29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਗੁਰਦੁਆਰਾ ਭਗਤ ਰਵਿਦਾਸ ਜੀ ਪ੍ਰਬੰਧਕ ਕਮੇਟੀ ਬ੍ਰਾਹਮਣ ਮਾਜਰਾ ਵਲੋਂ ਨਗਰ ਕੀਰਤਨ ਸਜਾਇਆ

ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਨਗਰ ਕੀਰਤਨ ਮੌਕੇ ਨਤਮਸਤਕ ਹੁੰਦੇ ਹੋਏ | ਤਸਵੀਰ: ਕਰਨ <br/> 01-02-2026
ਫ਼ਤਹਿਗੜ੍ਹ ਸਾਹਿਬ, 31 ਜਨਵਰੀ (ਮਨਪ੍ਰੀਤ ਸਿੰਘ)-ਗੁਰਦੁਆਰਾ ਭਗਤ ਰਵਿਦਾਸ ਜੀ ਬ੍ਰਾਹਮਣ ਮਾਜਰਾ ਪ੍ਰਬੰਧਕ ਕਮੇਟੀ ਵਲੋਂ ਸਤਿਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ | ਜੋ ਬ੍ਰਾਹਮਣ ਮਾਜਰਾ ਤੋਂ ਰਵਾਨਾ ਹੋ ਕੇ ਪ੍ਰੋਫੈਸਰ ਕਾਲੋਨੀ ਸਰਹਿੰਦ, ਮੇਨ ਬਾਜ਼ਾਰ ਸਰਹਿੰਦ ਮੰਡੀ ਤੋਂ ਹੁੰਦਾ ਹੋਇਆ ਗੁਰਦੁਆਰਾ ਬ੍ਰਾਹਮਣ ਮਾਜਰਾ ਵਿਖੇ ਸਮਾਪਤ ਹੋਇਆ | ਇਸ ਮੌਕੇ ਜਿੱਥੇ ਵੱਡੀ ਗਿਣਤੀ ਦੇ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ, ਉੱਥੇ ਹੀ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਵੀ ਨਗਰ ਕੀਰਤਨ ਦੇ ਵਿਚ ਸ਼ਾਮਿਲ ਹੋਏ ਅਤੇ ਸਤਿਗੁਰਾਂ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ | ਇਸ ਮੌਕੇ ਵਿਧਾਇਕ ਰਾਏ ਨੇ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਵਿਦੇਸ਼ 'ਚ ਬੈਠੀਆਂ ਸੰਗਤਾਂ ਨੂੰ ਸਤਿਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਦੀਆਂ ਲੱਖ-ਲੱਖ ਵਧਾਈਆਂ ਹੋਣ | ਸਤਿਗੁਰੂ ਰਵਿਦਾਸ ਜੀ ਨੇ ਜਾਤ-ਪਾਤ ਦਾ ਖੰਡਨ ਕੀਤਾ ਹੈ ਅਤੇ ਆਮ ਲੋਕਾਂ ਨੂੰ ਕੁਰੀਤੀਆਂ ਤੋਂ ਬਚਾਉਣ ਦੇ ਲਈ ਯਤਨ ਕੀਤਾ ਹੈ | ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਵਿਚ ਉਨ੍ਹਾਂ ਦੀ ਬਾਣੀ ਦਰਜ ਹੈ, ਜਿਸ ਨੂੰ ਪੜ੍ਹ ਕੇ ਮਨ ਨੂੰ ਬਹੁਤ ਸਕੂਨ ਮਿਲਦਾ ਹੈ | ਸਾਨੂੰ ਉਨ੍ਹਾਂ ਦੇ ਦਰਸਾਏ ਮਾਰਗ ਦੇ 'ਤੇ ਚੱਲਣ ਦਾ ਯਤਨ ਕਰਨਾ ਚਾਹੀਦਾ ਹੈ | ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵਿਧਾਇਕ ਰਾਏ ਨੂੰ ਗੁਰੂ ਘਰ ਤੋਂ ਸਿਰੋਪਾਉ ਦੀ ਬਖ਼ਸ਼ੀਸ਼ ਕੀਤੀ ਗਈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੋਹਣ ਸਿੰਘ, ਜੀਤ ਸਿੰਘ, ਹਰਦੀਪ ਸਿੰਘ, ਸਤਵਿੰਦਰ ਸਿੰਘ, ਰਾਮਪਾਲ ਸਿੰਘ, ਜਗਜੀਤ ਸਿੰਘ, ਸ਼ਮਸ਼ੇਰ ਸਿੰਘ, ਗੁਲਜਾਰ ਸਿੰਘ, ਕੁਲਦੀਪ ਸਿੰਘ ਆਦਿ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਸਾਰਿਆਂ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਲਾਭ ਉਠਾਉਣਾ ਚਾਹੀਦਾ ਹੈ-ਲੋਧੀ ਅਗਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਸੇਵਾ ਸੁਸਾਇਟੀ ਵਲੋਂ ਮਾਨਵ ਸੇਵਾ ਉੱਤਮ ਸੇਵਾ ਸੰਸਥਾ ਦੇ ਸਹਿਯੋਗ ਨਾਲ ਲਗਾਇਆ ਖ਼ੂਨਦਾਨ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।