28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਮੱੁਖ ਮੰਤਰੀ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਨੁਕਤਾਚੀਨੀ ਕਰਨ ਦੀ ਬਜਾਏ ਸਰਕਾਰ ਚਲਾਉਣ ਵੱਲ ਧਿਆਨ ਦੇਣ-ਪੰਜੋਲੀ

ਅਜੀਤ ਡੈਸਕ 25-01-2026
ਫ਼ਤਹਿਗੜ੍ਹ ਸਾਹਿਬ, 24 ਜਨਵਰੀ (ਬਲਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਕਿਹਾ ਕਿ ਧਾਰਮਿਕ ਖੇਤਰ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਹੀ ਇਕ ਅਜਿਹੀ ਸੰਸਥਾ ਹੈ, ਜੋ ਸੰਗਤਾਂ ਦੁਆਰਾ ਚੁਣੀ ਜਾਂਦੀ ਹੈ | ਇਸੇ ਕਰਕੇ ਗੁਰਦੁਆਰਾ ਪ੍ਰਬੰਧ ਇਕ ਤਰ੍ਹਾਂ ਨਾਲ ਸੰਗਤੀ ਪ੍ਰਬੰਧ ਕਿਹਾ ਜਾਂਦਾ ਹੈ | ਉਨ੍ਹਾਂ ਕਿਹਾ ਕਿ ਇਹ ਸ਼ਾਇਦ ਪਹਿਲੀ ਵਾਰ ਹੋਇਆ ਹੈ, ਜਦੋਂ ਸੂਬੇ ਦੇ ਮੱੁਖ ਮੰਤਰੀ ਭਗਵੰਤ ਮਾਨ ਦੁਆਰਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵਿਰੁੱਧ ਸ਼ਬਦੀ ਜੰਗ ਸ਼ੁਰੂ ਕੀਤੀ ਹੋਈ ਹੈ | ਉਨ੍ਹਾਂ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਜਿਹੜੀ ਤਾਕਤ ਉਹ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵਿਰੁੱਧ ਬੋਲਣ 'ਤੇ ਖਰਚ ਕਰ ਰਹੇ ਹਨ, ਉਹੀ ਤਾਕਤ ਪੰਜਾਬ ਦੇ ਵਿਗੜ ਰਹੇ ਹਾਲਤਾਂ ਨੂੰ ਸੁਧਾਰਨ ਵੱਲ ਲਗਾਉਣ ਕਿਉਂਕਿ ਪੰਜਾਬ ਦੇ ਬਹੁਤ ਸਾਰੇ ਮਸਲੇ ਹਨ, ਜਿਨ੍ਹਾਂ ਵਿਚ ਬੰਦੀ ਸਿੰਘਾਂ ਦੀ ਰਿਹਾਈ, ਚੰਡੀਗੜ੍ਹ ਦਾ ਮਸਲਾ, ਪੰਜਾਬੀ ਬੋਲਦੇ ਇਲਾਕੇ, ਪਾਣੀਆਂ ਦਾ ਮਸਲਾ, ਪੰਜਾਬ ਦੀ ਆਰਥਿਕ ਹਾਲਤ, ਸਰਕਾਰੀ ਸਕੂਲਾਂ ਵਿਚ ਅਧਿਆਪਕਾਂ ਦੀ ਘਾਟ, ਹਸਪਤਾਲਾਂ ਵਿਚ ਡਾਕਟਰਾਂ ਦੀ ਘਾਟ, ਟੁੱਟੀਆਂ ਸੜਕਾਂ, ਮੁਲਾਜ਼ਮਾਂ ਦੀਆਂ ਤਨਖ਼ਾਹਾਂ, ਬੇਰੁਜ਼ਗਾਰੀ ਦਾ ਮਸਲਾ, ਅਮਨ ਕਾਨੂੰਨ ਦੀ ਡਾਵਾਂਡੋਲ ਸਥਿਤੀ ਦਾ ਮਸਲਾ ਸਮੇਤ ਹੋਰ ਸਾਰੇ ਬਹੁਤ ਸਾਰੇ ਅਜਿਹੇ ਮਸਲੇ ਹਨ ਜਿਨ੍ਹਾਂ ਨੂੰ ਸੁਲਝਾਇਆ ਜਾਣਾ ਬਾਕੀ ਹੈ | ਉਨ੍ਹਾਂ ਕਿਹਾ ਕਿ ਐਡਵੋਕੇਟ ਧਾਮੀ ਦੁਆਰਾ ਇਹ ਕਹਿਣਾ ਕਿ ਮੈਂ ਸ਼੍ਰੋਮਣੀ ਅਕਾਲੀ ਦੱਲ ਦਾ ਸਿਪਾਹੀ ਹਾਂ, ਇਹ ਤਾਂ ਮਾਣ ਵਾਲੀ ਗੱਲ ਹੈ ਕਿਉਂਕਿ ਅਕਾਲੀ ਹੋਣਾ ਹੀ ਆਪਣੇ ਆਪ ਵਿਚ ਮਾਣ ਵਾਲੀ ਗੱਲ ਹੈ | ਉਨ੍ਹਾਂ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਪੰਥ ਦੀ ਨੁਮਾਇੰਦਾ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਅਤੇ ਉਸ ਦੇ ਪ੍ਰਧਾਨ ਵਿਰੁੱਧ ਬਿਆਨਬਾਜ਼ੀ ਕਰਕੇ ਸੰਸਥਾ ਨੂੰ ਬਦਨਾਮ ਨਾ ਕਰਨ, ਬਲਕਿ ਆਪਣੀ ਸਰਕਾਰ ਨੂੰ ਸਹੀ ਤਰੀਕੇ ਚਲਾਉਂਦੇ ਹੋਏ ਪੰਜਾਬ ਦੇ ਮਾੜੇ ਹਾਲਤਾਂ ਨੂੰ ਸੁਧਾਰਨ ਦਾ ਯਤਨ ਕਰਨ |
ਪਿਛਲੀ ਖ਼ਬਰ 'ਦ ਮਿਲੇਨੀਅਮ ਸਕੂਲ ਵਿਖੇ 77ਵਾਂ ਗਣਤੰਤਰ ਦਿਵਸ ਮਨਾਇਆ ਅਗਲੀ ਖ਼ਬਰ ਐੱਸ.ਡੀ.ਐੱਮ ਚੇਤਨ ਬੰਗੜ ਗਣਤੰਤਰ ਦਿਵਸ ਮੌਕੇ ਅਨਾਜ ਮੰਡੀ ਅਮਲੋਹ ਵਿਖੇ ਕੌਮੀ ਝੰਡਾ ਲਹਿਰਾਉਣਗੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।