18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਸੀਨੀਅਰ ਸਿਟੀਜ਼ਨਾਂ ਨੇ ਰੇਲਵੇ ਸਟੇਸ਼ਨ ਖਮਾਣੋਂ ਵਿਖੇ ਯਾਤਰੂ ਗੱਡੀਆਂ ਰੋਕੇ ਜਾਣ ਦੀ ਕੀਤੀ ਮੰਗ <br/>

ਅਜੀਤ ਡੈਸਕ 01-01-2026
ਖਮਾਣੋਂ, 31 ਦਸੰਬਰ (ਜੋਗਿੰਦਰ ਪਾਲ)-ਸੀਨੀਅਰ ਸਿਟੀਜ਼ਨ (ਸੇਵਾ ਮੁਕਤ) ਵੈੱਲਫੇਅਰ ਐਸੋਸੀਏਸ਼ਨ ਖਮਾਣੋਂ ਦੇ ਸਰਪ੍ਰਸਤ ਗੁਰਦੇਵ ਸਿੰਘ ਜਟਾਣਾ, ਦਿਲਬਾਰਾ ਸਿੰਘ ਪ੍ਰਧਾਨ ਅਤੇ ਜਸਵੰਤ ਸਿੰਘ ਚੜ੍ਹੀ ਪ੍ਰੈੱਸ ਸਕੱਤਰ ਨੇ ਸਾਂਝੇ ਬਿਆਨ ਵਿਚ ਦੱਸਿਆ ਖਮਾਣੋਂ ਰੇਲਵੇ ਸਟੇਸ਼ਨ ਚੰਡੀਗੜ੍ਹ ਲੁਧਿਆਣਾ ਰੇਲਵੇ ਲਾਈਨ 'ਤੇ ਮਹਿੰਗੇ ਭਾਅ ਦੀਆਂ ਜ਼ਮੀਨਾਂ ਅਕਵਾਇਰ ਕਰਨ ਉਪਰੰਤ ਬਣੇ ਰੇਲਵੇ ਟਰੈਕ ਦਾ ਲੋਕਾਂ ਨੂੰ ਕੋਈ ਲਾਭ ਪ੍ਰਾਪਤ ਨਹੀਂ ਹੋ ਰਿਹਾ | ਇਸ ਕਾਰਨ ਖਮਾਣੋਂ ਤਹਿਸੀਲ ਦੇ ਲੋਕ ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਰ, ਜ਼ਿਲਿ੍ਹਆਂ ਵਾਲਾ ਬਾਗ਼, ਸ੍ਰੀ ਅਨੰਦਪੁਰ ਸਾਹਿਬ ਅਤੇ ਮਾਤਾ ਨੈਣਾਂ ਦੇਵੀ ਜਿਹੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਦਾ ਲਾਭ ਲੈਣ ਤੋਂ ਅਸਮਰੱਥ ਹਨ | ਉਨ੍ਹਾਂ ਦੱਸਿਆ ਕਿ ਸਾਲ 2009 ਵਿਚ ਬਣਨ ਉਪਰੰਤ ਚਾਲੂ ਹੋਈ ਇਸ ਰੇਲਵੇ ਲਾਈਨ 'ਤੇ ਯਾਤਰੂ ਗੱਡੀਆਂ 2014-15 ਵਿਚ ਚੱਲਣੀਆਂ ਸ਼ੁਰੂ ਹੋਈਆਂ ਪਰ ਹੁਣ ਤੱਕ ਖਮਾਣੋਂ ਸਟੇਸ਼ਨ 'ਤੇ ਰੇਲ ਗੱਡੀਆਂ ਨਹੀਂ ਰੁਕਦੀਆਂ ਅਤੇ ਖਮਾਣੋਂ ਰੇਲਵੇ ਸਟੇਸ਼ਨ ਇਸ ਲਾਈਨ 'ਤੇ ਇਤਿਹਾਸਿਕ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦਾ ਇੱਕੋ ਇਕ ਸਟੇਸ਼ਨ ਹੈ | ਉਨ੍ਹਾਂ ਦੱਸਿਆ ਕਿ ਇਲਾਕੇ ਦੀਆਂ ਐਸੋਸੀਏਸ਼ਨਾਂ, ਯੂਨੀਅਨਾਂ, ਸਮਾਜਿਕ ਅਤੇ ਧਾਰਮਿਕ ਵਫ਼ਦਾਂ ਵਲੋਂ ਇਸ ਸਬੰਧ ਵਿਚ ਡਿਵੀਜ਼ਨਲ ਰੇਲਵੇ ਮੈਨੇਜਰ ਅੰਬਾਲਾ ਸਮੇਤ ਹੋਰ ਰੇਲਵੇ ਅਧਿਕਾਰੀਆਂ ਅਤੇ ਭਾਰਤ ਸਰਕਾਰ ਦੇ ਰੇਲਵੇ ਮੰਤਰੀ ਨੂੰ ਅਨੇਕਾਂ ਵਾਰ ਪੱਤਰ ਲਿਖੇ ਜਾ ਚੁੱਕੇ ਹਨ | ਉਨ੍ਹਾਂ ਕੇਂਦਰ ਸਰਕਾਰ ਅਤੇ ਰੇਲਵੇ ਵਿਭਾਗ ਤੋਂ ਪੁਰਜ਼ੋਰ ਮੰਗ ਕੀਤੀ ਕਿ ਇਲਾਕੇ ਦੀ ਦਹਾਕੇ ਤੋਂ ਲਟਕਦੀ ਆ ਰਹੀ ਜਾਇਜ਼ ਮੰਗ ਨੂੰ ਵਿਚਾਰਦਿਆਂ ਖਮਾਣੋਂ ਰੇਲਵੇ ਸਟੇਸ਼ਨ ਤੇ ਯਾਤਰੂ ਗੱਡੀਆਂ ਰੁਕਣ ਨੂੰ ਯਕੀਨੀ ਬਣਾਇਆ ਜਾਵੇ | ਇਸ ਤੋਂ ਇਲਾਵਾ ਪੰਜਾਬ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਇਹ ਮਾਮਲਾ ਕੇਂਦਰ ਸਰਕਾਰ ਦੇ ਸੰਬੰਧਿਤ ਵਿਭਾਗ ਕੋਲ ਉਠਾਇਆ ਜਾਵੇ |

ਪਿਛਲੀ ਖ਼ਬਰ ਸੁਖਵਿੰਦਰ ਕੌਰ ਸੁੱਖੀ ਨੇ ਭਾਜਪਾ ਛੱਡ ਸ਼੍ਰੋਮਣੀ ਅਕਾਲੀ ਦਲ 'ਚ ਕੀਤੀ ਸ਼ਮੂਲੀਅਤ ਅਗਲੀ ਖ਼ਬਰ ਵੱਡੇ ਸਾਹਿਬਜ਼ਾਦਿਆਂ ਤੇ ਸਮੂਹ ਸ਼ਹੀਦਾਂ ਨੂੰ ਜਪੁਜੀ ਸਾਹਿਬ ਤੇ ਚੌਪਈ ਸਾਹਿਬ ਦੇ ਪਾਠ ਕਰ ਸ਼ਰਧਾ ਸਤਿਕਾਰ ਕੀਤਾ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।