15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਵੱਖ-ਵੱਖ ਰੋਗਾਂ ਤੋਂ ਛੁਟਕਾਰਾ ਪਾਉਣ ਲਈ ਨਾਗਰਿਕ ਕਰ ਰਹੇ ਹਨ ਯੋਗ

ਅਜੀਤ ਡੈਸਕ 22-01-2026
ਅਮਲੋਹ, 21 ਜਨਵਰੀ (ਕੇਵਲ ਸਿੰਘ, ਅੰਮਿ੍ਤ ਸ਼ੇਰਗਿੱਲ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਸੀ.ਐਮ. ਦੀ ਯੋਗਸ਼ਾਲਾ ਤਹਿਤ ਲੋਕ ਬਹੁਤ ਸਾਰੀਆਂ ਬਿਮਾਰੀਆਂ ਤੋਂ ਰਾਹਤ ਪਾ ਰਹੇ ਹਨ | ਸ੍ਰੀ ਰਾਮ ਮੰਦਰ ਅਮਲੋਹ ਵਿਖੇ ਯੋਗਸ਼ਾਲਾ ਸੈਸ਼ਨ ਵਿਚ ਟਰੇਨਰ ਹਰਜੋਤ ਸਿੰਘ ਵਲੋਂ ਪ੍ਰਾਣਾਯਾਮ ਤੇ ਯੋਗ ਆਸਣਾਂ ਦੀ ਸਿਖਲਾਈ ਦਿੱਤੀ ਜਾਂਦੀ ਹੈ | ਯੋਗਾ ਟ੍ਰਰੇਨਰ ਨੇ ਦੱਸਿਆ ਕਿ ਅੱਜ ਦੇ ਸਮੇਂ ਵਿਚ ਲੋਕਾਂ ਵਿਚ ਗੋਡਿਆਂ ਦਾ ਦਰਦ, ਸਰਵਾਈਕਲ, ਡਿਪਰੈਸ਼ਨ ਵਰਗੀਆਂ ਸਮੱਸਿਆਵਾਂ ਆਮ ਹੋ ਰਹੀਆਂ ਹਨ | ਯੋਗ ਸੈਸ਼ਨ ਵਿਚ ਸ਼ਾਮਿਲ ਹੋਣ ਨਾਲ ਇਨ੍ਹਾਂ ਸਮੱਸਿਆਵਾਂ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ | ਅਮਨਦੀਪ ਕੌਰ ਨੇ ਦੱਸਿਆ ਕਿ ਯੋਗ ਸੈਸ਼ਨ ਵਿਚ ਸ਼ਾਮਿਲ ਹੋਣ ਨਾਲ ਮਾਨਸਿਕ ਤੌਰ 'ਤੇ ਸ਼ਾਂਤੀ ਮਿਲਦੀ ਹੈ | ਸਰੀਰ ਵਿਚ ਲਚਕੀਲਾਪਣ ਆਉਂਦਾ ਹੈ | ਇਕ ਹੋਰ ਮੈਂਬਰ ਦਿਕਸ਼ਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਇਹ ਬਹੁਤ ਵਧੀਆ ਉਪਰਾਲਾ ਹੈ, ਜਿਸ ਨਾਲ ਸਾਹ ਦੀਆਂ ਬਿਮਾਰੀਆਂ ਤੋਂ ਛੁਟਕਾਰਾ ਮਿਲਦਾ ਹੈ | ਸਰੀਰ ਨੂੰ ਬਿਮਾਰੀਆਂ ਨਾਲ ਲੜਨ ਦੀ ਸ਼ਕਤੀ ਮਿਲਦੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਸੀ.ਐਮ. ਦੀ ਯੋਗਸ਼ਾਲਾ ਲੋਕਾਂ ਨੂੰ ਸਿਹਤਯਾਬ ਬਣਾਉਣ, ਮਾਨਸਿਕ ਤਣਾਓ ਨੂੰ ਦੂਰ ਕਰਨ ਦਾ ਬਹੁਤ ਵਧੀਆ ਉਪਰਾਲਾ ਹੈ | ਇਸ ਮੌਕੇ ਸੀ.ਐਮ. ਦੀ ਯੋਗਸ਼ਾਲਾ ਦੇ ਜ਼ਿਲ੍ਹਾ ਕੋਆਰਡੀਨੇਟਰ ਰਮਨਜੀਤ ਕੌਰ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਕੌਂਸਲਰ ਰਾਧਿਕਾ ਵਰਮਾ ਤੇ 'ਆਪ' ਆਗੂ ਬੌਬੀ ਨੇ ਨਸ਼ਿਆਂ ਵਿਰੁੱਧ ਕੱਢੀ ਪੈਦਲ ਜਾਗਰੂਕਤਾ ਯਾਤਰਾ ਅਗਲੀ ਖ਼ਬਰ 24 ਨੂੰ ਦਿੜ੍ਹਬਾ ਦੀ ਰੈਲੀ 'ਚ ਇਨਲਿਸਟਮੈਂਟ ਤੇ ਆਊਟਸੋਰਸ ਵਰਕਰ ਪਰਿਵਾਰਾਂ ਸਮੇਤ ਸ਼ਾਮਿਲ ਹੋਣਗੇ-ਖੰਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।