29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਨਾਇਬ ਤਹਿਸੀਲਦਾਰ ਹਰਪਾਲ ਸਿੰਘ ਨੂੰ ਨਿੱਘੀ ਵਿਦਾਇਗੀ ਦਿੱਤੀ

ਅਜੀਤ ਡੈਸਕ 01-02-2026
ਮੰਡੀ ਗੋਬਿੰਦਗੜ੍ਹ, 31 ਜਨਵਰੀ (ਰਾਜੇਸ਼ ਸ਼ਰਮਾ)-ਬਤੌਰ ਨਾਇਬ ਤਹਿਸੀਲਦਾਰ ਵਜੋਂ ਸ਼ਾਨਦਾਰ ਸੇਵਾਵਾਂ ਲਈ ਜਾਣੇ ਜਾਂਦੇ ਹਰਪਾਲ ਸਿੰਘ ਦੀ ਸੇਵਾ-ਮੁਕਤੀ 'ਤੇ ਮੰਡੀ ਗੋਬਿੰਦਗੜ੍ਹ ਦੇ ਵਸਨੀਕਾਂ ਵਲੋਂ ਇਕ ਸ਼ਾਨਦਾਰ ਵਿਦਾਇਗੀ ਸਮਾਰੋਹ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਨਾਇਬ ਤਹਿਸੀਲਦਾਰ ਹਰਪਾਲ ਸਿੰਘ ਨੂੰ ਉਨ੍ਹਾਂ ਦੀ ਸੇਵਾ ਲਈ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਗਈ | ਇਸ ਮੌਕੇ ਸਮਾਜ ਸੇਵਕ ਬਲਬੀਰ ਸਿੰਘ ਨੇ ਸਮਾਰੋਹ ਵਿਚ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਅਤੇ ਹਰਪਾਲ ਸਿੰਘ ਨੂੰ ਆਪਣੀਆਂ ਸ਼ੁੱਭਕਾਮਨਾਵਾਂ ਦਿੱਤੀਆਂ | ਉਨ੍ਹਾਂ ਕਿਹਾ ਕਿ ਆਪਣੇ ਕਾਰਜਕਾਲ ਦੌਰਾਨ ਹਰਪਾਲ ਸਿੰਘ ਨੇ ਇਮਾਨਦਾਰੀ, ਸੰਵੇਦਨਸ਼ੀਲਤਾ ਅਤੇ ਸਮਰਪਣ ਭਾਵਨਾ ਨਾਲ ਜਨਤਾ ਦੀ ਸੇਵਾ ਕੀਤੀ, ਜਿਸ ਨੂੰ ਵਸਨੀਕ ਹਮੇਸ਼ਾ ਯਾਦ ਰੱਖਣਗੇ | ਵਿਦਾਇਗੀ ਸਮਾਰੋਹ ਵਿਚ ਅਮਰਜੀਤ ਸਿੰਘ ਅਤੇ ਵਿਕਰਮ ਡੱਲਾ ਸਮੇਤ ਕਈ ਪਤਵੰਤੇ ਮੌਜੂਦ ਸਨ | ਉਨ੍ਹਾਂ ਸਾਰਿਆਂ ਨੇ ਹਰਪਾਲ ਸਿੰਘ ਦੇ ਯੋਗਦਾਨ ਦੀ ਪ੍ਰਸੰਸਾ ਕੀਤੀ ਅਤੇ ਉਨ੍ਹਾਂ ਨੂੰ ਸਿਹਤਮੰਦ ਅਤੇ ਖ਼ੁਸ਼ਹਾਲ ਜੀਵਨ ਦੀ ਕਾਮਨਾ ਕੀਤੀ |
ਪਿਛਲੀ ਖ਼ਬਰ ਅਣਪਛਾਤਾ ਵਿਅਕਤੀ ਕੱਪੜੇ ਦੀ ਦੁਕਾਨ 'ਚੋਂ ਮੋਬਾਈਲ ਤੇ ਨਕਦੀ ਚੋਰੀ ਕਰ ਕੇ ਹੋਇਆ ਫ਼ਰਾਰ ਅਗਲੀ ਖ਼ਬਰ ਚਾਈਨਾ ਡੋਰ ਕਾਰਨ ਸੂਬਾ ਸਰਕਾਰ 'ਤੇ 'ਚਿੜੀਆਂ ਦੀ ਮੌਤ 'ਤੇ ਗਵਾਰਾਂ ਦਾ ਹਾਸਾ' ਵਾਲੀ ਕਹਾਵਤ ਢੁੱਕ ਰਹੀ ਹੈ-ਐਡ. ਧਾਰਨੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।