15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਫ਼ਤਹਿਗੜ੍ਹ ਸਾਹਿਬ 'ਚ ਪੰਜਾਬ ਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੀ ਮੀਟਿੰਗ ਹੋਈ

ਅਜੀਤ ਡੈਸਕ 22-01-2026
ਫ਼ਤਹਿਗੜ੍ਹ ਸਾਹਿਬ, 21 ਜਨਵਰੀ (ਬਲਜਿੰਦਰ ਸਿੰਘ)-ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਇਕਾਈ ਦੀ ਅਹਿਮ ਮੀਟਿੰਗ ਜਥੇਬੰਦੀ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਭੂਸ਼ਨ ਸੂਦ ਦੀ ਪ੍ਰਧਾਨਗੀ ਹੇਠ ਗਿਆਨੀ ਗੁਰਮੁੱਖ ਸਿੰਘ ਯਾਦਗਾਰੀ ਇਕੱਤਰਤਾ ਹਾਲ ਵਿਖੇ ਹੋਈ, ਜਿਸ ਵਿਚ ਸੂਬਾਈ ਚੇਅਰਮੈਨ ਬਲਬੀਰ ਸਿੰਘ ਜੰਡੂ, ਪ੍ਰਧਾਨ ਜੈ ਸਿੰਘ ਛਿੱਬਰ ਅਤੇ ਸਕੱਤਰ ਜਨਰਲ ਸੰਤੋਖ ਗਿੱਲ ਉਚੇਚੇ ਤੌਰ 'ਤੇ ਸ਼ਾਮਿਲ ਹੋਏ | ਉਕਤ ਆਗੂਆਂ ਨੇ ਸੂਬਾ ਅਤੇ ਕੇਂਦਰ ਸਰਕਾਰ ਵਲੋਂ ਪੱਤਰਕਾਰਾਂ ਦੀਆਂ ਭਖਦੀਆਂ ਮੰਗਾਂ ਬਾਰੇ ਚੁੱਪ ਧਾਰਨ 'ਤੇ ਅਫ਼ਸੋਸ ਪ੍ਰਗਟਾਉਂਦਿਆਂ ਕਿਹਾ ਕਿ ਪੱਤਰਕਾਰਾਂ ਨੂੰ ਇਕਜੁੱਟ ਹੋ ਕੇ ਆਪਣੇ ਹੱਕਾਂ ਲਈ ਸੰਘਰਸ਼ ਕਰਨ ਦੀ ਲੋੜ ਹੈ | ਉਨ੍ਹਾਂ ਪ੍ਰੈੱਸ ਦੀ ਆਜ਼ਾਦੀ 'ਤੇ ਹੋ ਰਹੇ ਹਮਲਿਆਂ ਪ੍ਰਤੀ ਚਿੰਤਾ ਪ੍ਰਗਟਾਉਂਦਿਆਂ ਪੱਤਰਕਾਰਾਂ ਨੂੰ ਇਕ ਪਲੇਟਫ਼ਾਰਮ 'ਤੇ ਇਕੱਠੇ ਹੋਣ ਦੀ ਅਪੀਲ ਵੀ ਕੀਤੀ | ਉਨ੍ਹਾਂ ਪੱਤਰਕਾਰਾਂ ਖ਼ਿਲਾਫ਼ ਦਰਜ ਕੀਤੇ ਜਾ ਰਹੇ ਮੁਕੱਦਮਿਆਂ ਦੀ ਵੀ ਤਿੱਖੀ ਅਲੋਚਨਾ ਕੀਤੀ |
ਆਗੂਆਂ ਨੇ ਪਿ੍ੰਟ ਅਤੇ ਇਲੈੱਕਟ੍ਰਾਨਿਕ ਮੀਡੀਆ ਪੱਤਰਕਾਰਾਂ ਦੀ ਸੁਰੱਖਿਆ ਲਈ ਮੀਡੀਆ ਕਮਿਸ਼ਨ ਤੇ ਵਿਸ਼ੇਸ਼ ਕਾਨੂੰਨ ਬਣਾਉਣ ਦੀ ਮੰਗ ਕੀਤੀ | ਉਨ੍ਹਾਂ ਪੱਤਰਕਾਰਾਂ ਲਈ ਪੈਨਸ਼ਨ, ਮੁਫ਼ਤ ਬੱਸ ਸਫ਼ਰ, ਐਕਸ-ਗਰੇਸ਼ੀਆ, ਰਿਹਾਇਸ਼ੀ ਮਕਾਨ ਲਈ ਸਸਤੀਆਂ ਦਰਾਂ ਉੱਪਰ ਪਲਾਟ, ਰੇਲਵੇ ਸਫ਼ਰ ਸਮੇਤ ਹੋਰ ਸਹੂਲਤਾਂ ਤੁਰੰਤ ਦੇਣ ਦੀ ਮੰਗ ਵੀ ਕੀਤੀ | ਸਟੇਜ ਸਕੱਤਰ ਦੀ ਜ਼ਿੰਮੇਵਾਰੀ ਅਮਰਬੀਰ ਸਿੰਘ ਚੀਮਾ ਨੇ ਬਾਖ਼ੂਬੀ ਨਿਭਾਈ | ਇਸ ਮੌਕੇ ਜਥੇਬੰਦੀ ਵਲੋਂ ਜਾਰੀ ਕੀਤੇ ਸ਼ਨਾਖ਼ਤੀ ਕਾਰਡ ਵੀ ਮੈਂਬਰਾਂ ਨੂੰ ਤਕਸੀਮ ਕੀਤੇ ਗਏ | ਸਮਾਗਮ ਵਿਚ ਰਣਵੀਰ ਕੁਮਾਰ, ਰਾਮ ਸ਼ਰਨ ਸੂਦ, ਰੁਪਿੰਦਰ ਸ਼ਰਮਾ, ਡਾ. ਅਨਿਲ ਲੁਟਾਵਾ, ਜਗਦੀਪ ਸਿੰਘ ਮਾਨਗੜ੍ਹ, ਮੁਕੇਸ਼ ਘਈ, ਮੁਖਤਿਆਰ ਸਿੰਘ, ਬਿਕਰਮਜੀਤ ਸਿੰਘ ਸਹੋਤਾ, ਸੁਨੀਲ ਵਰਮਾ, ਰੰਜਨਾ ਸ਼ਾਹੀ, ਅਮਰਬੀਰ ਸਿੰਘ ਚੀਮਾ, ਅਜੇ ਮਲਹੋਤਰਾ, ਅਮਿਤ ਗੰਭੀਰ, ਸਤਨਾਮ ਸਿੰਘ, ਕੁਲਦੀਪ ਸਿੰਘ, ਗੁਰਚਰਨ ਸਿੰਘ ਜੰਜੂਆ, ਅਮਿਤ ਕੁਮਾਰ, ਰਜਿੰਦਰ ਭੱਟ, ਗੁਰਸ਼ਰਨ ਸਿੰਘ ਰੁਪਾਲ, ਤਰਲੋਚਨ ਸਿੰਘ ਚੰਨ, ਰੂਪ ਨਰੇਸ਼, ਪਟੇਲ ਕੁਮਾਰ, ਜਤਿੰਦਰ ਸਿੰਘ ਰਾਠੌਰ, ਕਰਨਵੀਰ ਸ਼ਰਮਾ, ਦੀਪਕ ਸੂਦ, ਧਰਮ ਸਿੰਘ ਰਾਈਏਵਾਲ, ਮਨੋਜ ਸ਼ਰਮਾ, ਤਰਲੋਚਨ ਸਿੰਘ ਦਰਦੀ, ਗੁਰਪ੍ਰੀਤ ਸਿੰਘ ਖਹਿਰਾ, ਸਮਸ਼ੇਰ ਸਿੰਘ, ਸਮਸ਼ੇਰ ਸਿੰਘ ਖੇੜੀ ਸੋਢੀਆਂ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਸਹੀ ਖ਼ੁਰਾਕ ਹੀ ਪਹਿਲੀ ਦਵਾਈ ਹੈ- ਜਸਵੀਰ ਸਿੰਘ ਸੇਖੋਂ ਅਗਲੀ ਖ਼ਬਰ ਅਮਰ ਸ਼ਹੀਦ ਮੋਤੀ ਰਾਮ ਮਹਿਰਾ ਵੈੱਲਫੇਅਰ ਕਮੇਟੀ ਦਾ ਗਠਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।