.ਐਸ.ਐਸ. ਪ੍ਰੋਗਰਾਮ ਅਫ਼ਸਰ ਡਾ. ਹਰਦੀਪ ਕੌਰ ਨੇ ਵਿਦਿਆਰਥਣਾਂ ਨੂੰ ਸੰਵਿਧਾਨ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਅਤੇ ਇੱਕ ਜ਼ਿੰਮੇਵਾਰ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ। ਸਮਾਗਮ ਦੌਰਾਨ ਪ੍ਰੋ. ਗੁਰਭਿੰਦਰ ਕੌਰ ,ਪ੍ਰੋ. ਸਿਮਰਨਜੀਤ ਕੌਰ, ਪ੍ਰੋ. ਕਿਰਨ ਅਤੇ ਪ੍ਰੋ. ਰਮਨਦੀਪ ਕੌਰ ਵੱਲੋਂ ਲਗਪਗ 50 ਵਿਦਿਆਰਥਣਾਂ ਦੇ ਨਾਲ ਸੰਵਿਧਾਨ ਦੀ ਪ੍ਰਸਤਾਵਨਾ ਦੇ ਆਦਰਸ਼ਾਂ ਨੂੰ ਕਾਇਮ ਰੱਖਣ ਅਤੇ ਸੰਵਿਧਾਨ ਪ੍ਰਤੀ ਨਿਸ਼ਠਾ ਦੀ ਸਹੁੰ ਚੁਕਾਈ ਗਈ। ਇਸ ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥਣਾਂ ਵਿੱਚ ਸੰਵਿਧਾਨਕ ਕਦਰਾਂ-ਕੀਮਤਾਂ, ਸਮਾਨਤਾ, ਆਜ਼ਾਦੀ, ਨਿਆਂ ਅਤੇ ਭਾਈਚਾਰੇ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਸੀ। ਸਮੁੱਚਾ ਸਮਾਗਮ ਸੰਵਿਧਾਨ ਪ੍ਰਤੀ ਸਤਿਕਾਰ ਅਤੇ ਲੋਕਤੰਤਰੀ ਚੇਤਨਾ ਦਾ ਸੰਦੇਸ਼ ਦਿੰਦਾ ਹੋਇਆ ਸਫਲਤਾਪੂਰਵਕ ਸੰਪਨ ਹੋਇਆ।
ਪਿਛਲੀ ਖ਼ਬਰ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਝਿੰਗੜਾਂ ਵਿਖੇ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਭਾਜਪਾ ਲੀਡਰਸ਼ਿਪ ਅਤੇ ਕਾਰਕੁਨਾਂ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।