15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਗੁਰਧਨਪੁਰ ਵਿਖੇ ਕਾਂਗਰਸੀਆਂ ਨੇ ਕਰਵਾਇਆ ਜਾਗਰੂਕਤਾ ਸੈਮੀਨਾਰ

ਅਜੀਤ ਡੈਸਕ 22-01-2026
ਅਮਲੋਹ, 21 ਜਨਵਰੀ (ਕੇਵਲ ਸਿੰਘ)-ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਲਾਕ ਅਮਲੋਹ ਦੀ ਰੂਲਰ ਅਗਜੈਕਟਿਵ ਕਮੇਟੀ ਵਲੋਂ ਪਿੰਡ ਗੁਰਧਨਪੁਰ ਵਿਚ ਮਨਰੇਗਾ ਮਜ਼ਦੂਰ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਇਹ ਸੈਮੀਨਾਰ ਕੇਂਦਰ ਸਰਕਾਰ ਵਲੋਂ ਮਨਰੇਗਾ ਮਜ਼ਦੂਰਾਂ ਦੇ ਹੱਕਾਂ 'ਤੇ ਕੀਤੇ ਜਾ ਰਹੇ ਹਮਲਿਆਂ ਦੇ ਵਿਰੋਧ ਵਿਚ ਆਯੋਜਿਤ ਕੀਤਾ ਗਿਆ | ਸੈਮੀਨਾਰ ਦੌਰਾਨ ਬੁਲਾਰਿਆਂ ਨੇ ਦੱਸਿਆ ਕਿ ਮਨਰੇਗਾ ਯੋਜਨਾ ਕਾਂਗਰਸ ਪਾਰਟੀ ਦੀ ਦੇਣ ਹੈ, ਜੋ ਮਰਹੂਮ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਵਲੋਂ ਲਾਗੂ ਕੀਤੀ ਗਈ ਸੀ | ਇਸ ਯੋਜਨਾ ਤਹਿਤ ਗ਼ਰੀਬ ਪਰਿਵਾਰਾਂ ਨੂੰ ਸਾਲਾਨਾ 100 ਦਿਨਾਂ ਦਾ ਰੁਜ਼ਗਾਰ ਕਾਨੂੰਨੀ ਤੌਰ 'ਤੇ ਮਿਲਦਾ ਸੀ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਵਿਰੋਧੀ ਧਿਰ ਦੀ ਰਾਏ ਬਿਨਾਂ ਹੀ ਧੱਕੇ ਨਾਲ ਬਿਲ ਪਾਸ ਕਰਕੇ ਮਨਰੇਗਾ ਦੇ ਮੂਲ ਸਰੂਪ ਨੂੰ ਬਦਲ ਦਿੱਤਾ ਹੈ, ਜਿਸ ਨਾਲ ਮਜ਼ਦੂਰਾਂ ਨੂੰ ਭਾਰੀ ਨੁਕਸਾਨ ਹੋ ਰਿਹਾ ਹੈ | ਇਸ ਮੌਕੇ ਮਨਰੇਗਾ ਬਚਾਓ ਸੰਗਰਾਮ ਤਹਿਤ ਮਜ਼ਦੂਰਾਂ ਨੂੰ ਇਕੱਠੇ ਹੋ ਕੇ ਕਾਂਗਰਸ ਪਾਰਟੀ ਦਾ ਸਾਥ ਦੇਣ ਦੀ ਅਪੀਲ ਕੀਤੀ ਗਈ | ਇਸ ਮੌਕੇ ਬਲਾਕ ਪ੍ਰਧਾਨ ਜਗਵੀਰ ਸਿੰਘ ਸਲਾਣਾ, ਗੁਰਪ੍ਰੀਤ ਸਿੰਘ ਗਰੇਵਾਲ, ਹਰਪ੍ਰੀਤ ਸਿੰਘ ਗੁਰਧਨਪੁਰ, ਜਗਵਿੰਦਰ ਸਿੰਘ ਰਹਿਲ, ਐਡਵੋਕੇਟ ਹਰਜਿੰਦਰ ਸਿੰਘ ਟਿੰਕਾ, ਗੁਰਮੀਤ ਸਿੰਘ, ਗੁਰਚਰਨ ਸਿੰਘ, ਜਗਜੀਤ ਸਿੰਘ, ਹਰਦੀਪ ਸਿੰਘ, ਜੱਗੀ ਵੜੈਚਾਂ, ਸੁਰਿੰਦਰ ਸਿੰਘ ਸੌਂਟੀ, ਜੱਗਾ ਸਿੰਘ ਸਮਸ਼ਪੁਰ, ਜਗਤਾਰ ਸਿੰਘ, ਗੁਰਮੁਖ ਸਿੰਘ ਨਰੈਣਗੜ੍ਹ, ਬਲਵਿੰਦਰ ਸਿੰਘ, ਸ਼ਿਵ ਕੁਮਾਰ ਗਰਗ, ਰਾਕੇਸ਼ ਕੁਮਾਰ ਗੋਗੀ, ਲਾਲ ਚੰਦ, ਪੀ.ਏ ਮਨਪ੍ਰੀਤ ਸਿੰਘ ਮਿੰਟਾ ਤੇ ਵੱਡੀ ਗਿਣਤੀ ਪਿੰਡ ਵਾਸੀ ਮੌਜੂਦ ਸਨ |
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਨਗਰ ਕੌਂਸਲ ਚੋਣਾਂ ਉਤਸ਼ਾਹ ਨਾਲ ਲੜੇਗਾ- ਰਿਆ, ਮਕਾਰੋਂਪਰ ਅਗਲੀ ਖ਼ਬਰ ਪੰਜਾਬ ਸਰਕਾਰ ਦੁਆਰਾ ਅੱਜ ਤੋਂ ਸ਼ੁਰੂ ਹੋ ਜਾਵੇਗਾ 10 ਲੱਖ ਤੱਕ ਦਾ ਸਿਹਤ ਬੀਮਾ ਕਾਰਡ ਬਣਨਾ- ਵਿਧਾਇਕ ਰਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।