29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਅਮਲੋਹ ਵਿਖੇ ਸਜਾਇਆ ਵਿਸ਼ਾਲ ਨਗਰ ਕੀਰਤਨ

ਅਜੀਤ ਡੈਸਕ 01-02-2026
ਅਮਲੋਹ, 31 ਜਨਵਰੀ (ਕੇਵਲ ਸਿੰਘ)-ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ ਅਮਲੋਹ ਵਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਜਿਸ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਫੁੱਲਾਂ ਨਾਲ ਸਜੀ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ ਗਿਆ, ਜਿਸ ਦੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ | ਇਹ ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਚੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਵਿਚ ਸਮਾਪਤ ਹੋਇਆ |
ਇਸ ਦੌਰਾਨ ਸ਼ਹਿਰ ਦੇ ਹਰ ਹਿੱਸੇ ਵਿਚ ਨਗਰ ਕੀਰਤਨ ਦਾ ਸ਼ਹਿਰ ਨਿਵਾਸੀਆਂ ਦੇ ਵਲੋਂ ਭਰਪੂਰ ਸਵਾਗਤ ਕੀਤਾ ਗਿਆ | ਇਸ ਨਗਰ ਕੀਰਤਨ ਵਿਚ ਕੀਰਤਨ ਜਥੇ, ਕਵੀਸ਼ਰੀ, ਢਾਡੀ ਜਥੇ, ਬੈਂਡ ਬਾਜੇ ਦੀਆਂ ਪਾਰਟੀਆਂ ਤੋਂ ਇਲਾਵਾ ਗੱਤਕਾ ਟੀਮਾਂ ਨੇ ਆਪਣੀ ਕਲਾ ਦੇ ਜੌਹਰ ਦਿਖਾਏ | ਉੱਥੇ ਹੀ ਨਗਰ ਕੀਰਤਨ ਵਿਚ ਸ਼ਾਮਿਲ ਸ਼੍ਰੋਮਣੀ ਅਕਾਲੀ ਦਲ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤਿ੍ਗ ਕਮੇਟੀ ਮੈਂਬਰ ਭਾਈ ਰਵਿੰਦਰ ਸਿੰਘ ਖਾਲਸਾ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਦਰਸ਼ਨ ਸਿੰਘ ਚੀਮਾ ਤੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਰਣਜੀਤ ਸਿੰਘ ਬੱਬੂ ਨੇ ਲੋਕਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ |
ਉਨ੍ਹਾਂ ਨੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅਤੇ ਸਿਧਾਂਤਾਂ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਮਾਰਕੀਟ ਕਮੇਟੀ ਅਮਲੋਹ ਦੀ ਚੇਅਰਪਰਸਨ ਬੀਬੀ ਸੁਖਵਿੰਦਰ ਕੌਰ ਗਹਿਲੋਤ, ਡਾ. ਤੀਰਥ ਬਾਲਾ, ਬਿੱਟੂ ਸਿੰਘ, ਕੌਂਸਲਰ ਜਸਵਿੰਦਰ ਸਿੰਘ ਬਿੰਦਰ, ਪ੍ਰੋ. ਮੁਖਤਿਆਰ ਸਿੰਘ, ਗੁਰਦੁਆਰਾ ਸਾਹਿਬ ਸਿੰਘ ਸਭਾ ਅਮਲੋਹ ਦੇ ਪ੍ਰਧਾਨ ਕਰਮਜੀਤ ਸਿੰਘ ਰੰਧਾਵਾ, ਮੀਤ ਪ੍ਰਧਾਨ ਜਗਤਾਰ ਸਿੰਘ, ਡਾ. ਅਰਜਨ ਸਿੰਘ, ਜਗਤਾਰ ਸਿੰਘ ਮੀਤ ਪ੍ਰਧਾਨ ਨਗਰ ਕੌਂਸਲ ਅਮਲੋਹ, ਦਾਰਪਾਲ ਬੈਂਸ, ਰਾਕੇਸ਼ ਕੁਮਾਰ ਗਰਗ, ਮਾ. ਮਨੋਹਰ ਲਾਲ ਵਰਮਾ, ਹੈਪੀ ਅਮਲੋਹ, ਸਨੀ ਮਾਹੀ, ਮਦਨ ਸਿੰਘ, ਮੇਲਾ ਸਿੰਘ, ਹੰਸ ਰਾਜ ਮਾਹੀ, ਐਡਵੋਕੇਟ ਯਾਦਵਿੰਦਰਪਾਲ ਸਿੰਘ, ਸੁਖਵਿੰਦਰ ਸਿੰਘ ਕਾਲਾ ਅਰੋੜਾ, ਡਾ. ਜਸਵੰਤ ਸਿੰਘ, ਬਾਬਾ ਦਰਸ਼ਨ ਸਿੰਘ, ਚਮਕੌਰ ਸਿੰਘ ਤੰਦਾ ਬੱਧਾ, ਕਰਮਜੀਤ ਸਿੰਘ ਕਾਨੂੰਗੋ, ਸਵਰਨ ਸਿੰਘ ਪਟਵਾਰੀ, ਮਾ. ਅਮਰੀਕ ਸਿੰਘ, ਗੁਰਪ੍ਰੀਤ ਸਿੰਘ, ਰਾਜਵੀਰ ਸਿੰਘ, ਯੋਗੇਸ਼ ਬੈਂਸ, ਸੰਦੀਪ ਕੁਮਾਰ ਰਿੰਕਾ, ਸਵਰਨ ਸਿੰਘ, ਬੱਬੀ ਪੇਂਟਰ, ਭੀਮਚੰਦ ਮਾਹੀ, ਅਮਰਜੀਤ ਸਿੰਘ, ਬਿਕਰਮਜੀਤ ਸਿੰਘ, ਅੱਛਰ ਸਿੰਘ ਹਲਵਾਈ, ਪਿ੍ਥੀਪਾਲ ਸਿੰਘ, ਸੁਖਦੇਵ ਸਿੰਘ, ਸਿਕੰਦਰ ਸਿੰਘ ਅਤੇ ਵੱਡੀ ਗਿਣਤੀ ਸੰਗਤਾਂ ਮੌਜੂਦ ਸਨ |
ਪਿਛਲੀ ਖ਼ਬਰ ਅਕਾਲੀ ਆਗੂ ਵਿੰਦਾ ਗਰੋਵਰ ਵਲੋਂ ਗਿਆਨੀ ਹਰਪ੍ਰੀਤ ਸਿੰਘ ਦਾ ਕੀਤਾ ਸਨਮਾਨ ਅਗਲੀ ਖ਼ਬਰ ਬਿਨਾਂ ਨੰਬਰ ਐਕਟਿਵਾ ਸਮੇਤ ਨੌਜਵਾਨ ਪੁਲਿਸ ਅੜਿੱਕੇ, ਮੁਕੱਦਮਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।