29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਗੁਰੂ ਰਵਿਦਾਸ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ

ਅਜੀਤ ਡੈਸਕ 01-02-2026
ਜਖਵਾਲੀ, 31 ਜਨਵਰੀ (ਨਿਰਭੈ ਸਿੰਘ)-ਗੁਰੂ ਰਵਿਦਾਸ ਕਮੇਟੀ ਪਿੰਡ ਰੁੜਕੀ ਵਿਖੇ ਭਗਤ ਸ੍ਰੀ ਗੁਰੂ ਰਵਿਦਾਸ ਦਾ ਜਨਮ ਦਿਹਾੜਾ ਬੜੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਧਾਰਮਿਕ ਸਮਾਗਮ ਵਿਚ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਧਰਮਪਤਨੀ ਬੀਬੀ ਮਨਦੀਪ ਕੌਰ ਨਾਗਰਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਦਿਆਂ ਆਪਣੀ ਹਾਜ਼ਰੀ ਲਗਵਾਈ | ਇਸ ਮੌਕੇ ਸੰਬੋਧਨ ਕਰਦਿਆਂ ਬੀਬੀ ਨਾਗਰਾ ਨੇ ਕਿਹਾ ਕਿ ਭਗਤ ਸ੍ਰੀ ਗੁਰੂ ਰਵਿਦਾਸ ਜੀ ਮਹਾਨ ਸਮਾਜ ਸੁਧਾਰਕ ਸਨ | ਜਿਨ੍ਹਾਂ ਨੇ ਸਮਾਜ ਨੂੰ ਬਰਾਬਰੀ, ਭਾਈਚਾਰੇ ਅਤੇ ਮਨੁੱਖਤਾ ਦਾ ਸੰਦੇਸ਼ ਦਿੱਤਾ | ਉਨ੍ਹਾਂ ਦੇ ਉਪਦੇਸ਼ ਅੱਜ ਦੇ ਸਮੇਂ ਵਿਚ ਵੀ ਸਾਡੇ ਲਈ ਪੇ੍ਰਰਨਾ ਦਾ ਸ੍ਰੋਤ ਹਨ ਅਤੇ ਸਮਾਜ ਨੂੰ ਸਹੀ ਦਿਸ਼ਾ ਵੱਲ ਲੈ ਕੇ ਜਾਣ ਵਾਲੇ ਹਨ | ਸਮਾਗਮ ਦੌਰਾਨ ਪਿੰਡ ਵਾਸੀਆਂ ਵਲੋਂ ਬੀਬੀ ਨਾਗਰਾ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਬਲਾਕ ਪ੍ਰਧਾਨ ਗੁਰਮੁੱਖ ਸਿੰਘ ਪੰਡਰਾਲੀ, ਗੁਰਵੀਰ ਸਿੰਘ ਰੁੜਕੀ, ਨਰਿੰਦਰ ਕੁਮਾਰ ਪਿ੍ੰਸ, ਪ੍ਰਧਾਨ ਕੁਲਵਿੰਦਰ ਸਿੰਘ, ਹਰਜੀਤ ਸਿੰਘ ਭੋਲਾ ਰੁੜਕੀ, ਗੁਰਪ੍ਰੀਤ ਸਿੰਘ, ਅਰਸ਼ਦੀਪ ਸਿੰਘ ਚੈਨੀ ਰੁੜਕੀ, ਸੰਜੂ ਰੁੜਕੀ, ਹੰਸ ਰਾਜ, ਉਪਕਾਰ ਸਿੰਘ ਤੇ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਫ਼ਤਹਿਗੜ੍ਹ ਨਿਊਆਂ ਵਿਖੇ ਸਜਾਇਆ ਵਿਸ਼ਾਲ ਨਗਰ ਕੀਰਤਨ ਅਗਲੀ ਖ਼ਬਰ ਚੋਅ 'ਚ ਸੁੱਟੇ ਜਾ ਰਹੇ ਗੰਦੇ ਪਾਣੀ ਸੰਬੰਧੀ ਐਨ.ਜੀ.ਟੀ. ਕੇਸ ਦਰਜ ਕਰੇ-ਸੇਵਾ-ਮੁਕਤ ਕਰਨਲ ਜਸਜੀਤ ਸਿੰਘ ਗਿੱਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।