29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਸਾਰਿਆਂ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਲਾਭ ਉਠਾਉਣਾ ਚਾਹੀਦਾ ਹੈ-ਲੋਧੀ

ਵਾਰਡ ਨੰ. 14 ਵਿਚ ਕੈਂਪ ਦੌਰਾਨ ਬੀਮਾ ਯੋਜਨਾ ਦੇ ਫਾਰਮ ਭਰਦੇ ਹੋਏ ਵਾਰਡ ਇੰਚਾਰਜ ਸੱਤਿਆਪਾਲ ਸਿੰਘ ਲੋਧੀ ਅਤੇ ਸ਼ਿਲਪਾ ਲੋਧੀ ਨਾਲ ਹੋਰ | ਅਜੀਤ ਤਸਵੀਰ <br/> 01-02-2026
ਮੰਡੀ ਗੋਬਿੰਦਗੜ੍ਹ, 31 ਜਨਵਰੀ (ਰਾਜੇਸ਼ ਸ਼ਰਮਾ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਹਰ ਨਾਗਰਿਕ ਨੂੰ ਸਿਹਤ ਸੁਵਿਧਾਵਾਂ ਦੇਣ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ ਸਿਹਤ ਬੀਮਾ ਯੋਜਨਾ ਦੇ ਬੀਮਾ ਕਾਰਡ ਬਣਾਉਣ ਲਈ ਦਸਮੇਸ਼ ਨਗਰ ਵਾਰਡ ਨੰ. 14 ਵਿਖੇ ਵਾਰਡ ਇੰਚਾਰਜ ਸੱਤਿਆਪਾਲ ਸਿੰਘ ਲੋਧੀ ਅਤੇ ਸ਼ਿਲਪਾ ਲੋਧੀ ਦੀ ਅਗਵਾਈ ਵਿਚ ਇਕ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਵੱਡੀ ਗਿਣਤੀ ਵਿਚ ਲੋਕਾਂ ਨੇ ਹਿੱਸਾ ਲੈ ਕੇ ਇਸ ਯੋਜਨਾ ਦਾ ਫ਼ਾਇਦਾ ਲੈਣ ਲਈ ਫਾਰਮ ਭਰੇ |
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਇੰਚਾਰਜ ਲੋਧੀ ਅਤੇ ਸ਼ਿਲਪਾ ਲੋਧੀ ਨੇ ਦੱਸਿਆ ਕਿ ਇਸ ਬੀਮਾ ਕਾਰਡ ਦੇ ਤਹਿਤ ਪੰਜਾਬ ਦੇ ਹਰ ਨਾਗਰਿਕ ਨੂੰ ਪੰਜਾਬ ਸਰਕਾਰ ਵਲੋਂ 10 ਲੱਖ ਤੱਕ ਦਾ ਬੀਮਾ ਦਿੱਤਾ ਗਿਆ ਹੈ, ਜਿਸ ਦਾ ਹਰ ਵਿਅਕਤੀ ਨੂੰ ਫ਼ਾਇਦਾ ਲੈਣਾ ਚਾਹੀਦਾ ਹੈ | ਉਨ੍ਹਾਂ ਅੱਗੇ ਦੱਸਿਆ ਕਿ ਅੱਜ ਕੈਂਪ ਦੌਰਾਨ 200 ਦੇ ਕਰੀਬ ਲੋਕਾਂ ਦੇ ਫਾਰਮ ਭਰੇ ਗਏ ਅਤੇ ਇਸ ਬੀਮਾ ਯੋਜਨਾ ਬਾਰੇ ਪੂਰੀ ਜਾਣਕਾਰੀ ਪ੍ਰਦਾਨ ਕੀਤੀ ਗਈ, ਨਾਲ ਹੀ ਯੋਗ ਪਰਿਵਾਰਾਂ ਨੂੰ ਇਸ ਦਾ ਲਾਭ ਉਠਾਉਣ ਲਈ ਉਤਸ਼ਾਹਿਤ ਕੀਤਾ ਗਿਆ | ਉੱਥੇ ਹੀ ਸਥਾਨਕ ਨਿਵਾਸੀਆਂ ਨੇ ਪੰਜਾਬ ਸਰਕਾਰ ਦੀ ਇਸ ਯੋਜਨਾ ਦੀ ਪ੍ਰਸੰਸਾ ਕਰਦੇ ਹੋਏ ਇਸ ਨੂੰ ਆਮ ਲੋਕਾਂ ਲਈ ਬਹੁਤ ਲਾਭਦਾਇਕ ਦੱਸਿਆ ਅਤੇ ਨਾਲ ਹੀ ਲੋਕਾਂ ਨੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦਾ ਵੀ ਧੰਨਵਾਦ ਕਰਦੇ ਹੋਏ ਕਿਹਾ ਕਿ ਅਜਿਹੀਆਂ ਯੋਜਨਾਵਾਂ ਗ਼ਰੀਬਾਂ ਅਤੇ ਮੱਧ ਵਰਗ ਲਈ ਵੱਡੀ ਰਾਹਤ ਹਨ |
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਨੇ ਸਮੁੱਚੀ ਮਾਨਵਤਾ ਨੂੰ ਸੱਚ ਦਾ ਮਾਰਗ ਦਿਖਾਇਆ-ਡਾ. ਲਾਲ, ਕੌਂਸਲਰ ਕੋਕੀ ਅਗਲੀ ਖ਼ਬਰ ਗੁਰਦੁਆਰਾ ਭਗਤ ਰਵਿਦਾਸ ਜੀ ਪ੍ਰਬੰਧਕ ਕਮੇਟੀ ਬ੍ਰਾਹਮਣ ਮਾਜਰਾ ਵਲੋਂ ਨਗਰ ਕੀਰਤਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।