28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਮੁੱਖ ਮੰਤਰੀ ਸਿਹਤ ਯੋਜਨਾ ਗ਼ਰੀਬ ਅਤੇ ਮੱਧਵਰਗ ਲਈ ਵੱਡੀ ਰਾਹਤ ਸਾਬਤ ਹੋਵੇਗੀ-ਜੀ.ਪੀ.

ਅਜੀਤ ਡੈਸਕ 25-01-2026
ਬਸੀ ਪਠਾਣਾਂ, 24 ਜਨਵਰੀ (ਐਚ.ਐਸ.ਗੌਤਮ)-ਮੁੱਖ ਮੰਤਰੀ ਭਗਵੰਤ ਮਾਨ ਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ ਵਲੋਂ ਮੋਹਾਲੀ ਤੋਂ ਮੁੱਖ ਮੰਤਰੀ ਸਿਹਤ ਯੋਜਨਾ ਦੀ ਰਸਮੀ ਸ਼ੁਰੂਆਤ ਕਰਕੇ ਪੰਜਾਬ ਦੇ ਇਤਿਹਾਸ ਵਿਚ ਇਕ ਸੁਨਹਿਰੀ ਅਧਿਆਇ ਜੋੜਿਆ ਗਿਆ ਹੈ | ਇਸ ਯੋਜਨਾ ਤਹਿਤ ਪੰਜਾਬ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਅਤੇ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਇਆ ਜਾਵੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ 'ਆਪ' ਐਸ.ਸੀ ਵਿੰਗ ਪੰਜਾਬ ਦੇ ਪ੍ਰਧਾਨ ਤੇ ਹਲਕਾ ਬਸੀ ਪਠਾਣਾਂ ਦੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ ਨੇ ਕੀਤਾ | ਉਨ੍ਹਾਂ ਨੇ ਕਿਹਾ ਕਿ ਇਹ ਪਹਿਲੀ ਵਾਰ ਹੈ, ਜਦੋਂ ਕਿਸੇ ਸਰਕਾਰ ਨੇ ਬਿਨਾਂ ਕਿਸੇ ਸ਼ਰਤ ਦੇ ਛੋਟੀ ਤੋਂ ਛੋਟੀ ਅਤੇ ਵੱਡੀ ਤੋਂ ਵੱਡੀ ਬਿਮਾਰੀ ਦੇ ਇਲਾਜ ਅਤੇ ਆਪ੍ਰੇਸ਼ਨ ਦੀ ਚਿੰਤਾ ਨੂੰ ਪੂਰੀ ਤਰ੍ਹਾਂ ਖ਼ਤਮ ਕੀਤਾ ਹੈ | ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਰਕਾਰੀ ਅਤੇ ਨਿੱਜੀ ਦੋਵਾਂ ਕਿਸਮਾਂ ਦੇ ਹਸਪਤਾਲਾਂ ਵਿਚ ਇਲਾਜ ਦੀ ਸਹੂਲਤ ਮਿਲੇਗੀ | ਜਿਸ ਨਾਲ ਲੱਖਾਂ ਪਰਿਵਾਰਾਂ ਨੂੰ ਸਿੱਧਾ ਲਾਭ ਮਿਲੇਗਾ | ਸੂਬੇ ਭਰ ਵਿਚ ਲੋਕ ਵੱਡੀ ਗਿਣਤੀ ਵਿਚ ਆਪਣੇ ਸਿਹਤ ਕਾਰਡ ਬਣਵਾ ਰਹੇ ਹਨ ਅਤੇ ਲੋਕ-ਹਿਤੈਸ਼ੀ ਪਹਿਲ ਲਈ ਮਾਨ ਸਰਕਾਰ ਦਾ ਧੰਨਵਾਦ ਕਰ ਰਹੇ ਹਨ | ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਚ ਯੂਥ ਵਿੰਗ ਦੇ ਵਲੰਟੀਅਰ ਹਰ ਰੋਜ਼ ਹਰ ਪਿੰਡ ਅਤੇ ਸ਼ਹਿਰ ਵਿਚ ਘੱਟੋ-ਘੱਟ 10 ਪਰਿਵਾਰਾਂ ਤੱਕ ਪਹੁੰਚ ਕਰ ਕੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਵਾਉਣ ਲਈ ਪੱਤਰੀਆਂ ਵੰਡਣਗੇ |
ਪਿਛਲੀ ਖ਼ਬਰ ਮਨਰੇਗਾ ਨੂੰ ਖ਼ਤਮ ਕਰਨ ਦੇ ਵਿਰੋਧ 'ਚ ਡੀ.ਐੱਮ.ਐੱਫ ਵਲੋਂ 26 ਨੂੰ ਪਟਿਆਲਾ ਵਿਖੇ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਪਟੇਲ ਕਾਲਜ 'ਚ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।