15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਪੰਜਾਬ ਸਰਕਾਰ ਦੁਆਰਾ ਅੱਜ ਤੋਂ ਸ਼ੁਰੂ ਹੋ ਜਾਵੇਗਾ 10 ਲੱਖ ਤੱਕ ਦਾ ਸਿਹਤ ਬੀਮਾ ਕਾਰਡ ਬਣਨਾ- ਵਿਧਾਇਕ ਰਾਏ

ਅਜੀਤ ਡੈਸਕ 22-01-2026
ਫ਼ਤਹਿਗੜ੍ਹ ਸਾਹਿਬ, 21 ਜਨਵਰੀ (ਮਨਪ੍ਰੀਤ ਸਿੰਘ)-ਪੰਜਾਬ ਸਰਕਾਰ ਵਲੋਂ 10 ਲੱਖ ਰੁਪਏ ਤੱਕ ਦਾ ਸਿਹਤ ਬੀਮਾ ਕਾਰਡ ਸ਼ੁਰੂ ਕਰਕੇ ਸਿੱਖਿਆ ਦੇ ਖੇਤਰ ਵਿਚ ਕ੍ਰਾਂਤੀਕਾਰੀ ਕਦਮ ਪੁੱਟਿਆ ਗਿਆ ਹੈ | 10 ਲੱਖ ਤੱਕ ਦਾ ਸਿਹਤ ਬੀਮਾ ਕਾਰਡ ਬਣਨ ਦਾ ਕਾਰਜ ਅੱਜ ਤੋਂ ਹੀ ਸ਼ੁਰੂ ਹੋ ਜਾਵੇਗਾ | ਇਹ ਪ੍ਰਗਟਾਵਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਜਦੋਂ ਸੱਤਾ ਵਿਚ ਆਈ ਸੀ, ਉਦੋਂ ਤੋਂ ਹੀ ਸਿੱਖਿਆ ਅਤੇ ਸਿਹਤ ਦੇ ਖੇਤਰ ਵਿਚ ਵੱਡੇ-ਵੱਡੇ ਕਦਮ ਪੁੱਟਦੀ ਜਾ ਰਹੀ ਹੈ, ਜਿਸ ਦੇ ਤਹਿਤ ਸਿੱਖਿਆ ਅਤੇ ਸਿਹਤ ਦੇ ਖੇਤਰ ਵਿਚ ਚੰਗੇ ਬਦਲਾਓ ਆਏ ਹਨ | ਮੁੱਖ ਮੰਤਰੀ ਮਾਨ ਵਲੋਂ ਸਰਕਾਰ ਬਣਦੇ ਹੀ ਆਮ ਆਦਮੀ ਕਲੀਨਿਕ ਖੋਲ੍ਹ ਕੇ ਜਿੱਥੇ ਆਮ ਲੋਕਾਂ ਨੂੰ ਮੁਫ਼ਤ ਇਲਾਜ ਵਰਗੀਆਂ ਸੁਵਿਧਾਵਾਂ ਮੁਹੱਈਆ ਕਰਵਾਈਆਂ, ਉੱਥੇ ਹੀ ਸਿਹਤ ਨਾਲ ਸਬੰਧਿਤ ਟੈਸਟ ਵੀ ਮੁਫ਼ਤ ਕੀਤੇ ਗਏ | ਇੱਥੇ ਹੀ ਬੱਸ ਨਹੀਂ ਹਾਲ ਹੀ ਵਿਚ ਪੰਜਾਬ ਸਰਕਾਰ ਵਲੋਂ ਆਮ ਲੋਕਾਂ ਦੀ ਸਿਹਤ ਨੂੰ ਧਿਆਨ ਵਿਚ ਰੱਖਦਿਆਂ 10 ਲੱਖ ਰੁਪਏ ਤੱਕ ਦਾ ਸਿਹਤ ਬੀਮਾ ਯੋਜਨਾ ਕਾਰਡ ਬਣਾਇਆ ਜਾ ਰਿਹਾ ਹੈ, ਜਿਸ ਨਾਲ ਇਕ ਪਰਿਵਾਰ ਸਾਲਾਨਾ 10 ਲੱਖ ਰੁਪਏ ਤੱਕ ਦਾ ਸਿਹਤ ਇਲਾਜ ਪ੍ਰਾਪਤ ਕਰ ਸਕੇਗਾ | ਉਨ੍ਹਾਂ ਇਹ ਵੀ ਦੱਸਿਆ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਸਰਕਾਰ ਵਲੋਂ ਸਿਹਤ ਦੇ ਲਈ ਇੰਨਾ ਵੱਡਾ ਬਜਟ ਰੱਖਿਆ ਗਿਆ ਹੋਵੇ, ਇਸ ਤੋਂ ਪਹਿਲਾਂ ਸਿਹਤ ਸਹੂਲਤਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾਂਦਾ ਸੀ, ਜਿਸ ਕਾਰਨ ਆਮ ਲੋਕਾਂ ਨੂੰ ਸਿਹਤ ਸਹੂਲਤਾਂ ਦੇ ਲਈ ਖੱਜਲ ਖ਼ੁਆਰ ਹੋਣਾ ਪੈਂਦਾ ਸੀ |
ਪਿਛਲੀ ਖ਼ਬਰ ਚਿੱਤਰਕਾਰ ਬਬਲੀ ਸਿੰਘ ਨਮਿਤ ਅੰਤਿਮ ਅਰਦਾਸ 26 ਨੂੰ ਅਗਲੀ ਖ਼ਬਰ ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।