24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ 'ਧਰਤੀ ਮਾਤਾ ਬਚਾਓ ਅਭਿਆਨ' ਦੀ ਸਮੀਖਿਆ <br/>

ਜ਼ਿਲ੍ਹਾ ਮੈਜਿਸਟ੍ਰੇਟ ਡਾ. ਸੋਨਾ ਥਿੰਦ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਦੇ ਹੋਏ | ਅਜੀਤ ਤਸਵੀਰ <br/> 24-01-2026
ਫ਼ਤਹਿਗੜ੍ਹ ਸਾਹਿਬ, 23 ਜਨਵਰੀ (ਰਾਜਿੰਦਰ ਸਿੰਘ)-ਜ਼ਿਲ੍ਹੇ ਵਿਚ ਜ਼ਮੀਨ ਦੀ ਸਿਹਤ ਨੂੰ ਬਚਾਉਣ ਅਤੇ ਰਸਾਇਣਿਕ ਖਾਦਾਂ ਦੀ ਕਿਸਾਨਾਂ ਵਲੋਂ ਕੀਤੀ ਜਾ ਰਹੀ ਜ਼ਿਆਦਾ ਵਰਤੋਂ ਨੂੰ ਘਟਾਉਣ ਵਾਸਤੇ ਪ੍ਰੇਰਿਤ ਕਰਨ ਲਈ ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਵਲੋਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਇਕ ਵਿਸ਼ੇਸ਼ ਸਮੀਖਿਆ ਮੀਟਿੰਗ ਕੀਤੀ ਗਈ | ਇਸ ਮੀਟਿੰਗ ਦੌਰਾਨ ਉਨ੍ਹਾਂ 'ਧਰਤੀ ਮਾਤਾ ਬਚਾਓ ਅਭਿਆਨ' ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਮੁਹਿੰਮ ਨੂੰ ਜ਼ਮੀਨੀ ਪੱਧਰ 'ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ | ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ 'ਚੋਂ ਕੁੱਲ 100 ਪਿੰਡਾਂ ਦੀ ਚੋਣ ਕੀਤੀ ਗਈ ਹੈ | ਹਰੇਕ ਬਲਾਕ 'ਚੋਂ 20-20 ਪਿੰਡਾਂ ਨੂੰ ਮਾਡਲ ਵਜੋਂ ਚੁਣਿਆ ਗਿਆ ਹੈ, ਜਿੱਥੇ ਖਾਦਾਂ ਦੀ ਸੰਤੁਲਿਤ ਵਰਤੋਂ 'ਤੇ ਵਿਸ਼ੇਸ਼ ਜ਼ੋਰ ਦਿੱਤਾ ਜਾਵੇਗਾ | ਮੁਹਿੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਵਿਸ਼ੇਸ਼ ਪਿੰਡ ਪੱਧਰੀ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ | ਇਨ੍ਹਾਂ ਕਮੇਟੀਆਂ ਵਿਚ ਪਿੰਡ ਦੇ ਸਰਪੰਚ, ਪੰਚਾਇਤ ਸਕੱਤਰ, ਸਹਿਕਾਰੀ ਸਭਾ ਦੇ ਸਕੱਤਰ, ਖੇਤੀਬਾੜੀ ਵਿਭਾਗ ਦਾ ਫ਼ੀਲਡ ਸਟਾਫ਼ ਅਤੇ ਮਾਹਿਰ ਸ਼ਾਮਿਲ ਹਨ | ਉਨ੍ਹਾਂ ਦੱਸਿਆ ਕਿ ਇਹ ਕਮੇਟੀਆਂ ਕਿਸਾਨਾਂ ਨਾਲ ਸਿੱਧਾ ਰਾਬਤਾ ਕਾਇਮ ਕਰਨਗੀਆਂ | ਇਨ੍ਹਾਂ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਬੇਲੋੜੀਆਂ ਖਾਦਾਂ ਦੀ ਵਰਤੋਂ ਤੋਂ ਹੋਣ ਵਾਲੇ ਨੁਕਸਾਨਾਂ ਬਾਰੇ ਦੱਸਣਾ ਅਤੇ ਮਿੱਟੀ ਦੀ ਪਰਖ ਅਨੁਸਾਰ ਹੀ ਖਾਦਾਂ ਪਾਉਣ ਲਈ ਪ੍ਰੇਰਿਤ ਕਰਨਾ ਹੈ | ਉਨ੍ਹਾਂ ਕਿਹਾ ਕਿ ਖਾਦਾਂ ਦੀ ਸੁਚੱਜੀ ਵਰਤੋਂ ਨਾਲ ਨਾ ਸਿਰਫ਼ ਖੇਤੀ ਖ਼ਰਚੇ ਘਟਣਗੇ, ਸਗੋਂ ਧਰਤੀ ਦੀ ਉਪਜਾਊ ਸ਼ਕਤੀ ਵੀ ਬਰਕਰਾਰ ਰਹੇਗੀ | ਡਾ. ਸੋਨਾ ਥਿੰਦ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ 100 ਪਿੰਡਾਂ ਵਿਚ ਲਗਾਤਾਰ ਜਾਗਰੂਕਤਾ ਕੈਂਪ ਲਗਾਏ ਜਾਣ ਤਾਂ ਜੋ 'ਧਰਤੀ ਮਾਤਾ ਬਚਾਓ ਅਭਿਆਨ' ਨੂੰ ਇਕ ਲੋਕ ਲਹਿਰ ਬਣਾਇਆ ਜਾ ਸਕੇ |

ਪਿਛਲੀ ਖ਼ਬਰ ਰਿਮਟ ਯੂਨੀਵਰਸਿਟੀ ਵਿਖੇ ਏ.ਆਈ. ਅਤੇ ਮੀਡੀਆ ਵਿਸ਼ੇ 'ਤੇ ਮਾਹਿਰ ਭਾਸ਼ਨ ਕਰਵਾਇਆ <br/> ਅਗਲੀ ਖ਼ਬਰ ਲਾਇਨਜ਼ ਕਲੱਬ ਮੰਡੀ ਗੋਬਿੰਦਗੜ੍ਹ ਨੇ ਸ੍ਰੀ ਕਿ੍ਸ਼ਨਾ ਗਊਸ਼ਾਲਾ 'ਚ ਲਗਾਇਆ ਲੰਗਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।